• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਨੂੰ 3 ਮਹੀਨਿਆਂ ਵਿੱਚ ਨਸ਼ਾ ਮੁਕਤ ਕਰਨ ਦੇ ਆਦੇਸ਼

https://www.surreynewsbc.com/wp-content/uploads/2025/02/IMG_9404.jpeg
Staff Report
February 28, 2025 9:49am

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ।ਮੁੱਖ ਮੰਤਰੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਹਾਈਲੈਵਲ ਮੀਟਿੰਗ ਕੀਤੀ ਗਈ ।
ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਪਲ ਹੈ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਲਾਹਨਤ ਦੇ ਖਿਲਾਫ਼ ਵਿਆਪਕ ਜੰਗ ਸ਼ੁਰੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਵੱਖ-ਵੱਖ ਚੁਣੌਤੀਆਂ ਨਾਲ ਨਜਿੱਠਣ ਦਾ ਲੰਮਾ ਅਤੇ ਸ਼ਾਨਦਾਰ ਇਤਿਹਾਸ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੁਲਿਸ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ। ਪੰਜਾਬ ਸਰਕਾਰ ਨਸ਼ਿਆਂ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਅਤੇ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦਾ ਗਠਨ ਕਰੇਗੀ।
ਮੁੱਖ ਮੰਤਰੀ ਮਾਨ ਨੇ ਕਿਹਾ  ਕਿ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਨੇਕ ਕਾਰਜ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨ ਇਸ ਦੀ ਲਪੇਟ ਵਿੱਚ ਨਾ ਆਉਣ।

ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਸ਼ਾ ਤਸਕਰਾਂ ਨੂੰ ਸਖ਼ਤ ਅਤੇ ਅੰਤਿਮ ਚੇਤਾਵਨੀ ਦਿੱਤੀ ਹੈ, ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ ਨੇ ਇਹ ਚਿਤਾਵਨੀ ਕੈਬਨਿਟ ਸਬ-ਕਮੇਟੀ ਦੇ ਆਪਣੇ ਸਹਿ-ਮੈਂਬਰ ਅਮਨ ਅਰੋੜਾ, ਡਾ: ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ ਅਤੇ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਹੈ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News