ਫਤਿਹਗੜ੍ਹ ਸਾਹਿਬ – ਸਾਬਕਾ ਮੈਂਬਰ ਪਾਰਲੀਮੈਂਟ ਹਰਿੰਦਰ ਸਿੰਘ ਖਾਲਸਾ, ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਨਵੇਂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ । ਹਰਿੰਦਰ ਸਿੰਘ ਖਾਲਸਾ 1996 ‘ਚ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਮ.ਪੀ. ਬਣੇ ਸਨ । ਉਨ੍ਹਾਂ
2014 ‘ਚ ਫ਼ਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਵੱਲੋਂ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ ।
ਹਰਿੰਦਰ ਸਿੰਘ ਖਾਲਸਾ ਨੂੰ 2015 ਵਿੱਚ AAP ਵੱਲੋਂ ਸਸਪੈਂਡ ਕਰ ਦਿੱਤਾ ਗਿਆ, ਜਿਸ ਉਪਰੰਤ ਉਹ ਮਾਰਚ 2019 ਵਿੱਚ BJP ‘ਚ ਸ਼ਾਮਲ ਹੋ ਗਏ ਸਨ।
ਹਰਿੰਦਰ ਸਿੰਘ ਖਾਲਸਾ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨਾਲ ਇੱਕਮੁੱਠਤਾ ਜ਼ਾਹਰ ਕਰਦਿਆਂ ਭਾਜਪਾ ਛੱਡ ਦਿੱਤੀ ਸੀ ।
ਹੁਣ ਉਹ ਅਕਾਲੀ ਦਲ ਦੇ ਨਵੇਂ ਧੜੇ ਵਿੱਚ ਸ਼ਾਮਲ ਹੋ ਗਏ ਹਨ! ਨਵੇਂ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਇਆ ਜਾ ਸਕਦਾ ਹੈ ।
Comments