• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday September 26, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਲੰਬੀ ਹਲਕੇ ਦੇ ਲੋਕਾਂ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਪਲਕਾਂ ’ਤੇ ਬਿਠਾਇਆ ਚੋਣ ਜਲਸਿਆਂ ’ਚ ਉਮੜਿਆ ਲੋਕਾਂ ਦਾ ਸੈਲਾਬ; ਵੋਟ-ਸਪੋਟ ਦਾ ਲੋਕਾਂ ਵੱਲੋਂ ਦਿੱਤਾ ਗਿਆ ਭਰੋਸਾ

https://www.surreynewsbc.com/wp-content/uploads/2024/05/0916E731-82E3-423E-87A9-DA8070FA5BF5.jpeg
ਲੰਬੀ ਹਲਕੇ ’ਚ ਚੋਣ ਪ੍ਰਚਾਰ ਦੌਰਾਨ ਗੁਰਮੀਤ ਸਿੰਘ ਖੁੱਡੀਆਂ
Staff Report
May 3, 2024 5:13pm

ਲੰਬੀ (3 ਮਈ)- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੰਸਦੀ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਜੱਦੀ ਵਿਧਾਨ ਸਭਾ ਹਲਕੇ ਲੰਬੀ ਵਿੱਚ ਚੋਣ ਪ੍ਰਚਾਰ ਕੀਤਾ। ਇਸ ਹਲਕੇ ਦੇ ਲੋਕਾਂ ਵਿੱਚ ਮਿਸਾਲੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਲੋਕਾਂ ਵੱਲੋਂ ਸ੍ਰੀ ਖੁੱਡੀਆਂ ਨੂੰ ਆਪਣੀਆਂ ਪਲਕਾਂ ’ਤੇ ਬਿਠਾ ਕੇ ਨਿੱਘਾ ਸਵਾਗਤ ਕੀਤਾ ਗਿਆ।
ਸ੍ਰੀ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡਾਂ ਪੰਜਾਵਾ, ਸਿੱਖ ਵਾਲਾ, ਕੱਖਾਂ ਵਾਲੀ, ਭੀਟੀ ਵਾਲਾ, ਕੰਦੂ ਖੇੜਾ, ਭੁੱਲਰ ਵਾਲਾ, ਹਾਕੂ ਵਾਲਾ, ਫੱਤਾ ਕੇਰਾ, ਮਿੱਡੂ ਖੇੜਾ, ਘੁਮਿਆਰਾ, ਲੁਹਾਰਾ, ਵੜਿੰਗ ਖੇੜਾ, ਪਿੰਡ ਕਿੱਲਿਆਂ ਵਾਲੀ ਤੇ ਮੰਡੀ ਕਿੱਲਿਆਂ ਵਾਲੀ ਵਿੱਚ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਵੱਲੋਂ ਉਮੜਿਆ ਉਤਸ਼ਾਹ ਅਤੇ ਪਿਆਰ ਮਿਲ ਰਿਹਾ ਹੈ, ਉਸ ਨੂੰ ਵੇਖ ਕੇ ਯਕੀਨ ਹੋ ਗਿਆ ਹੈ ਕਿ ਲੰਬੀ ਵਾਲੇ ਦੂਜੀ ਵਾਰ ਪੱਕਾ ਨਿਤਾਰਾ ਕਰਕੇ ਇਤਿਹਾਸ ਸਿਰਜ ਦੇਣਗੇ। ਸ੍ਰੀ ਖੁੱਡੀਆਂ ਨੇ ਕਿਹਾ ਕਿ ਉਹ ਇਸ ਹਲਕੇ ਦੇ ਲੋਕਾਂ ਦੇ ਪਰਿਵਾਰਕ ਮੈਂਬਰ ਹਨ ਅਤੇ ਇੱਥੋਂ ਦੇ ਵਸਨੀਕਾਂ ਨੂੰ ਖੁੱਡੀਆਂ ਪਰਿਵਾਰ ਦੀ ਨੇਕ-ਨੀਅਤੀ ਕਿਸੇ ਤੋਂ ਛੁਪੀ ਹੋਈ ਨਹੀਂ।
ਉਨ੍ਹਾਂ ਕਿਹਾ ਕਿ ਇਸ ਵਾਰ ਫਿਰ ਹਲਕੇ ਵਿਚਲੇ ਧਨਾਢ ਪਰਿਵਾਰ ਦੀ ਇਸ ਨਿਮਾਣੇ ਗਰੀਬ ਨਾਲ ਟੱਕਰ ਹੈ। ਉਨ੍ਹਾਂ ਕਿਹਾ ਕਿ ਕਿ ਲੰਬੀ ਹਲਕੇ ਦਾ ਕਰਜ਼ ਉਹ ਜ਼ਿੰਦਗੀ ਭਰ ਨਹੀਂ ਚੁਕਾ ਸਕਦੇ, ਜਿਨ੍ਹਾਂ ਨੇ ਇਕ ਛੋਟੇ ਜਿਹੇ ਕਿਸਾਨ ਦੇ ਪੁੱਤਰ ਨੂੰ ਮੰਤਰੀ ਬਣਾ ਕੇ, ਉੱਚੇ ਮੁਕਾਮ ਤੱਕ ਪਹੁੰਚਾਇਆ।
ਚੋਣ ਪ੍ਰਚਾਰ ਦੌਰਾਨ ਹਲਕਾ ਲੰਬੀ ਦੇ ਲੋਕਾਂ ਵੱਲੋਂ ਸ੍ਰੀ ਖੁੱਡੀਆਂ ਨੂੰ ਕਈ ਜਗ੍ਹਾ ਲੱਡੂਆਂ ਨਾਲ ਤੋਲਿਆ ਗਿਆ। ਇਸ ਤੋਂ ਇਲਾਵਾ ਵੱਡੀ ਗਿਣਤੀ ਪ੍ਰਸੰਸਕਾਂ ਵੱਲੋਂ ਉਨ੍ਹਾਂ ਨਾਲ ਸੈਲਫ਼ੀਆਂ ਵੀ ਲਈਆਂ ਗਈਆਂ।
ਜ਼ਿਕਰਯੋਗ ਹੈ ਕਿ ਸ੍ਰੀ ਖੁੱਡੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਲੰਬੀ ਹਲਕੇ ਤੋਂ ਚੋਣ ਲੜੇ ਸਨ। ਉਨ੍ਹਾਂ ਇਥੇ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਕਸ਼ਤ ਦੇ ਕੇ, ਇਤਿਹਾਸਕ ਜਿੱਤ ਹਾਸਿਲ ਕੀਤੀ ਸੀ।

Share

Megan Knight to Run for Conservatives in Surrey South

McCallum Sets Three Demands for Surrey Ahead of Provincial Election

Starchuk Pledges West Coast Express Service for Surrey

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News