• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday February 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ 50 ਕਰੋੜ ਰੁਪਏ – ਗੁਰਮੀਤ ਸਿੰਘ ਖੁੱਡੀਆਂ

https://www.surreynewsbc.com/wp-content/uploads/2024/07/FEAE74A0-3BBF-4BEF-A72E-454DA97C0622.jpeg
Staff Report
July 4, 2024 9:29am

ਚੰਡੀਗੜ੍ਹ- ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਲਈ ਸਰਕਾਰ ਵੱਲੋਂ ਵਿੱਢੇ ਯਤਨਾਂ ਨੂੰ ਭਰਵਾਂ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ ਸਾਉਣੀ ਦੀ ਬਿਜਾਈ ਦਾ ਅੱਧਾ ਸੀਜ਼ਨ ਬਾਕੀ ਰਹਿਣ ਦੇ ਬਾਵਜੂਦ ਪਾਣੀ ਦੀ ਵੱਡੀ ਪੱਧਰ ਉਤੇ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਰ 2 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ, ਜੋ ਕਿ ਪਿਛਲੇ ਸਾਲ ਸਮੁੱਚੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਨੂੰ ਇੱਕ ਵੱਡੀ ਸਫ਼ਲਤਾ ਕਰਾਰ ਦਿੰਦਿਆਂ ਖੇਤੀਬਾੜੀ ਵਿਭਾਗ ਵੱਲੋਂ ਮਿੱਥੇ ਟੀਚੇ ਅਨੁਸਾਰ ਇਸ ਸੀਜ਼ਨ ਵਿੱਚ ਡੀ.ਐਸ.ਆਰ. ਤਕਨੀਕ ਅਧੀਨ 5 ਲੱਖ ਏਕੜ ਰਕਬੇ ‘ਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 2024-25 ਦੌਰਾਨ ਇਸ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 50 ਕਰੋੜ ਰੁਪਏ ਰੱਖੇ ਗਏ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2023-24 ਦੌਰਾਨ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 17,116 ਕਿਸਾਨਾਂ ਨੂੰ 20.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ।ਖੇਤੀਬਾੜੀ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਸੂਬੇ ਦੇ ਹੋਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ।

Share

“ਖੁਰਾਕ ਸੁਰੱਖਿਆ ਹਰ ਪਰਿਵਾਰ ਦਾ ਮੂਲ ਅਧਿਕਾਰ”- ਮਨਦੀਪ ਧਾਲੀਵਾਲ

ਮਨੁੱਖੀ ਹੱਕਾਂ ਦੇ ਮਹਾਨ ਯੋਧੇ : ‘ਲੋਕ ਨਾਇਕ’ ਜਸਟਿਸ ਅਜੀਤ ਸਿੰਘ ਬੈਂਸ

ਬੀ.ਸੀ. ਵਿੱਚ ਗੋਲੀਬਾਰੀ, ਕੈਨੇਡਾ ਭਰ ਵਿੱਚ ਸੋਗ ਦੀ ਲਹਿਰ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...