• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday March 31, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਮੁੱਖ ਮੰਤਰੀ ਮਾਨ ਨੇ ਦੀਨਾਨਗਰ ਰੇਲਵੇ ਓਵਰ ਪੁਲ ਕੀਤਾ ਲੋਕਾਂ ਨੂੰ ਸਮਰਪਿਤ

https://www.surreynewsbc.com/wp-content/uploads/2024/07/60394A59-9798-4778-9D51-3C4203FA22C7.jpeg
ਸਟਾਫ ਰਿਪੋਰਟ
July 29, 2024 8:48am

ਦੀਨਾਨਗਰ – ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉੱਤੇ ਨਵਾਂ ਬਣਿਆ ਰੇਲਵੇ ਓਵਰ ਬਰਿੱਜ ਲੋਕਾਂ ਨੂੰ ਸਮਰਪਿਤ ਕੀਤਾ। 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬਰਿੱਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ ਵੱਡਾ ਤੋਹਫ਼ਾ ਹੈ। ਇਹ ਰੇਲਵੇ ਓਵਰ ਬਰਿੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉੱਤੇ ਸੀ-60 ਲੈਵਲ ਕਰਾਸਿੰਗ ਦੀ ਥਾਂ ਉਸਾਰਿਆ ਗਿਆ ਹੈ। ਇਸ ਕੰਮ ਵਿੱਚ ਰੇਲਵੇ ਵਾਲੇ ਹਿੱਸੇ ਤੇ ਨਾਲ ਜੁੜਦੀਆਂ ਸੜਕਾਂ ਦਾ ਕੰਮ ਸ਼ਾਮਲ ਹੈ ਅਤੇ ਇਸ ਉੱਤੇ ਪੂਰਾ ਪੈਸਾ ਪੰਜਾਬ ਸਰਕਾਰ ਵੱਲੋਂ ਖਰਚਿਆ ਗਿਆ ਹੈ। ਇਹ 7.30 ਮੀਟਰ ਲੰਮਾ ਤੇ 10.5 ਮੀਟਰ ਚੌੜਾ ਪ੍ਰਾਜੈਕਟ 2019 ਵਿੱਚ ਸ਼ੁਰੂ ਹੋਇਆ ਸੀ ਅਤੇ ਸਮੇਂ ਸਿਰ ਮੁਕੰਮਲ ਹੋਇਆ ਹੈ। ਇਸ ਰੇਲਵੇ ਓਵਰ ਬਰਿੱਜ ਦੇ ਨਿਰਮਾਣ ਨਾਲ ਅੰਮ੍ਰਿਤਸਰ-ਪਠਾਨਕੋਟ ਰੇਲਵੇ ਲਾਈਨ ਉੱਤੇ ਸੀ-60 ਲੈਵਲ ਕਰਾਸਿੰਗ ਖ਼ਤਮ ਹੋ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਰੇਲਵੇ ਓਵਰ ਬਰਿੱਜ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕ ਸੂਰਬੀਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਹੁਣ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਖੇਤਰ ਦੇਸ਼ ਲਈ ਸਭ ਤੋਂ ਵੱਧ ਸੈਨਿਕ ਪੈਦਾ ਕਰਦਾ ਹੈ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਤਿਕਾਰ ਦੇਣ ਲਈ ਸੂਬਾ ਸਰਕਾਰ ਦੇਸ਼ ਦੀ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਿਸੇ ਵੀ ਸੈਨਿਕ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰ ਕੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।

Share

Surrey Police Service is investigating a shots fired incident

Canada to Increase Permanent Residence Application fee starting from April 30

65-Year-Old Woman Injured in Surrey Home Invasion; Police Investigating

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News