• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਲੋਕ ਸਭਾ ਚੋਣਾਂ ਤੋਂ ਪਹਿਲਾਂ ਧੂਰੀ ‘ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਦਿੱਤਾ ਅਸਤੀਫ਼ਾ

https://www.surreynewsbc.com/wp-content/uploads/2024/04/1A9B973F-FB46-434F-9BEE-162E04E7D225.jpeg
ਗੁਰਬਾਜ ਸਿੰਘ ਬਰਾੜ
April 30, 2024 6:58am
ਧੂਰੀ – ਕਾਂਗਰਸ ਪਾਰਟੀ ਵੱਲੋਂ ਸੰਗਰੂਰ ਤੋਂ ਸੁਖਪਾਲ ਖਹਿਰਾ ਨੂੰ ਟਿਕਟ ਦਿੱਤੇ ਜਾਣ ਤੋਂ ਨਰਾਜ਼ ਚੱਲ ਰਹੇ ਦਲਵੀਰ ਸਿੰਘ ਗੋਲਡੀ ਨੇ ਅੱਜ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ । ਮੁੱਖ ਮੰਤਰੀ ਖ਼ਿਲਾਫ਼ ਚੋਣ ਲੜਨ ਵਾਲੇ ਧੂਰੀ ਦੇ ਸਾਬਕਾ ਵਿਧਾਇਕ ਗੋਲਡੀ ਨੇ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਂਗਰਸ ਹਾਈ ਕਮਾਂਡ ਨੂੰ ਅਸਤੀਫ਼ਾ ਭੇਜਦਿਆਂ ਉਹਨਾਂ ਆਪਣੇ ਫੇਸਬੁੱਕ ਪੇਜ ਤੇ ਲਿਖਿਆ,
“ਸਤਿ ਸ਼੍ਰੀ ਅਕਾਲ ਸਾਥੀਓ, ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ ਤੇ ਮੇਰੇ ਸਾਥੀ ਜਾਣਦੇ ਹਨ ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ।”
 ਤੁਹਾਡਾ ਆਪਣਾ, ਦਲਵੀਰ ਸਿੰਘ ਗੋਲਡੀ ਖੰਗੂੜਾ
ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੀ ਸਟੂਡੈਂਟ ਕੌਂਸਲ ਦੇ ਪ੍ਰਧਾਨ ਰਹੇ ਗੋਲਡੀ ਦਾ ਨੋਜਵਾਂਨਾਂ ਵਿੱਚ ਵੱਡਾ ਅਧਾਰ ਹੈ।ਉਨ੍ਹਾਂ ਇੱਕ ਦਿਨ ਪਹਿਲਾਂ ਹੀ ਕਾਂਗਰਸ ਪਾਰਟੀ ਛੱਡਣ ਬਾਰੇ ਸੰਕੇਤ ਦਿੱਤਾ ਸੀ ,”

ਸੋਚਦੇ ਹਾਂ ਇੱਕ ਨਵਾਂ, ਕੋਈ ਰਾਹ ਬਣਾ ਲਈਏ, ਕਿੰਨਾ ਚਿਰ ਉਹ ਰਾਹ ਪੁਰਾਣੇ, ਲੱਭਦੇ ਰਹਾਂਗੇ ..!! ਰੁਕ ਗਈ ਇਸ ਜ਼ਿੰਦਗੀ ਨੂੰ, ਧੱਕੇ ਦੀ ਲੋੜ ਹੈ, ਇੱਕ ਵਾਰ ਚੱਲ ਪਏ – ਤਾਂ ਫਿਰ ਵਗਦੇ ਰਹਾਂਗੇ ..!! ਹਨੇਰਿਆਂ ਦੀ ਰਾਤ ਵਿੱਚ, ਚਾਨਣ ਦੀ ਲੋੜ ਹੈ, ਦੀਵੇ ਨਹੀਂ – ਜੁਗਨੂੰ ਸਹੀ, ਪਰ ਜਗਦੇ ਰਹਾਂਗੇ ..!!
ਹੁਣ ਦਲਵੀਰ ਸਿੰਘ ਗੋਲਡੀ ਵੱਲੋਂ ਕਾਂਗਰਸ ਪਾਰਟੀ ਛੱਡਣ ਦਾ ਫੈਸਲਾ ਕਰਨ ਨਾਲ ਸੰਗਰੂਰ ਤੋਂ ਪਾਰਟੀ ਨੂੰ ਵੱਡਾ ਝਟਕਾ ਵੱਜਿਆ ਹੈ । ਗੋਲਡੀ ਦੇ ਫੈਸਲੇ ਨਾਲ ਸੁਖਪਾਲ ਖਹਿਰਾ ਲਈ ਵਾਇਆ ਸੰਗਰੂਰ ਦਿੱਲੀ ਹੁਣ ਹੋਰ ਦੂਰ ਹੋ ਗਈ ਜਾਪਦੀ ਹੈ ।
Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...