• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 21, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

https://www.surreynewsbc.com/wp-content/uploads/2026/06/IMG_4672.jpeg
Staff Report
June 25, 2026 5:23pm

ਗਿਆਨੀ ਦਿੱਤ ਸਿੰਘ ਸਾਹਿਤ ਸਭਾ ਕੈਨੇਡਾ ਵਲੋਂ ‘ਵਿਰਸਾ ਤੇ ਵਰਤਮਾਨ’ ਵਿਸ਼ੇ ਤੇ ਵਿਚਾਰ ਗੋਸ਼ਟੀ ਨੂੰ ਭਰਵਾਂ ਹੁੰਗਾਰਾ

ਸਰੀ (ਗੁਰਪ੍ਰੀਤ ਸਿੰਘ ਤਲਵੰਡੀ ) -ਗਿਆਨੀ ਦਿੱਤ ਸਿੰਘ ਸਾਹਿਤ ਸਭਾ ਕੈਨੇਡਾ ਵਲੋਂ ਚਾਰ ਗਦਰੀ ਯੋਧਿਆਂ ਨੂੰ ਯਾਦ ਕਰਨ ਲਈ ਪੰਜਾਬੀਆਂ ਦੀ ਸੰਘਣੀ ਵਸੋਂ ਵਾਲ਼ੇ ਸ਼ਹਿਰ ਸਰੀ ਦੀ ਖਾਲਸਾ ਲਾਇਬ੍ਰੇਰੀ ਵਿੱਚ ਵਿਸ਼ਾਲ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਪੰਜਾਬੀ ਚਿੰਤਕਾਂ ਨੇ ਭਾਗ ਲਿਆ ਅਤੇ ਵਿਚਾਰ ਗੋਸ਼ਟੀ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਦਵਾਨ ਲੇਖਕ ਡਾ: ਗੁਰਵਿੰਦਰ ਸਿੰਘ ਧਾਲੀਵਾਲ਼ ਨੇ ਗਦਰ ਲਹਿਰ ਦੇ ਸ਼ਹੀਦ ਭਾਈ ਈਸ਼ਰ ਸਿੰਘ ਢੁੱਡੀਕੇ, ਸ਼ਹੀਦ ਭਾਈ ਉੱਤਮ ਸਿੰਘ ਹਾਂਸ, ਸ਼ਹੀਦ ਭਾਈ ਬੀਰ ਸਿੰਘ ਬਾਹੋਵਾਲ਼ ਅਤੇ ਸ਼ਹੀਦ ਭਾਈ ਰੂੜ ਸਿੰਘ ਤਲਵੰਡੀ ਦੋਸਾਂਝ ਦੇ ਜੀਵਨ ਬਾਰੇ ਚਾਨਣਾਂ ਪਾਉਂਦਿਆਂ ਉਨ੍ਹਾਂ ਦੁਆਰਾ ਦੇਸ਼ ਨੂੰ ਅਜਾਦ ਕਰਵਾਉਣ ਲਈ ਲਈ ਗਦਰ ਲਹਿਰ ਵਿੱਚ ਚੋਖਾ ਯੋਗਦਾਨ ਪਾਉਂਦਿਆਂ ਆਪਣੀਆਂ ਜਾਨਾਂ ਨਿਸ਼ਾਵਰ ਕਰ ਦੇਣ ਦਾ ਮਾਣਮੱਤਾ ਇਤਿਹਾਸ ਸਾਂਝਾ ਕਰਦਿਆਂ ਦੱਸਿਆ ਕਿ 18 ਜੂਨ ਸੰਨ 1916 ਨੂੰ ਲਾਹੌਰ ਸਾਜਿਸ਼ ਕੇਸ ਵਿੱਚ ਉਕਤ ਚਾਰੇ ਗਦਰੀ ਯੋਧਿਆਂ ਨੂੰ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਇਤਿਹਾਸਕਾਰ ਸੋਹਣ ਸਿੰਘ ਪੂਨੀ ਦੁਆਰਾ ਇਹਨਾਂ ਗਦਰੀ ਯੋਧਿਆਂ ਨੂੰ ਯਾਦ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਤੋਂ ਬਾਅਦ ਡਾ: ਕੁਲਵੰਤ ਸਿੰਘ ਥਿੰਦ ਤੇ ਭੁਪਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਗਦਰੀ ਯੋਧਿਆਂ ਨੇ ਮਨੁੱਖੀ ਹੱਕਾਂ ਦੇ ਨਜਰੀਏ ਤੋਂ ਬਸਤੀਵਾਦ ਅਤੇ ਨਸਲਵਾਦ ਵਿਰੁੱਧ ਜੋਰਦਾਰ ਸੰਘਰਸ਼ ਲੜਿਆ। ਗੁਰਦਵਾਰਾ ਕਮੇਟੀ ਦੇ ਅਹੁਦੇਦਾਰ ਜਗਤਾਰ ਸਿੰਘ ਸੰਧੂ, ਪਿੰ੍ਰਸੀਪਲ ਮਲੂਕ ਚੰਦ ਕਲੇਰ, ਸਮਾਜ ਸੇਵਕ ਬਲਵੀਰ ਸਿੰਘ ਸੰਘਾ, ਕੇਸਰ ਸਿੰਘ ਕੂੰਨਰ, ਡਾ: ਜਸਵਿੰਦਰ ਸਿੰਘ ਦਿਲਾਵਰੀ ਨੇ ਆਪੋ ਆਪਣੇ ਸੰਬੋਧਨ ਵਿੱਚ ਗਦਰੀ ਯੋਧਿਆਂ ਨੂੰ ਯਾਦ ਕਰਦਿਆਂ ਸਿੰਘ ਸਭਾ ਲਹਿਰ ਦੇ ਆਗੂ ਪ੍ਰੋ: ਗਿਆਨੀ ਦਿੱਤ ਸਿੰਘ ਦੁਆਰਾ ਅੰਗਰੇਜ ਸਾਮਰਾਜ ਦੌਰਾਨ ਸਿੱਖੀ ਨੂੰ ਬਚਾਉਣ ਦੀ ਤੜਪ ਲੈ ਕੇ ਜੋ ਸੰਘਰਸ਼ ਲੜਿਆ ਉਸਨੂੰ ਵੀ ਯਾਦ ਕੀਤਾ ਗਿਆ। ਪੰਜਾਬੀ ਪੱਤਰਕਾਰ ਤੇ ਲੇਖਕ ਗੁਰਪ੍ਰੀਤ ਸਿੰਘ ਤਲਵੰਡੀ ਨੇ ਪ੍ਰੋ: ਗਿਆਨੀ ਦਿੱਤ ਸਿੰਘ ਦੇ ਸਮੁੱਚੇ ਜੀਵਨ ਤੇ ਚਰਚਾ ਕਰਦਿਆਂ ਉਨ੍ਹਾਂ ਨੂੰ ਇਨਕਲਾਬੀ ਆਗੂ ਦੱਸਦਿਆਂ ਉਨ੍ਹਾਂ ਦੁਆਰਾ ਪ੍ਰੋ: ਗੁਰਮੁਖ ਸਿੰਘ ਤੇ ਹੋਰਨਾਂ ਸਾਥੀਆਂ ਨਾਲ ਮਿਲ ਕੇ ਪੰਜਾਬੀ ਦਾ ਪਹਿਲਾ ‘ਖਾਲਸਾ ਅਖਬਾਰ’ ਸ਼ੁਰੂ ਕਰਨ ਅਤੇ ਸਿੱਖਾਂ ਦੀ ਸਿਰਮੌਰ ਸੰਸਥਾ ਖਾਲਸਾ ਕਾਲਜ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਸਥਾਪਿਤ ਕਰਨ ਲਈ ਪਾਏ ਯੋਗਦਾਨ ਬਾਰੇ ਵੀ ਵਿਸਥਾਰਪੂਰਵਕ ਚਾਨਣਾਂ ਪਾਇਆ। ਨਾਮਵਰ ਪੱਤਰਕਾਰ ਜੋਗਿੰਦਰ ਸਿੰਘ ਨੇ ਪੰਜਾਬੀ ਮੀਡੀਆ ਵਲੋਂ ਗਦਰੀ ਬਾਬਿਆਂ ਤੇ ਸਿੰਘ ਸਭਾ ਲਹਿਰ ਵਰਗੀਆਂ ਸੁਧਾਰ ਲਹਿਰਾਂ ਨੂੰ ਅਹਿਮੀਅਤ ਦੇਣ ਦੀ ਲੋੜ ਤੇ ਜੋਰ ਦਿੰਦਿਆਂ ਕਿਹਾ ਕਿ ਦੇਸ਼ ਦੀ ਅਜਾਦੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਗਦਰੀ ਬਾਬਿਆਂ ਨਾਲ ਮੌਕੇ ਦੇ ਮੀਡੀਆ ਨੇ ਇਨਸਾਫ ਨਹੀਂ ਕੀਤਾ। ਇਹੀ ਕਾਰਨ ਹੈ ਕਿ ਸਾਡੀਆਂ ਪੀੜੀਆਂ ਇਹਨਾਂ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਅਨਜਾਣ ਰਹੀ। ਮੈਡਮ ਸ਼ਬਨਮ ਮੱਲ੍ਹੀ ਤੇ ਅੇਡਵੋਕੇਟ ਕੁਲਵੀਰ ਸਿੰਘ ਵੈਹਣੀਵਾਲ ਨੇ ਵੀ ਸੰਬੋਧਨ ਕਰਦਿਆਂ ਪੰਜਾਬੀ ਲੇਖਕਾਂ ਤੇ ਪੱਤਰਕਾਰਾਂ ਨੂੰ ਧੜੱਲੇ ਨਾਲ ਸੱਚ ਲਿਖਦਿਆਂ ਆਪਣੀ ਕੌਮ ਤੇ ਸ਼ਹੀਦਾਂ ਤੇ ਮਰਜੀਵੜਿਆਂ ਨੂੰ ਯਾਦ ਰੱਖਣ ਦਾ ਹੋਕਾ ਦਿੱਤਾ। ਇਕੱਤਰ ਹੋਈਆਂ  ਇਹਨਾਂ ਸਖਸ਼ੀਅਤਾਂ ਨੇ ਹਰ ਸਾਲ 6 ਸਤੰਬਰ ਨੂੰ ਪ੍ਰੋ: ਗਿਆਨੀ ਦਿੱਤ ਸਿੰਘ ਦੀ ਯਾਦ ਵਿੱਚ ਕੈਨੇਡਾ ਦੇ ਵੱਖ ਵੱਖ ਹਿੱਸਿਆਂ ਵਿੱਚ ਵਿਸ਼ਾਲ ਸਮਾਗਮ ਕਰਵਾਉਣ ਦਾ ਵੀ ਐਲਾਨ ਕੀਤਾ। ਸਾਹਿਤ ਸਭਾ ਵਲੋਂ ਕੈਨੇਡਾ ਵਿਚਲੇ ਨੌਜਵਾਨ ਵਰਗ ਨੂੰ ਗਿਆਨੀ ਦਿੱਤ ਸਿੰਘ ਸਾਹਿਤ ਸਭਾ ਨਾਲ ਜੁੜ ਕੇ ਸ਼ਹੀਦਾਂ ਤੇ ਹੋਰਨਾਂ ਨਾਮੀਂ ਸਖਸ਼ੀਅਤਾਂ ਦੀ ਸੋਚ ਨੂੰ ਘਰ ਘਰ ਪਹੁੰਚਾਉਣ ਦਾ ਸੱਦਾ ਦਿੱਤਾ।

Share

ਗੁਰਦੁਆਰਾ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ

Starchuk Pledges Citywide Traffic Lights, Road Expansions

Surrey Launches Ash Scattering Reservation Pilot

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News