ਫ਼ਿਰੋਜ਼ਪੁਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਗੱਟੀ ਰਾਜੋ ਕੇ ਵਿਖੇ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਹੌਸਲਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਦੇ ਹਰ ਤਰ੍ਹਾਂ ਦੇ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਭਵਿੱਖ ‘ਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਬਦਲਵੇਂ ਢੰਗ ਤਰੀਕੇ ਤਲਾਸ਼ੇ ਜਾਣਗੇ। ਨਾਲ ਹੀ ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਮੰਗ ਵੀ ਕੀਤੀ ਗਈ ਹੈ। ਹੌਸਲਾ ਹਿੰਮਤ ਕਾਇਮ ਰੱਖੋ। ਚੜ੍ਹਦੀਕਲਾ ‘ਚ ਰਹੋ। ਇਸ ਸੰਕਟ ਦੀ ਘੜੀ ‘ਚ ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਲੋਕਾਂ ਨੂੰ ਬਾਹਰ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਹੀ ਸਾਰੇ ਹਾਲਾਤ ਠੀਕ ਹੋਣਗੇ।
Comments