
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਸਮੇਤ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ। ਚੰਡੀਗੜ੍ਹ ਦੇ ਹੋਟਲ ਤਾਜ ਵਿਖੇ ਆਯੋਜਿਤ ਕੀਤੇ ਗਏ ਇੱਕ ਸਮਾਗਮ ਦੌਰਾਨ ਕੈਨੇਡੀਅਨ ਵਫ਼ਦ ਨਾਲ ਖੇਤੀਬਾੜੀ, ਸਿੱਖਿਆ, ਤਕਨੀਕ ਅਤੇ ਹੋਰ ਖੇਤਰਾਂ ‘ਚ ਮਿਲ ਕੇ ਕੰਮ ਕਰਨ ਨੂੰ ਲੈ ਕੇ ਵਿਚਾਰ ਚਰਚਾ ਹੋਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੀਮੀਅਰ ਡੇਵਿਡ ਈਬੀ ਨਾਲ ਗੱਲਬਾਤ ਕਰਦਿਆਂ ਪੰਜਾਬ ਅਤੇ ਕੈਨੇਡਾ ਦਰਮਿਆਨ ਨਿਵੇਸ਼ ਤੇ ਵਪਾਰ ਨੂੰ ਵਧਾਉਣ ਅਤੇ ਆਪਸੀ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਕੈਨੇਡਾ ਹਮੇਸ਼ਾ ਹੀ ਭਾਰਤ ਤੇ ਪੰਜਾਬ ਲਈ ਇੱਕ ਮਜ਼ਬੂਤ ਭਾਈਵਾਲ ਰਿਹਾ ਹੈ ਅਤੇ ਅਸੀਂ ਇਸ ਰਿਸ਼ਤੇ ਦੀ ਦਿਲੋਂ ਕਦਰ ਕਰਦੇ ਹਾਂ।” ਮੁੱਖ ਮੰਤਰੀ ਨੇ ਕੈਨੇਡੀਅਨ ਵਫ਼ਦ ਨੂੰ 13 ਤੋਂ 15 ਮਾਰਚ 2026 ਤੱਕ ਮੋਹਾਲੀ ਵਿਖੇ ਕਰਵਾਏ ਜਾ ਰਹੇ Progressive Punjab Investors’ Summit 2026 ‘ਚ ਸ਼ਿਰਕਤ ਕਰਨ ਲਈ ਵੀ ਨਿੱਘਾ ਸੱਦਾ ਦਿੱਤਾ !
ਕੈਨੇਡਾ ਤੋਂ ਆਏ ਵਫ਼ਦ ਵਿੱਚ ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਨਾਲ ਮੰਤਰੀ ਰਵੀ ਕਾਹਲੋਂ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ!

Comments