• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday November 22, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਆਪਣੀ ਰਿਹਾਇਸ਼ ‘ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

https://www.surreynewsbc.com/wp-content/uploads/2024/09/CA59091C-599C-4F76-A245-15F35F03FB02.jpeg
ਸਟਾਫ਼ ਰਿਪੋਰਟ
September 29, 2024 9:56am

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਬਿਲਕੁਲ ਠੀਕ ਹੈ, ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਹਸਪਤਾਲ ਵਿਚੋਂ ਛੁੱਟੀ ਮਿਲਦੇ ਹੀ ਭਗਵੰਤ ਮਾਨ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ।ਅੱਜ  ਸ਼ਾਮ ਪੰਜ ਵਜੇ ਮੁੱਖ ਮੰਤਰੀ ਨਿਵਾਸ ਉਤੇ ਬੁਲਾਈ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਡੀਆਂ ‘ਚ ਖਰੀਦ ਦੇ ਮੁੱਦੇ ‘ਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜ਼ਾਇਜਾ ਲਿਆ ਹੈ।

ਮੁੱਖ ਮੰਤਰੀ ਨੇ ਝੋਨੇ ਦੀ ਸਰਕਾਰੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਆਪਣੀ ਰਿਹਾਇਸ਼ ‘ਤੇ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਸਰਕਾਰ ਵੱਲੋਂ ਖਰੀਦ ਨੂੰ ਲੈਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਉਨ੍ਹਾਂ ਕਿਹਾ, “ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ,ਦਾਣਾ-ਦਾਣਾ ਚੁੱਕਿਆ ਜਾਵੇਗਾ। ਸਾਰੇ DCs ਨੂੰ ਵੀ ਮੰਡੀਆਂ ‘ਚ ਤਿਆਰੀਆਂ ਦਾ ਜਾਇਜ਼ਾ ਲੈਣ ਨੂੰ ਕਿਹਾ ਗਿਆ ਹੈ।”

“ਕਿਸਾਨਾਂ ਦੇ ਨਾਲ ਨਾਲ ਸ਼ੈਲਰ ਵਾਲਿਆਂ ਤੇ ਆੜ੍ਹਤੀਆਂ ਨੂੰ ਵੀ ਕੋਈ ਸਮੱਸਿਆ ਨਹੀਂ ਆਵੇਗੀ।ਕਿਸਾਨਾਂ ਦੀ ਫ਼ਸਲ ਮੰਡੀਆਂ ‘ਚ ਆਉਂਦੇ ਹੀ ਅਦਾਇਗੀ ਕੀਤੀ ਜਾਵੇਗੀ।”

“ਅਸੀਂ ਹਮੇਸ਼ਾ ਪੰਜਾਬ ਦੇ ਨਾਲ ਹਾਂ।”

ਇਸ ਮੀਟਿੰਗ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਲਾਲ ਚੰਦ ਕਟਾਰੂਚੱਕ ਵੀ ਮੌਯੂਦ ਰਹੇ।

Share

Canada Extends Foreign Homebuyer Ban Until January 1, 2029

Ottawa Announces $4.1-Billion Grocery Benefit Boost for 12 Million Canadians

ਪਹਿਲਾ ਪੂਰਨਮਾਸ਼ੀ ਸਨਮਾਨ ਪ੍ਰਿੰਸੀਪਲ ਸਰਵਣ ਸਿੰਘ ਨੂੰ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News