ਚੰਡੀਗੜ੍ਹ- ਅਕਾਲੀ ਆਗੂ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਏ ਸਮਾਗਮ ਵਿੱਚ ਹਰਮੀਤ ਸਿੰਘ ਸੰਧੂ ਨੇ ‘ਆਪ’ ਵਿੱਚ ਸ਼ਮੂਲੀਅਤ ਕੀਤੀ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸਿਰੋਪਾ ਭੇਂਟ ਕਰਦਿਆਂ ਕਿਹਾ ਕਿ ਅੱਜ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਰ ਵਾਧਾ ਹੋਇਆ ਹੈ। ਤਰਨਤਾਰਨ ਤੋਂ ਸੀਨੀਅਰ ਆਗੂ ਅਤੇ 3 ਵਾਰ ਵਿਧਾਇਕ ਰਹਿ ਚੁੱਕੇ ਹਰਮੀਤ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਸਾਡੇ ਪਰਿਵਾਰ ‘ਚ ਸ਼ਾਮਲ ਹੋਏ ਹਨ। ਮੈਂ ਦਿਲੋਂ ‘ਜੀ ਆਇਆਂ ਨੂੰ’ ਆਖਦਾ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਟੀਮ ਰੰਗਲਾ ਪੰਜਾਬ ਦਾ ਕਾਰਵਾਂ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।
ਦੂਜੇ ਪਾਸੇ ਅਕਾਲੀ ਦਲ ਨੇ ਕਿਹਾ ਹੈ ਕਿ ‘ਆਪ’ ਵਾਲੇ ਦਲ ਬਦਲੂ ਭਰਤੀ ਕਰ ਰਹੇ ਹਨ ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਤਰਨਤਾਰਨ ਸੀਟ ਖਾਲੀ ਹੋਈ ਹੈ। ‘ਆਪ’ ਵਿੱਚ ਨਵੇਂ ਸ਼ਾਮਲ ਹੋਏ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਜ਼ਿਮਨੀ ਚੋਣ ਲਈ ਮੈਦਾਨ ਵਿੱਚ ਉਤਾਰ ਸਕਦੀ ਹੈ ।
Comments