ਚੰਡੀਗੜ੍ਹ- ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਖ਼ਤਮ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ 21 ਮਾਰਚ ਤੋਂ 28 ਮਾਰਚ ਤੱਕ ਬਜਟ ਸੈਸ਼ਨ ਬੁਲਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ ।
ਮੰਤਰੀ ਮੰਡਲ ਨੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਸਿੱਖਣ ਲਈ “English for Work” ਕੋਰਸ ਲਾਗੂ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ ।
ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਤਕਨੀਕੀ ਸਿਖਲਾਈ ਦੇਣ ਲਈ ਸੂਬੇ ਭਰ ਵਿੱਚ 40 ਹੁਨਰ ਸਿੱਖਿਆ ਸਕੂਲ ਖੋਲ੍ਹੇਗੀ ।
ਮੰਤਰੀ ਮੰਡਲ ਨੇ ਸਾਲ 2022-2024 ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਸਹਿਮਤੀ ਦੇ ਦਿੱਤੀ ਹੈ ।