
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ਼ਹੀਦੀ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀਆਂ ਤਿਆਰੀਆਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ।
ਅਧਿਕਾਰੀਆਂ ਨੂੰ ਸ਼ਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਸਾਫ਼ ਸਫ਼ਾਈ ਅਤੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਸ਼ਰਧਾਲੂਆਂ ਨੂੰ ਆਉਣ ਜਾਣ ‘ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ਼ਰਧਾਲੂਆਂ ਦੀ ਸਹੂਲਤ ਲਈ ਐਂਬੂਲੈਂਸ, ਫਾਇਰ ਬ੍ਰਿਗੇਡ, ਈ-ਰਿਕਸ਼ਾ, ਮੋਬਾਈਲ ਪਖਾਨੇ ਅਤੇ ਸ਼ਟਲ ਬੱਸਾਂ ਤਾਇਨਾਤ ਕੀਤੀਆਂ ਜਾਣਗੀਆਂ। ਨਾਲ ਹੀ ਪ੍ਰਸ਼ਾਸਨ ਵੱਲੋਂ ਹਰੇਕ ਸੈਕਟਰ ਦੀ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਵੀ ਰੱਖੀ ਜਾਵੇਗੀ। ਸਾਡੀ ਸਰਕਾਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਹਰ ਸਹੂਲਤ ਲਈ ਸੇਵਾ ‘ਚ ਹਾਜ਼ਰ ਹੈ।

Comments