• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Wednesday August 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਫਸਲਾਂ ‘ਤੇ MSP ਦੇਣ ਦੇ ਵਾਅਦੇ ਤੋਂ ਭੱਜੀ ਪੰਜਾਬ ਸਰਕਾਰ- ਹਰਸਿਮਰਤ ਕੌਰ ਬਾਦਲ

https://www.surreynewsbc.com/wp-content/uploads/2024/12/IMG_8493.jpeg
ਸਟਾਫ ਰਿਪੋਰਟ
March 26, 2025 8:52am

ਬਠਿੰਡਾ – ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਆਮ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ । ਉਹਨਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ਼ ਕਿਸਾਨਾਂ ਨੂੰ ਹੀ ਧੋਖਾ ਦਿੱਤਾ ਹੈ ਜਿਨ੍ਹਾਂ ਦੀਆਂ 22 ਫਸਲਾਂ ਉਨ੍ਹਾਂ ਨੇ MSP ‘ਤੇ ਖਰੀਦਣ ਦਾ ਵਾਅਦਾ ਕੀਤਾ ਸੀ, ਸਗੋਂ ਉਨ੍ਹਾਂ ਸਾਰੀਆਂ ਔਰਤਾਂ ਨੂੰ ਵੀ ਧੋਖਾ ਦਿੱਤਾ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਭਰੋਸਾ ਦਿੱਤਾ ਸੀ ਅਤੇ ਸਾਡੇ ਬਜ਼ੁਰਗ ਜਿਨ੍ਹਾਂ ਦੀ ਬੁਢਾਪਾ ਪੈਨਸ਼ਨ ਉਨ੍ਹਾਂ ਨੇ 2,500 ਰੁਪਏ ਪ੍ਰਤੀ ਮਹੀਨਾ ਕਰਨ ਦਾ ਵਾਅਦਾ ਕੀਤਾ ਸੀ । ਬਾਕੀ ਸਾਰੇ ਵਰਗਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ ਹੈ, ਭਾਵੇਂ ਉਹ ਨੌਜਵਾਨ ਹੋਣ ਜੋ ਬੇਰੁਜ਼ਗਾਰੀ ਨਾਲ ਜੂਝ ਰਹੇ ਹੋਣ, ਭਾਵੇਂ ਸਰਕਾਰੀ ਕਰਮਚਾਰੀ ਜੋ ਅਜੇ ਵੀ ਪੁਰਾਣੀ ਪੈਨਸ਼ਨ ਯੋਜਨਾ ਦੇ ਲਾਗੂ ਹੋਣ ਦੀ ਉਡੀਕ ਕਰ ਰਹੇ ਹਨ । ਹਰਸਿਮਰਤ ਕੌਰ ਬਾਦਲ ਨੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਜੀ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਜੇਕਰ ਬਜਟ ਦਾ ਸਿਰਫ਼ 4 ਪ੍ਰਤੀਸ਼ਤ (ਮਾਤਰ 10,000 ਕਰੋੜ ਰੁਪਏ) ਪੂੰਜੀਗਤ ਖਰਚ ਲਈ ਰੱਖਿਆ ਗਿਆ ਹੈ ਤਾਂ ਇਸ ਨਾਲ ਪੰਜਾਬ ਵਿੱਚ ਵਿਕਾਸ ਕਿਵੇਂ ਹੋਵੇਗਾ ?

 

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News