• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਸਰਕਾਰ ਨੇ ਕੀਤੀ ‘ਈਜ਼ੀ ਰਜਿਸਟਰੀ’ ਸਕੀਮ ਦੀ ਸ਼ੁਰੂਆਤ!

https://www.surreynewsbc.com/wp-content/uploads/2025/05/IMG_0763.jpeg
Staff Report
May 26, 2025 8:10am

ਤਹਿਸੀਲਾਂ ‘ਚ ਹੁੰਦੀ ਖੱਜਲ ਖੁਆਰੀ ਘਟਾਉਣ ਅਤੇ ਰਿਸ਼ਵਤਖੋਰੀ ਨੂੰ ਠੱਲ੍ਹ ਪਾਉਣ ਲਈ ਮਾਨ ਸਰਕਾਰ ਵੱਲੋਂ ‘ਈਜ਼ੀ ਰਜਿਸਟਰੀ’ ਦੀ ਸ਼ੁਰੂਆਤ!

ਮੋਹਾਲੀ – ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਵਿਖੇ ਨਵੀਂ ਪਹਿਲਕਦਮੀ ਤਹਿਤ “ਈਜ਼ੀ ਰਜਿਸਟਰੀ” ਦੀ ਸ਼ੁਰੂਆਤ ਕੀਤੀ। ਹੁਣ ਜ਼ਿਲ੍ਹੇ ਦੇ ਕਿਸੇ ਵੀ ਤਹਿਸੀਲ ਜਾਂ ਸਬ-ਤਹਿਸੀਲ ਦਫ਼ਤਰ ‘ਚੋਂ ਜ਼ਿਲ੍ਹਾ ਵਾਸੀ ਆਪਣੀ ਰਜਿਸਟਰੀ ਕਰਵਾ ਸਕਣਗੇ। ਆਮ ਲੋਕਾਂ ਦੀ ਖੱਜਲ-ਖੁਆਰੀ ਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਇਹ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਆਉਣ ਵਾਲੇ ਸਮੇਂ ਦੌਰਾਨ ਪੰਜਾਬ ਦੇ ਬਾਕੀ ਜ਼ਿਲ੍ਹਿਆਂ ‘ਚ ਵੀ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਸ ਮੌਕੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ,“ਅੱਜ ਮੋਹਾਲੀ ‘ਚ ‘ਈਜ਼ੀ ਰਜਿਸਟਰੀ’ ਦੀ ਸ਼ੁਰੂਆਤ ਤੋਂ ਬਾਅਦ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਦੇ ਚਿਹਰਿਆਂ ਦੀ ਖ਼ੁਸ਼ੀ ਦੱਸ ਰਹੀ ਹੈ ਕਿ ਪੰਜਾਬ ਦਾ ਰਿਵਾਇਤੀ ਢਾਂਚਾ ਬਦਲ ਗਿਆ ਹੈ। ‘ਈਜ਼ੀ ਰਜਿਸਟਰੀ’ ਦੀ ਸ਼ੁਰੂਆਤ ਤੋਂ ਪਹਿਲਾਂ ਜਿੱਥੇ ਤੁਹਾਡੀ ਜਾਇਦਾਦ ਹੁੰਦੀ ਸੀ ਉਸ ਸਥਾਨ ਨਾਲ ਸੰਬੰਧਿਤ ਤਹਿਸੀਲ ‘ਚ ਰਜਿਸਟਰੀ ਕਰਵਾਉਣੀ ਲਾਜ਼ਮੀ ਹੁੰਦੀ ਸੀ। ਹੁਣ ਤੁਸੀਂ ਆਪਣੇ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ‘ਚ ਰਜਿਸਟਰੀ ਕਰਵਾ ਸਕਦੇ ਹੋ। ਇਸ ਤੋਂ ਇਲਾਵਾ 1 ਅਗਸਤ ਤੱਕ ਸੂਬੇ ਭਰ ਦੇ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ‘ਈਜ਼ੀ ਰਜਿਸਟਰੀ’ ਤਹਿਤ ਰਜਿਸਟਰੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।”

‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਕੋਲ ਅਜਿਹਾ ‘ਈਜ਼ੀ ਰਜਿਸਟਰੀ’ ਸਿਸਟਮ ਨਹੀਂ ਹੈ। ਪਹਿਲੀ ਵਾਰ ਪੰਜਾਬ ਵਿੱਚ ਅਜਿਹਾ ਰਜਿਸਟਰੀ ਸਿਸਟਮ ਪਾਇਲਟ ਬੇਸ ‘ਤੇ ਮੋਹਾਲੀ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਹੁਣ ਤੱਕ ਲੋਕ ਰਜਿਸਟਰੀਆਂ ਕਰਵਾਉਣ ਲਈ ਤਹਿਸੀਲਾਂ ਦੇ ਦਫਤਰਾਂ ‘ਚ ਖੱਜਲ ਖੁਆਰੀਆਂ ਅਤੇ ਭ੍ਰਿਸ਼ਟ ਅਫਸਰਾਂ ਦੀਆਂ ਮਨਮਾਨੀਆਂ ਦਾ ਸ਼ਿਕਾਰ ਹੁੰਦੇ ਸਨ। ਪਰ ਇਸ ਸਿਸਟਮ ਦੇ ਪਾਇਲਟ ਪ੍ਰਾਜੈਕਟ ਦੀ ਸਫਲਤਾ ਤੋਂ ਬਾਅਦ ਪੂਰੇ ਪੰਜਾਬ ਵਾਸੀਆਂ ਨੂੰ ਖੱਜਲ ਖੁਆਰੀ ਅਤੇ ਭ੍ਰਿਸ਼ਟ ਅਫਸਰਾਂ ਦੀ ਲੁੱਟ ਤੋਂ ਛੁਟਕਾਰਾ ਮਿਲੇਗਾ।”

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News