• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਖੇਤੀ ਮੰਤਰੀ ਖੁੱਡੀਆਂ ਪਹੁੰਚੇ ਕੈਨੇਡਾ, ਕਿਹਾ ਪੰਜਾਬ ਵਿੱਚ ਖੇਤੀ ਵਿਭਿੰਨਤਾ ਨੂੰ ਮਿਲ ਰਿਹਾ ਵੱਡਾ ਹੁਲਾਰਾ

https://www.surreynewsbc.com/wp-content/uploads/2024/08/DB9030F7-6F6B-4B40-9AC5-EF0D89582E8B-scaled.jpeg
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਵਿਦਿਆਰਥੀਆਂ ਨਾਲ
Staff Report
August 19, 2024 7:09am

ਸਰੀ – ਆਪਣੇ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕੈਨੇਡਾ ਪਹੁੰਚੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਹੈ, ਜੋ ਕਿ ਸਾਉਣੀ ਸੀਜ਼ਨ 2023-24 ਦੌਰਾਨ 5.96 ਲੱਖ ਹੈਕਟੇਅਰ ਸੀ।

ਬਾਸਮਤੀ ਦੀ ਕਾਸ਼ਤ ਬਾਰੇ ਜ਼ਿਲ੍ਹੇਵਾਰ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹਾ 1.46 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਸੂਬੇ ਭਰ ਵਿੱਚੋਂ ਮੋਹਰੀ ਹੈ। ਅੰਮ੍ਰਿਤਸਰ ਤੋਂ ਬਾਅਦ ਕ੍ਰਮਵਾਰ ਮੁਕਤਸਰ ਜ਼ਿਲ੍ਹੇ ਵਿੱਚ 1.10 ਲੱਖ ਹੈਕਟੇਅਰ, ਫਾਜ਼ਿਲਕਾ ਵਿੱਚ 84.9 ਹਜ਼ਾਰ ਹੈਕਟੇਅਰ, ਤਰਨ ਤਾਰਨ ਵਿੱਚ 72.5 ਹਜ਼ਾਰ ਹੈਕਟੇਅਰ ਅਤੇ ਸੰਗਰੂਰ ਜ਼ਿਲ੍ਹੇ ਵਿੱਚ 49.8 ਹਜ਼ਾਰ ਹੈਕਟੇਅਰ ਨਾਲ ਸਭ ਤੋਂ ਵੱਧ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਕੀਤਝ ਗਈ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਵੀ 46.5 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਪਾਣੀ ਦੀ ਬਚਤ ਲਈ ਇਸ ਸਾਲ ਸੂਬੇ ਭਰ ਵਿੱਚ 2.52 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜੋ 2023 ਦੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਾਸਮਤੀ ‘ਤੇ 10 ਕੀਟਨਾਸ਼ਕਾਂ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ ਤਾਂ ਜੋ ਪੰਜਾਬ ਦੀ ਬਾਸਮਤੀ ਦੀ ਗੁਣਵੱਤਾ ਨੂੰ ਵਿਸ਼ਵ ਪੱਧਰੀ ਬਣਾ ਇਸ ਦੇ ਨਿਰਯਾਤ ਨੂੰ ਵਧਾ ਕੇ ਕਿਸਾਨਾਂ ਦੀ ਆਮਦਨ ਹੋਰ ਵਧਾਈ ਜਾ ਸਕੇ।

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਕੈਨੇਡਾ ਰਹਿੰਦੇ ਆਪਣੇ ਭਰਾ ਅਤੇ ਉੱਘੇ ਕਾਰੋਬਾਰੀ ਹਰਮੀਤ ਸਿੰਘ ਖੁੱਡੀਆਂ ਕੋਲ ਸਰੀ ਸ਼ਹਿਰ ਪਹੁੰਚੇ ਹੋਏ ਹਨ। ਉਹ ਇੱਥੇ ਆਪਣੇ ਭਤੀਜੇ ਦੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋ ਰਹੇ ਹਨ । ਇਸ ਤੋਂ ਪਹਿਲਾਂ ਉਨ੍ਹਾਂ ਦਾ ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾ ਦੇ ਨਾਲ ਪੰਜਾਬ ਦੇ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਅਤੇ ਉੱਘੇ ਕਿਸਾਨ ਆਗੂ ਰਣਧੀਰ ਸਿੰਘ ‘ਧੀਰਾ’ ਖੁੱਡੀਆਂ ਵੀ ਪਹੁੰਚੇ ਹੋਏ ਹਨ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News