• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਸਿੱਖਿਆ ਕ੍ਰਾਂਤੀ ਦੀ ਆੜ ਹੇਠ ਲੁਟਾਏ ਜਾ ਰਹੇ ਨੇ ਕਰੋੜਾਂ ਰੁਪਏ- ਡਾ. ਚੀਮਾ

https://www.surreynewsbc.com/wp-content/uploads/2025/04/IMG_9982.jpeg
Staff Report
April 7, 2025 9:59am

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਥੋਕ ਵਿੱਚ  ਰੱਖੇ ਜਾ ਰਹੇ ਨੀਂਹ ਪੱਥਰਾਂ ਦੀ ਰਾਜਨੀਤੀ ‘ਤੇ ਸਵਾਲ ਖੜ੍ਹੇ ਕਰਦਿਆਂ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਅੱਜ ਪੰਜਾਬ ਦੀ ਵਿਵਸਥਾ ਅਤੇ ਸਾਰਾ ਪ੍ਰਬੰਧ ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਹੋਏ ਉਹਨਾਂ ਕੁਝ ਲੋਕਾਂ ਦੇ ਹੱਥ ਹੈ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਜਮਾਨਤਾਂ ‘ਤੇ ਬਾਹਰ ਆਏ ਹੋਏ ਹਨ ।
ਉਨ੍ਹਾਂ ਕਿਹਾ ਕਿ ਇਹ ਲੋਕ ਦਿੱਲੀ ‘ਚ ਫੇਲ੍ਹ ਹੋਈਆਂ ਨੀਤੀਆਂ ਨੂੰ ਪੰਜਾਬ ‘ਚ ਲਾਗੂ ਕਰਕੇ ਹੁਣ ਪੰਜਾਬ ਨੂੰ ਲੁੱਟਣ ਅਤੇ ਬਰਬਾਦ ਕਰਨ ‘ਤੇ ਲੱਗੇ ਹੋਏ ਹਨ ।
ਡਾ. ਚੀਮਾ ਨੇ ਇਲਜ਼ਾਮ ਲਗਾਇਆ ਕਿ ਸਿੱਖਿਆ ਕ੍ਰਾਂਤੀ ਦੀ ਆੜ ਹੇਠ ਝੂਠ ਪ੍ਰਚਾਰਨ ‘ਤੇ ਪੰਜਾਬ ਦੇ ਖਜ਼ਾਨੇ ਦਾ ਕਰੋੜਾਂ ਰੁਪਈਆ ਲੁਟਾਇਆ ਜਾ ਰਿਹਾ ਹੈ ।
ੳਨ੍ਹਾਂ ਕਿਹਾ ਕਿ ਸਭ ਤੋਂ ਹੈਰਾਨ ਕਰਨ ਵਾਲੀ ਤੇ ਦੁੱਖ ਦੀ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਸਮੁੱਚੀ ਲੀਡਰਸ਼ਿਪ ਦਿੱਲੀ ਵਾਲਿਆਂ ਦੀਆਂ ਕਠਪੁਤਲੀਆਂ ਬਣ ਕੇ ਪੰਜਾਬ ਦੇ ਉਜਾੜੇ ‘ਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾ ਰਹੇ ਹਨ।

ਦੱਸਣਯੋਗ ਹੈ ਕਿ ਇਹਨਾਂ ਨੀਂਹ ਪੱਥਰਾਂ ਉੱਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਦੇ ਨਾਲ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦਾ ਨਾਮ ਵੀ ਲਿਖਿਆ ਹੋਇਆ ਹੈ।

ਨੌਜਵਾਨ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸਵਾਲ ਖੜ੍ਹਾ ਕਰਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਪੰਜਾਬ ਵਿੱਚ ਕਿਸ ਹੈਸੀਅਤ ਨਾਲ ਨੀਂਹ ਪੱਥਰ ਰੱਖ ਰਹੇ ਹਨ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...