• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਕਿਸਾਨ ਆਗੂ ਡੱਲੇਵਾਲ ਨੇ ਮੋਦੀ ਨੂੰ ਲਿਖਿਆ ਖੁੱਲ੍ਹਾ ਖ਼ਤ !

https://www.surreynewsbc.com/wp-content/uploads/2024/12/IMG_8454.jpeg
Staff Report
December 12, 2024 9:16am

ਖਨੌਰੀ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 17ਵੇਂ ਦਿਨ ਵਿੱਚ ਦਾਖਲ ਹੋ ਗਈ ਹੈ । ਕਿਸਾਨ ਆਗੂ ਦੀ ਸਿਹਤ ਲਗਾਤਾਰ ਨਿੱਘਰਦੀ ਜਾ ਰਹੀ ਹੈ , ਉਨ੍ਹਾਂ ਦਾ ਵਜ਼ਨ ਕਰੀਬ 12 ਕਿੱਲੋਗ੍ਰਾਮ ਘੱਟ ਹੋ ਗਿਆ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨੂੰ ਖੁੱਲ੍ਹਾ ਖ਼ਤ ਲਿਖਿਆ ਗਿਆ ਹੈ ।

ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਨਾਲ ਸਬੰਧਤ 13 ਮੰਗਾਂ ਦੀ ਪੂਰਤੀ ਅਤੇ MSP ਗਾਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕੀਤੀ ਹੈ ਜੋ 17 ਦਿਨਾਂ ਤੋਂ ਜਾਰੀ ਹੈ। ਡੱਲੇਵਾਲ ਅਤੇ ਮੋਰਚੇ ਦੇ ਹੋਰ ਆਗੂਆਂ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਖੁੱਲ੍ਹਾ ਖ਼ਤ ਲਿਖਕੇ ਸਰਕਾਰ ਨੂੰ ਜਲਦ MSP ਗਾਰੰਟੀ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ ਹੈ।

ਖ਼ਤ ਵਿੱਚ ਵਿੱਚ ਊਠਾਏ ਮੁੱਖ ਮਸਲੇ:
– 13 ਮੰਗਾਂ ਦੀ ਪੂਰਤੀ ਦੀ ਲੋੜ।
– MSP ਗਾਰੰਟੀ ਕਾਨੂੰਨ ਬਿਨਾਂ ਕਿਸਾਨਾਂ ਦੀ ਜ਼ਿੰਦਗੀ ਅਧੂਰੀ।
– 2011 ਤੋਂ ਲੈ ਕੇ ਹੁਣ ਤੱਕ ਕਈ ਵਾਅਦੇ ਅਧੂਰੇ।

ਮੋਦੀ ਨੂੰ ਲਿਖੇ ਖੁੱਲ੍ਹੇ ਖ਼ਤ ਵਿੱਚ ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰ ਨੂੰ ਸਮੇ-ਸਮੇਂ ਸਿਰ ਕੀਤੇ ਵਾਅਦਿਆਂ ਦੀ ਯਾਦ ਦਿਵਾਈ ਜੋ ਵਫ਼ਾ ਨਾ ਹੋਏ।ਉਨ੍ਹਾਂ ਦੱਸਿਆ ਕਿ ਕਿਵੇਂ ਸਵਾਮੀਨਾਥਨ ਆਯੋਗ ਦੀਆਂ ਸਿਫਾਰਸ਼ਾਂ ਨੂੰ ਅਧੂਰਾ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ  ਸਰਕਾਰ ਨੇ ਤੁਰੰਤ ਕਾਰਵਾਈ ਨਾਂ ਕੀਤੀ ਤਾਂ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਉਲਝਣਾਂ ਦਾ ਸਾਹਮਣਾ ਕਰਨਾ ਪਵੇਗਾ।

ਅੰਤ ਵਿੱਚ ਡੱਲੇਵਾਲ ਨੇ ਪੱਤਰ ‘ਚ ਇਸ਼ਾਰਾ ਕੀਤਾ ਹੈ ਕਿ ਜੇਕਰ  ਕੁਝ ਹੋਰ ਸਮੇਂ ਤੱਕ ਮੰਗਾਂ ਨਹੀਂ ਮੰਨੀ ਗਈਆਂ ਤਾਂ ਉਹ ਆਪਣੀ ਜਾਨ ਦੀ ਕੁਰਬਾਨੀ ਦੇਣ ਨੂੰ ਵੀ ਤਿਆਰ ਹਨ।

ਉਨ੍ਹਾਂ ਕਿਹਾ,”ਸਾਨੂੰ MSP ਕਾਨੂੰਨ ਦੀ ਲੋੜ ਹੈ। ਅਗਰ ਸਰਕਾਰ ਕੁਝ ਨਹੀਂ ਕਰਦੀ ਤਾਂ ਇਹ ਕਿਸਾਨਾਂ ਦੀ ਮੌਤ ਦਾ ਕਾਰਨ ਬਣੇਗੀ।”

ਖ਼ਤ ਦੇ ਅਖ਼ੀਰ ਵਿੱਚ ਕਿਸਾਨ ਆਗੂ ਨੇ ਖ਼ੂਨ ਨਾਲ ਅੰਗੂਠਾ ਲਾਇਆ ਹੈ।

ਕਿਸਾਨਾਂ ਦੇ ਅੰਦੋਲਨ ਨੂੰ ਕਈ ਸੂਬਿਆਂ ਦੇ ਕਿਸਾਨਾਂ ਦਾ ਸਮਰਥਨ ਵੀ ਮਿਲ ਰਿਹਾ ਹੈ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...