• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday June 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਹੋਣਗੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲਈ ਉਮੀਦਵਾਰ

https://www.surreynewsbc.com/wp-content/uploads/2024/09/F77787C1-E10F-4375-A14C-C2A5F30F570F.jpeg
Staff Report
September 14, 2024 2:59pm

ਗਿੱਦੜਬਾਹਾ- ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਵੱਲੋਂ ਵੱਲੋਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੀ ਜ਼ਿਮਨੀ ਚੋਣ ਲੜੀ ਜਾਏਗੀ। ਅੱਜ ਫਰੀਦਕੋਟ ਦੇ ਮੈਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਮਨਦੀਪ ਸਿੱਧੂ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ।ਮਨਦੀਪ ਸਿੰਘ ਸਿੱਧੂ ਪੇਸ਼ੇ ਵਜੋਂ ਵਕੀਲ ਹਨ ਅਤੇ ਲੁਧਿਆਣਾ ਨੇੜੇ ਦੁੱਗਰੀ ਰਹਿੰਦੇ ਹਨ।

ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਫਰੀਦਕੋਟ ਹਲਕੇ ਦੇ ਲੋਕਾਂ ਦੇ ਧੰਨਵਾਦੀ ਦੌਰੇ ਕਰ ਰਹੇ ਹਨ । ਅੱਜ ਉਹ ਗਿੱਦੜਬਾਹਾ ਹਲਕੇ ਦੇ ਪਿੰਡਾਂ ਵਿੱਚ ਗਰਾਂਟਾਂ ਵੰਡਣ ਅਤੇ ਲੋਕਾਂ ਦਾ ਧੰਨਵਾਦ ਕਰਨ ਲਈ ਪਹੁੰਚੇ ਹੋਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਤੋਂ ਲੋਕਾਂ ਦਾ ਮੋਹ ਪਹਿਲਾਂ ਹੀ ਭੰਗ ਹੋ ਚੁੱਕਾ ਹੈ , ਜਦਕਿ ਜਿਸ ਤਰਾਂ ਗਿੱਦੜਬਾਹਾ ਹਲਕੇ ਦੇ ਲੋਕਾਂ ਨੇ ਫ਼ਰੀਦਕੋਟ ਲੋਕ ਸਭਾ ਚੋਣ ਮੌਕੇ ਉਨ੍ਹਾਂ ਨੂੰ ਭਰਵਾਂ ਸਮਰਥਨ ਦਿੱਤਾ ਹੈ ਹੁਣ ਗਿੱਦੜਬਾਹਾ ਦੇ ਵੋਟਰ ਮਨਦੀਪ ਸਿੰਘ ਸਿੱਧੂ ਨੂੰ ਵੀ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਨਗੇ।

ਮਨਦੀਪ ਸਿੱਧੂ ਨੂੰ ਬਤੌਰ ਉਮੀਦਵਾਰ ਐਲਾਨੇ ਜਾਣ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਸ. ਤਰਸੇਮ ਸਿੰਘ ਵੀ ਮੌਕੇ ‘ਤੇ ਮੌਯੂਦ ਸਨ।

ਮਨਦੀਪ ਸਿੱਧੂ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਹੁਣ ਗਿੱਦੜਬਾਹਾ ਹਲਕੇ ਦੀ ਜ਼ਿਮਨੀ ਚੋਣ ਹੋਰ ਰੌਚਕ ਹੋ ਗਈ ਹੈ। ਇਸ ਤੋਂ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਨਾਲ ਡਿਬਰੂਗੜ ਜ਼ੇਲ੍ਹ ਵਿੱਚ ਨਜ਼ਰਬੰਦ ਭਗਵੰਤ ਸਿੰਘ ਉਰਫ਼ ‘ਪ੍ਰਧਾਨ ਮੰਤਰੀ’ ਬਾਜੇਕੇ ਨੇ ਵੀ ਗਿੱਦੜਬਾਹਾ ਤੋਂ ਚੋਣ ਲੜਣ ਦਾ ਐਲਾਨ ਕੀਤਾ ਹੋਇਆ ਹੈ।

ਦੂਜੇ ਪਾਸੇ ਹਲਕੇ ਦੇ ਬਹੁਚਰਚਿਤ ਆਗੂ ਅਤੇ ਟਰਾਂਸਪੋਰਟਰ ਹਰਦੀਪ ਸਿੰਘ ਉਰਫ ਡਿੰਪੀ ਢਿੱਲੋ ਸੁਖਬੀਰ ਬਾਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਨਾਲ ਜਾ ਰਲੇ ਹਨ । ਮੁੱਖ ਮੰਤਰੀ ਭਗਵੰਤ ਮਾਨ ਡਿੰਪੀ ਢਿੱਲੋਂ ਨੂੰ ਜਿਤਾ ਕੇ ਵਿਧਾਨ ਸਭਾ ਲਿਜਾਣਾ ਚਾਹੁੰਦੇ ਹਨ। ਕਾਂਗਰਸ ਪਾਰਟੀ ਇੱਥੋਂ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਐਲਾਨ ਸਕਦੀ ਹੈ । ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਇੱਥੋਂ ਹਲਕਾ ਇੰਚਾਰਜ ਨਰਿੰਦਰ ਕਾਉਣੀ ਨੂੰ ਵੀ ਟਿਕਟ ਦਿਵਾ ਸਕਦੇ ਹਨ। । ਭਾਜਪਾ ਮਨਪ੍ਰੀਤ ਬਾਦਲ ‘ਤੇ ਦਾਅ ਖੇਡ ਸਕਦੀ ਹੈ।

ਗਿੱਦੜਬਾਹਾ ਵਿਧਾਨ ਸਭਾ ਸੀਟ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅਸਤੀਫਾ ਦੇਣ ਕਰਕੇ ਖਾਲੀ ਹੋਈ ਹੈ। ਰਾਜਾ ਵੜਿੰਗ ਨੇ ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤਣ ਮਗਰੋਂ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।

 

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News