• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਭਗਵੰਤ ਮਾਨ ਨੇ ਕੀਤਾ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਦਾ ਉਦਘਾਟਨ

https://www.surreynewsbc.com/wp-content/uploads/2025/05/IMG_0703.jpeg
Staff Report
May 21, 2025 8:16am

ਧੂਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਵਿਖੇ 1 ਕਰੋੜ 21 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਦਾ ਉਦਘਾਟਨ ਕੀਤਾ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਹਨਾਂ ਦਾ ਹੱਲ ਕਰਨਗੇ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ‘ਚ 51 ਤਰ੍ਹਾਂ ਦੀਆਂ ਸੇਵਾਵਾਂ ਇੱਕੋ ਛੱਤ ਥੱਲੇ ਮਿਲਣਗੀਆਂ। ਲੋਕਾਂ ਨੂੰ ਦਫ਼ਤਰਾਂ ਦੇ ਵਾਰ-ਵਾਰ ਗੇੜੇ ਨਹੀਂ ਮਾਰਨੇ ਪੈਣਗੇ। ਇਹ ਸਹਾਇਤਾ ਕੇਂਦਰ ਆਮ ਲੋਕਾਂ ਦੀ ਸਰਕਾਰੀ ਦਫ਼ਤਰਾਂ ‘ਚ ਹੁੰਦੀ ਖੱਜਲ ਖ਼ੁਆਰੀ ਨੂੰ ਖ਼ਤਮ ਕਰੇਗਾ। ਸਾਡਾ ਮੁੱਖ ਉਦੇਸ਼ ਹਰ ਸਹੂਲਤ ਲੋਕਾਂ ਤੱਕ ਪਹੁੰਚਾਉਣਾ ਅਤੇ ਉਹਨਾਂ ਦੇ ਕੰਮਕਾਜ ਨੂੰ ਸਮੇਂ ਸਿਰ ਨਿਪਟਾਉਣਾ ਹੈ।

ਮੁੱਖ ਮੰਤਰੀ ਵੱਲੋਂ ਅੱਜ ਘਨੌਰ ਕਲਾਂ, ਘਨੌਰ ਖੁਰਦ, ਘਨੌਰੀ ਕਲਾਂ, ਕਾਤਰੋ ਅਤੇ ਚਾਂਗਲੀ ਪਿੰਡਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ, ਸੜਕਾਂ ਅਤੇ ਸਟੇਡੀਅਮ ਦੀ ਹਰ ਪਿੰਡ ‘ਚ  ਉਸਾਰੀ ਹੋਵੇਗੀ । ਜਿੱਥੇ-ਜਿੱਥੇ ਲਾਇਬ੍ਰੇਰੀ ਦੀ ਮੰਗ ਹੈ ਅਸੀਂ ਪਹਿਲ ਦੇ ਆਧਾਰ ‘ਤੇ ਪੂਰੀ ਕਰਾਂਗੇ। ਪਿੰਡਾਂ ਦੀਆਂ ਜਾਇਜ਼ ਮੰਗਾਂ ਅਸੀਂ ਰਾਜਨੀਤਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਪੂਰੀਆਂ ਕਰ ਰਹੇ ਹਾਂ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News