• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday August 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਡਾ. ਜਸਪ੍ਰੀਤ ਸਿੰਘ, ਅਟਾਰਨੀ ਐਟ ਲਾਅ , ਅਮਰੀਕਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਦਿੱਤੇ 5 ਕਰੋੜ

https://www.surreynewsbc.com/wp-content/uploads/2026/07/IMG_4742.jpeg
Staff Report
July 15, 2026 4:30pm

ਪਟਿਆਲਾ, 15 ਜੁਲਾਈ: ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਅੱਜ ਆਪਣੇ ਸਾਬਕਾ ਵਿਦਿਆਰਥੀ ਡਾ. ਜਸਪ੍ਰੀਤ ਸਿੰਘ, ਅਟਾਰਨੀ ਐਟ ਲਾਅ, ਅਮਰੀਕਾ ਦਾ ਸ਼ਾਨਦਾਰ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਜਸਪ੍ਰੀਤ ਸਿੰਘ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ, ਸੰਭਾਲ ਅਤੇ ਵਿਸ਼ਵ ਪੱਧਰ ‘ਤੇ ਵਿਕਾਸ ਲਈ ਪੰਜਾਬੀ ਯੂਨੀਵਰਸਿਟੀ ਨੂੰ 5 ਕਰੋੜ ਰੁਪਏ ਦੀ ਭੇਂਟ ਦੇਣ ਦਾ ਐਲਾਨ ਕੀਤਾ। ਸਮਾਰੋਹ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਕੀਤੀ, ਜਦਕਿ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਰੋਹ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ, ਵਿਦਵਾਨਾਂ, ਸਾਬਕਾ ਵਿਦਿਆਰਥੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਡਾ. ਜਸਪ੍ਰੀਤ ਸਿੰਘ ਦੇ ਇਸ ਯੋਗਦਾਨ ਨੂੰ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਵੱਡੀ ਰਾਸ਼ੀ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਖੋਜ, ਪ੍ਰਕਾਸ਼ਨਾਂ, ਡਿਜੀਟਾਈਜ਼ੇਸ਼ਨ, ਸਕਾਲਰਸ਼ਿਪਾਂ ਅਤੇ ਹੋਰ ਵਿਕਾਸਮੁਖੀ ਕਾਰਜਾਂ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਯੋਗਦਾਨ ਸਾਬਕਾ ਵਿਦਿਆਰਥੀਆਂ ਦੇ ਆਪਣੀ ਮਾਂ-ਸੰਸਥਾ ਨਾਲ ਡੂੰਘੇ ਭਾਵਨਾਤਮਕ ਰਿਸ਼ਤੇ ਨੂੰ ਦਰਸਾਉਂਦਾ ਹੈ ਅਤੇ ਭਵਿੱਖ ਦੀਆਂ ਪੀੜ੍ਹੀਆਂ ਨੂੰ ਵੀ ਯੂਨੀਵਰਸਿਟੀ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦਾ ਹੈ।
ਡਾ. ਰਾਜਬੰਸ ਸਿੰਘ ਗਿੱਲ, ਡੀਨ, ਐਲੂਮਨੀ ਰਿਲੇਸ਼ਨਜ਼ ਨੇ ਡਾ. ਜਸਪ੍ਰੀਤ ਸਿੰਘ, ਅਟਾਰਨੀ ਐਟ ਲਾਅ, ਅਮਰੀਕਾ; ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ; ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ; ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਰਤਨ ਸਿੰਘ; SOVS (Futuristics) ਯੂਨੀਵਰਸਿਟੀ ਦੇ ਵੀ.ਸੀ. ਡਾ. ਸਰਬਜਿੰਦਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਪ੍ਰੀਤਪਾਲ ਸਿੰਘ ਅਤੇ ਹੋਰ ਪਤਵੰਤੇ ਮਹਿਮਾਨਾਂ, ਅਧਿਆਪਕਾਂ, ਸਾਬਕਾ ਵਿਦਿਆਰਥੀਆਂ, ਵਿਦਿਆਰਥੀਆਂ ਅਤੇ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਆਪਣੇ ਸਵਾਗਤੀ ਸੰਬੋਧਨ ਵਿੱਚ ਉਨ੍ਹਾਂ ਕਿਹਾ, “ਸਾਡੇ ਸਾਬਕਾ ਵਿਦਿਆਰਥੀ ਸਾਡਾ ਮਾਣ ਅਤੇ ਸਾਡੀਆਂ ਜੜ੍ਹਾਂ ਹਨ।” ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ, ਜਿਨ੍ਹਾਂ ਨੇ ਵਿਸ਼ਵ ਪੱਧਰ ‘ਤੇ ਵਿਲੱਖਣ ਪਛਾਣ ਬਣਾਈ ਹੈ, ਅੱਜ ਵੀ ਆਪਣੀ ਮਾਂ-ਸੰਸਥਾ ਨਾਲ ਡੂੰਘੇ ਤੌਰ ‘ਤੇ ਜੁੜੇ ਹੋਏ ਹਨ। ਉਹ ਸਮੇਂ-ਸਮੇਂ ‘ਤੇ ਯੂਨੀਵਰਸਿਟੀ ਦੀਆਂ ਲੋੜਾਂ ਨੂੰ ਸਮਝਦੇ ਹੋਏ ਅਕਾਦਮਿਕ, ਖੋਜ, ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ ਲਈ ਖੁੱਲ੍ਹੇ ਦਿਲ ਨਾਲ ਸਹਿਯੋਗ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਦਾ ਵਿਸ਼ਵ-ਪੱਧਰੀ ਐਲੂਮਨੀ ਨੈੱਟਵਰਕ ਲਗਾਤਾਰ ਆਰਥਿਕ ਅਤੇ ਸੰਸਥਾਗਤ ਸਹਿਯੋਗ ਦੇ ਕੇ ਪੰਜਾਬੀ ਯੂਨੀਵਰਸਿਟੀ ਨੂੰ ਅਕਾਦਮਿਕ ਉੱਤਮਤਾ ਵੱਲ ਅੱਗੇ ਵਧਾ ਰਿਹਾ ਹੈ।
ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਡਾ. ਜਸਪ੍ਰੀਤ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਦਿੱਤੀ ਗਈ ਭੇਂਟ ਲਈ ਵਧਾਈ ਦਿੱਤੀ। ਉਨ੍ਹਾਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਵਿਕਾਸ ਲਈ ਡਾ. ਜਸਪ੍ਰੀਤ ਸਿੰਘ ਦੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਆਪਣੀ ਮਾਂ-ਸੰਸਥਾ ਨੂੰ ਵਾਪਸ ਦੇਣ ਵਾਲੇ ਸਾਬਕਾ ਵਿਦਿਆਰਥੀ ਦੀ ਪ੍ਰੇਰਣਾਦਾਇਕ ਮਿਸਾਲ ਹਨ। ਇਸ ਮੌਕੇ ਉਨ੍ਹਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (Special Intensive Revision–SIR) ਦਾ ਜ਼ਿਕਰ ਕਰਦਿਆਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਅਤੇ ਅਪਡੇਟ ਜ਼ਰੂਰ ਕਰਵਾਉਣ ਤਾਂ ਜੋ ਉਹ ਆਪਣੇ ਲੋਕਤੰਤਰੀ ਅਧਿਕਾਰ ਦਾ ਬਿਨਾਂ ਕਿਸੇ ਰੁਕਾਵਟ ਦੇ ਇਸਤੇਮਾਲ ਕਰ ਸਕਣ।
ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਡਾ. ਜਸਪ੍ਰੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਤੋਂ ਅਮਰੀਕਾ ਵਿੱਚ ਅਟਾਰਨੀ ਐਟ ਲਾਅ ਬਣਨ ਤੱਕ ਦੇ ਆਪਣੇ ਪ੍ਰੇਰਣਾਦਾਇਕ ਸਫ਼ਰ ਨੂੰ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਹੋਰ ਕਈ ਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਆਪਣੀ ਭਾਸ਼ਾ ਅਤੇ ਸੱਭਿਆਚਾਰਕ ਪਛਾਣ ਨੂੰ ਸੰਭਾਲਣ ਲਈ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਖੋਜ, ਡਿਜੀਟਲ ਸਰੋਤਾਂ ਅਤੇ ਸੱਭਿਆਚਾਰਕ ਪਹਿਲਕਦਮੀਆਂ ਰਾਹੀਂ ਪੰਜਾਬੀ ਭਾਸ਼ਾ ਨੂੰ ਵਿਸ਼ਵ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਜੋ ਕੁਝ ਵੀ ਹਨ, ਉਹ ਪੰਜਾਬੀ ਯੂਨੀਵਰਸਿਟੀ ਤੋਂ ਪ੍ਰਾਪਤ ਕੀਤੀ ਸਿੱਖਿਆ ਅਤੇ ਸੰਸਕਾਰਾਂ ਦੀ ਬਦੌਲਤ ਹਨ। ਆਪਣੀ ਮਾਂ-ਸੰਸਥਾ ਪ੍ਰਤੀ ਕ੍ਰਿਤਜਤਾ ਪ੍ਰਗਟ ਕਰਦਿਆਂ ਉਨ੍ਹਾਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਭੇਂਟ ਦੇਣ ਦਾ ਐਲਾਨ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸਮਾਰੋਹ ਦਾ ਮੰਚ ਸੰਚਾਲਨ ਡਾ. ਦਮਨਜੀਤ ਸੰਧੂ, ਡੀਨ, ਅੰਤਰਰਾਸ਼ਟਰੀ ਮਾਮਲੇ ਨੇ ਕੀਤਾ। ਮੰਚ ਸੰਚਾਲਨ ਦੌਰਾਨ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਦੀ ਵਧ ਰਹੀ ਅੰਤਰਰਾਸ਼ਟਰੀ ਪਹੁੰਚ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਵਿੱਚ ਵੱਖ-ਵੱਖ ਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ, ਜੋ ਯੂਨੀਵਰਸਿਟੀ ਦੀ ਵਿਸ਼ਵ ਪੱਧਰੀ ਅਕਾਦਮਿਕ ਪਛਾਣ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਡਾ. ਸੁਖਜੀਤ ਕੌਰ, ਡਾਇਰੈਕਟਰ, ਯੋਜਨਾ ਅਤੇ ਨਿਗਰਾਨੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਯੂਨੀਵਰਸਿਟੀ ਦੀਆਂ ਮਹੱਤਵਪੂਰਨ ਪ੍ਰਾਪਤੀਆਂ, ਅਕਾਦਮਿਕ ਉੱਤਮਤਾ, ਖੋਜ ਅਤੇ ਪੰਜਾਬੀ ਭਾਸ਼ਾ ਦੇ ਵਿਕਾਸ ਵਿੱਚ ਪਾਏ ਗਏ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਸਮਾਰੋਹ ਦੇ ਅੰਤ ਵਿੱਚ ਡਾ. ਜਸਪ੍ਰੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਉਨ੍ਹਾਂ ਦੇ ਵਿਲੱਖਣ ਯੋਗਦਾਨ ਦੇ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਪੰਜਾਬੀ ਪਰੰਪਰਾ ਅਤੇ ਸਤਿਕਾਰ ਦੀ ਨਿਸ਼ਾਨੀ ਵਜੋਂ ਮੁੱਖ ਮਹਿਮਾਨ ਅਤੇ ਹੋਰ ਸਾਰੇ ਵਿਸ਼ੇਸ਼ ਮਹਿਮਾਨਾਂ ਨੂੰ ਫੁਲਕਾਰੀਆਂ ਅਤੇ ਪੌਦੇ ਭੇਟ ਕੀਤੇ ਗਏ।
ਡਾ. ਜਸਵਿੰਦਰ ਸਿੰਘ ਬਰਾੜ ਨੇ ਸਮਾਗਮ ਦੇ ਅੰਤ ਵਿੱਚ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸਮੂਹ ਪਤਵੰਤੇ ਮਹਿਮਾਨਾਂ, ਸਾਬਕਾ ਵਿਦਿਆਰਥੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਹਾਜ਼ਰ ਸੰਗਤ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਭਵਿੱਖ ਵਿੱਚ ਵੀ ਸਾਬਕਾ ਵਿਦਿਆਰਥੀਆਂ ਨਾਲ ਆਪਣੇ ਸਬੰਧ ਹੋਰ ਮਜ਼ਬੂਤ ਕਰਨ ਅਤੇ ਆਪਸੀ ਸਹਿਯੋਗ ਰਾਹੀਂ ਅਕਾਦਮਿਕ ਉੱਤਮਤਾ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਵਚਨਬੱਧ ਹੈ। ਇਸ ਸਮਾਰੋਹ ਵਿੱਚ ਰਜਿਸਟਰਾਰ, ਡੀਨ, ਡਾਇਰੈਕਟਰ, ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ, ਵਿਦਿਆਰਥੀ, ਸਾਬਕਾ ਵਿਦਿਆਰਥੀ ਅਤੇ ਹੋਰ ਪਤਵੰਤੇ ਮਹਿਮਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Share

ਸਰਕਾਰੀ ਡਾਇਰੈਕਟਰੀ ਬੰਦ ਕਰਨ ਦਾ ਮੁੱਦਾ ਭਖ਼ਿਆ, ਵਿਧਾਇਕ ਮਨਦੀਪ ਧਾਲੀਵਾਲ ਨੇ ਚੁੱਕੇ ਸਵਾਲ

SPS Appeals for Witnesses and Dashcam Footage After South Surrey Cyclist Collision

Surrey City Centre Residents Raise Alarm Over Increasing Late-Night Vehicle Noise

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News