• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਡੱਲੇਵਾਲ ਨੇ ਮਰਨ ਵਰਤ ਕੀਤਾ ਖ਼ਤਮ! ਕਿਹਾ,ਖੋਹੀਆਂ ਟਰਾਲੀਆਂ ਵਾਪਸ ਲੈ ਕੇ ਰਹਾਂਗੇ !

https://www.surreynewsbc.com/wp-content/uploads/2025/04/IMG_9965.jpeg
Staff Report
April 6, 2025 9:25am

ਫ਼ਤਿਹਗੜ੍ਹ ਸਾਹਿਬ – ਕੁਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਮਰਨ ਵਰਤ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨੀ ਮੰਗਾਂ ਮਨਵਾਉਣ ਲਈ ਲ਼ਗਾਤਾਰ ਸੰਘਰਸ਼ ਕਰ ਰਹੇ ਡੱਲੇਵਾਲ ਨੇ ਅਖ਼ੀਰ  131 ਦਿਨਾਂ ਬਾਅਦ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਉਹ 26 ਨਵੰਬਰ 2024 ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਸਨ। ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਸੀ। ਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਚੰਡੀਗੜ੍ਹ ਬੁਲਾ ਕੇ ਮਗਰੋਂ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਵੱਲੋਂ ਲਗਾਏ ਗਏ ਧਰਨੇ ਪੁਲਿਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਜ਼ਬਰੀ ਚੁਕਵਾ ਦਿੱਤੇ ਸਨ ।

ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਿਸਾਨ ਮਹਾਂਪੰਚਾਇਤ ਹੋਈ ਸੀ, ਜਿਸ ਵਿਚ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਕਿਸਾਨ ਪਹੁੰਚੇ ਸਨ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਵੀ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਮਰਨ ਵਰਤ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੰਗਤ ਦੀ ਅਪੀਲ ‘ਤੇ ਮਰਨ ਵਰਤ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ, ਪਰ ਐੱਮ.ਐੱਸ.ਪੀ. ਤੇ ਹੋਰ ਕਿਸਾਨੀ ਮੰਗਾਂ ਦੇ ਲਈ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਧਰਨਾ ਖ਼ਤਮ ਕਰਨ ਮਗਰੋਂ ਡੱਲੇਵਾਲ ਫ਼ਤਿਹਗੜ੍ਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਕਿਸਾਨ ਆਗੂ ਪੰਜਾਬ ਸਰਕਾਰ ‘ਤੇ ਜੰਮ ਕੇ ਵਰ੍ਹੇ,ਉਨ੍ਹਾਂ ਕਿਹਾ ਕਿ ਖੁਦ ਨੂੰ ਪੰਜਾਬ ਦਾ ਪੁੱਤ ਦੱਸਣ ਵਾਲੇ ਮੁੱਖ ਮੰਤਰੀ ਨੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੇ ਖੋਹੇ ਗਏ ਟਰੈਕਟਰ ਟਰਾਲੀਆਂ ਵਾਪਸ ਲੈ ਕੇ ਰਹਿਣਗੇ। ਡੱਲੇਵਾਲ ਵੱਲੋਂ ਧਰਨਾ ਖ਼ਤਮ ਕਰਨ ਦੇ ਫ਼ੈਸਲੇ ਦਾ ਭਾਜਪਾ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ ਹੈ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅਗਲੀ ਮੀਟਿੰਗ ਹੁਣ 4 ਮਈ ਨੂੰ ਹੋਵੇਗੀ। ਕਿਸਾਨ ਆਗੂ ਨੇ ਕਿਹਾ ਕਿ ਭਾਂਵੇ ਸਰਕਾਰ ਦੀ ਮਨਸ਼ਾ ਦਾ ਕੋਈ ਪਤਾ ਨਹੀਂ ਪਰ ਉਹ ਮੀਟਿੰਗ ਵਿੱਚ ਸ਼ਾਮਲ ਹੋਣਗੇ ।

ਮਰਨ ਵਰਤ ਖ਼ਤਮ ਕਰਨ ਮਗਰੋਂ ਹੁਣ ਡੱਲੇਵਾਲ ਨੂੰ ਇਲਾਜ ਲਈ ਖੰਨੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਕਿਸਾਨ ਆਗੂ 24 ਘੰਟੇ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News