• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 21, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਧੀਰਾ ਖੁੱਡੀਆਂ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ

https://www.surreynewsbc.com/wp-content/uploads/2026/06/IMG_4615.jpeg
ਸਟਾਫ਼ ਰਿਪੋਰਟ
June 6, 2026 8:54pm

ਚੰਡੀਗੜ੍ਹ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ  ਆਗੂ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਅੱਜ ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ । ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਅਹੁਦਾ ਸੰਭਾਲਣ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਨੇ ਧੀਰਾ ਖੁੱਡੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਆਸ਼ੀਰਵਾਦ ਦਿੱਤਾ। ਇਸ ਮੌਕੇ ਕੈਬਿਨੇਟ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ । ਰਣਧੀਰ ਸਿੰਘ ਖੁੱਡੀਆਂ ਨੇ ਆਪ ਆਗੂ ਤਰਨਪ੍ਰੀਤ ਸਿੰਘ ਸੌਂਦ, ਸ਼੍ਰੀ ਬਰਿੰਦਰ ਕੁਮਾਰ ਗੋਇਲ, ਐਮ. ਪੀ ਮਾਲਵਿੰਦਰ ਸਿੰਘ ਕੰਗ, ਐਮ.ਐਲ.ਏ. ਸਰਵਣ ਸਿੰਘ ਧੁੰਨ,ਚੇਅਰਮੈਨ ਸ਼ੀ ਬਾਲ ਮੁਕੰਦ ਸ਼ਰਮਾ,  ਸਾਬਕਾ ਐਮ.ਐਲ.ਏ. ਗੁਰਪ੍ਰੀਤ ਸਿੰਘ ਜੀ. ਪੀ., ਵਾਇਸ ਚੇਅਰਮੈਨ ਕੋਨਵੇਅਰ ਇੰਦਰਜੀਤ ਸਿੰਘ ਸੰਧੂ, ਸਾਬਕਾ ਚੇਅਰਮੈਨ ਜਗਦੀਪ ਸਿੰਘ ਸੰਧੂ ਅਤੇ ਅਹੁਦਾ ਸੰਭਾਲਣ ਦੇ ਸਮਾਗਮ ਵਿੱਚ ਸ਼ਾਮਲ ਹੋਈਆਂ ਸਾਰੀਆਂ ਮਾਣਯੋਗ ਸ਼ਖਸੀਅਤਾਂ ਅਤੇ ਸਮੂਹ ਅਫ਼ਸਰ ਸਾਹਿਬਾਨ ਅਤੇ ਸਟਾਫ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਉਨ੍ਹਾਂ ਹਲਕਾ ਲੰਬੀ ਦੇ ਸਾਰੇ ਸਾਥੀਆਂ ਦਾ ਖਾਸ ਧੰਨਵਾਦ ਕੀਤਾ ਜਿਨ੍ਹਾਂ ਨੇ ਚੰਡੀਗੜ੍ਹ ਪਹੁੰਚ ਕੇ ਆਪਣਾ ਅਥਾਹ ਪਿਆਰ ਤੇ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਤੁਹਾਡੇ ਭਰੋਸੇ ਅਤੇ ਅਸੀਸਾਂ ਸਦਕਾ ਹੀ ਮੈਨੂੰ ਇਹ ਜ਼ਿੰਮੇਵਾਰੀ ਨਿਭਾਉਣ ਦਾ ਮੌਕਾ ਮਿਲਿਆ ਹੈ।

ਧੀਰਾ ਖੁੱਡੀਆਂ ਨੇ ਫੋਨ ਕਾਲਾਂ ਅਤੇ ਸੁਨੇਹਿਆਂ ਰਾਹੀਂ ਵਧਾਈਆਂ ਦੇਣ ਵਾਲੇ ਸਾਰੇ ਸੱਜਣਾਂ ਦਾ ਵੀ ਦਿਲੋਂ ਧੰਨਵਾਦ ਕੀਤਾ ਹੈ ।ਉਨ੍ਹਾ ਕਿਹਾ ਕਿ ਤੁਹਾਡੇ ਪਿਆਰ, ਸਤਿਕਾਰ ਅਤੇ ਸਹਿਯੋਗ ਲਈ ਮੈਂ ਸਦਾ ਰਿਣੀ ਰਹਾਂਗਾ।

Share

Starchuk Pledges West Coast Express Service for Surrey

ਗੁਰਦੁਆਰਾ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ

Starchuk Pledges Citywide Traffic Lights, Road Expansions

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News