• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਸਤਿਕਾਰ ਕੌਰ ਨੇ ਗੱਡੀ ਭਜਾਉਣ ਦੀ ਕੀਤੀ ਕੋਸ਼ਿਸ਼, ਪੁਲਸ ਨੇ ਰੰਗੇ ਹੱਥੀਂ ਫੜ੍ਹਿਆ

https://www.surreynewsbc.com/wp-content/uploads/2024/10/AD77A12B-0B15-4A03-B293-5E6B988C05FF.jpeg
Staff Report
October 23, 2024 9:30am

ਚੰਡੀਗੜ੍ਹ- ਪੰਜਾਬ ਪੁਲੀਸ ਨੇ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਨਸ਼ਾ ਵੇਚਣ ਦੇ ਇਲਜ਼ਾਮ ਵਿਚ ਫੜ ਲਿਆ ਹੈ। ਸਤਿਕਾਰ  ਕੌਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬਣੀ ਕਾਂਗਰਸ ਸਰਕਾਰ ਵੇਲੇ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹੀ ਹੈ। ਪੁਲੀਸ ਵੱਲੋਂ ਸਤਿਕਾਰ ਕੌਰ ਨੂੰ ਨਸ਼ਾ ਵੇਚਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ  ਗਿਆ ਹੈ। ਪੰਜਾਬ ਪੁਲੀਸ ਦੇ ਆਈ ਜੀ ਹੈਡਕੁਆਰਟਰ ਸੁਖਚੈਨ ਸਿੰਘ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਣ ਤੋਂ ਬਾਅਦ ਮੋਹਾਲੀ ਪੁਲੀਸ ਨੇ ਸਤਿਕਾਰ ਕੌਰ ‘ਤੇ ਛਾਪਾ ਮਾਰਿਆ। ਜਦੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਕ ਪੁਲੀਸ ਅਧਿਕਾਰੀ ਦੇ ਪੈਰ ‘ਤੇ ਗੱਡੀ ਚੜ੍ਹ ਜਾਣ ਕਾਰਨ ਸੱਟ ਵੀ ਵੱਜੀ ਹੈ।

ਆਈ ਜੀ ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਕੋਲੋਂ  28 ਗ੍ਰਾਮ ਚਿੱਟਾ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਜਦੋਂ ਪੁਲੀਸ ਨੂੰ ਸੂਚਨਾ ਮਿਲੀ ਕਿ ਸਤਿਕਾਰ ਕੌਰ ਨਸ਼ਾ ਵੇਚਣ ਦਾ ਧੰਦਾ ਕਰਦੀ ਹੈ। ਪੁਲਸ  ਨੂੰ ਸੂਚਨਾ ਮਿਲੀ ਸੀ ਕਿ ਇਕ ਰਾਜਸੀ ਆਗੂ ਔਰਤ ਨਸ਼ਾ ਵੇਚਣ ਦਾ ਧੰਦਾ ਕਰ ਰਹੀ ਹੈ। ਇਸ ਤੋਂ ਬਾਅਦ ਪੁਲੀਸ ਨੇ ਸਤਿਕਾਰ ਕੌਰ ਨੂੰ ਫੜਨ ਲਈ ਜਾਲ ਵਿਛਾਇਆ। ਪੁਲਸ ਨੇ ਇਕ ਵਿਅਕਤੀ ਕੋਲੋਂ ਸਤਿਕਾਰ ਕੌਰ ਨੂੰ ਫੋਨ ਕਰਵਾਇਆ ਗਿਆ ਅਤੇ ਨਸ਼ਾ ਲੈਣ ਲਈ ਡੀਲ ਕੀਤੀ ਗਈ। ਜਦੋਂ ਸਤਿਕਾਰ ਕੌਰ ਆਪਣੇ ਡਰਾਈਵਰ ਸਮੇਤ ਗੱਡੀ ‘ਤੇ ਨਸ਼ੇ ਦੀ ਡਲਿਵਰੀ ਦੇਣ ਆਈ ਤਾਂ ਪੁਲੀਸ ਨੇ ਘੇਰਾ ਪਾ ਲਿਆ। ਸਤਿਕਾਰ ਕੌਰ ਨੇ ਗੱਡੀ ਭਜਾਉਣ ਦੀ ਵੀ ਕੋਸ਼ਿਸ਼ ਕੀਤੀ, ਪਰ ਪੁਲੀਸ ਨੇ ਘੇਰਾ ਪਾ ਕੇ ਗੱਡੀ ਸਮੇਤ ਸਤਿਕਾਰ ਕੌਰ ਅਤੇ ਉਸਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ। ਪੁਲੀਸ ਨੇ ਸਤਿਕਾਰ ਕੌਰ ਪਾਸੋਂ ਨਸ਼ੇ ਦੇ ਕਈ ਪੈਕੇਟ, ਨਕਦੀ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ।

ਪੁਲਸ ਦੇ ਹੱਥ ਚਾਰ ਮਹਿੰਗੀਆਂ ਗੱਡੀਆਂ ਵੀ ਲੱਗੀਆਂ ਜਿਨ੍ਹਾਂ ਬਾਰੇ ਕਿਹਾ ਜਾ ਰਿਹਾ ਹੈ ਕਿ ਹਰਿਆਣੇ ਅਤੇ ਦਿੱਲੀ ਦੀਆਂ ਨੰਬਰ ਪਲੇਟਾਂ ਬਦਲ ਬਦਲ ਕੇ ਨਸ਼ੇ ਦੀ ਸਪਲਾਈ ਲਈ ਵਰਤੀਆਂ ਗਈਆਂ ਹੋ ਸਕਦੀਆਂ ਹਨ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News