ਭਿਆਨਕ ਸੜਕੀ ਹਾਦਸੇ ਦਾ ਹੋਏ ਸ਼ਿਕਾਰ; ਡਿਵਾਈਡਰ ਨਾਲ ਟਕਰਾ ਕੇ ਉਲਟੀ ਗੱਡੀ !
ਚੰਡੀਗੜ੍ਹ- ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਸਵੇਰੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ‘ਤੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ। ਹਾਦਸਾ ਸਵੇਰੇ ਤਕਰੀਬਨ ਤਿੰਨ ਵਜੇ ਵਾਪਰਿਆ ਜਦੋਂ ਇੱਕ ਅਵਾਰਾ ਗਾਂ ਅਚਾਨਕ ਗੱਡੀ ਦੇ ਅੱਗੇ ਆ ਗਈ । ਪਸ਼ੂ ਨੂੰ ਬਚਾਉਣ ਦੇ ਚੱਕਰ ਵਿੱਚ ਗੱਡੀ ਹਾਈਵੇਅ ਦੇ ਡਿਵਾਇਡਰ ਨਾਲ ਜਾ ਟਕਰਾਈ ਅਤੇ ਲੋਟਣੀਆਂ ਖਾਂਦੀ ਹੋਈ ਹਾਦਸੇ ਦਾ ਸ਼ਿਕਾਰ ਹੋ ਗਈ । ਹਾਦਸਾ ਵਾਪਰਨ ਮੌਕੇ ਹਰਭਜਨ ਮਾਨ ਦਾ ਬੇਟਾ ਅਵਕਾਸ਼ ਵੀ ਉਨ੍ਹਾਂ ਦੇ ਨਾਲ ਹੀ ਸੀ ।
ਪ੍ਰਾਪਤ ਜਾਣਕਾਰੀ ਮੁਤਾਬਿਕ ਹਰਭਜਨ ਮਾਨ ਨੂੰ ਗੁੱਝੀਆਂ ਸੱਟਾਂ ਲੱਗੀਆਂ ਹਨ। ਗੱਡੀ ਹਾਦਸਗ੍ਰਸਤ ਹੋਣ ਮਗਰੋਂ ਪਹਿਲਾਂ ਉਨ੍ਹਾਂ ਨੂੰ ਕਰਨਾਲ ਹਸਪਤਾਲ ਲਿਜਾਇਆ ਗਿਆ, ਮੁੱਢਲੀ ਚੈੱਕਅਪ ਉਪਰੰਤ ਉਨ੍ਹਾਂ ਨੂੰ ਚੰਡੀਗੜ੍ਹ ਲਈ ਰਵਾਨਾ ਕਰ ਦਿੱਤਾ ਗਿਆ ।
ਹਰਭਜਨ ਮਾਨ ਦੇ ਕੈਨੇਡਾ ਰਹਿੰਦੇ ਰਿਸ਼ਤੇਦਾਰ ਦਵਿੰਦਰ ਕੰਗ ਨੇ ਦੱਸਿਆ ਕਿ ਹਰਭਜਨ ਮਾਨ ਹੁਣ ਠੀਕ ਠਾਕ ਹਨ । ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ ।
Comments