• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਣ ਲਈ 50 ਡਾਕਟਰਾਂ ਦੀ ਟੀਮ ਤਾਇਨਾਤ , ਹਵੇਲੀ ਢਾਬਾ ਹਸਪਤਾਲ ਵਿੱਚ ਤਬਦੀਲ !

https://www.surreynewsbc.com/wp-content/uploads/2025/01/IMG_8741.jpeg
Staff Report
January 2, 2025 9:43am

ਚੰਡੀਗੜ੍ਹ- ਸ਼ੰਭੂ ਅਤੇ ਖਨੌਰੀ ਬਾਰਡਰ ਵਿਖੇ ਜਾਰੀ ਕਿਸਾਨ ਮੋਰਚੇ ਅਤੇ ਸ. ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ  ਨੇ ਭਾਜਪਾ ਦੀ ਕੇਂਦਰ ਸਰਕਾਰ ਨੂੰ ਤਿੱਖੇ ਸਵਾਲ ਕੀਤੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਨਾਲ਼ ਸੰਬੰਧਿਤ ਜਿਹਨਾਂ ਮੁੱਦਿਆਂ ‘ਤੇ ਮੁੱਖ ਮੰਤਰੀ ਨੇ ਖ਼ੁਦ ਕੇਂਦਰ ਦੇ ਨੁਮਾਇੰਦਿਆਂ ਅਤੇ ਕਿਸਾਨ ਜੱਥੇਬੰਦੀਆਂ ਦੀਆਂ ਬੈਠਕਾਂ ਕਰਵਾਈਆਂ, ਕਿਸਾਨਾਂ ਦਾ ਅਥਾਹ ਸੰਘਰਸ਼ ਜਾਰੀ ਰਹਿਣ ਦੇ ਬਾਵਜੂਦ ਉਹਨਾਂ ਹੀ ਵਿਸ਼ਿਆਂ ‘ਤੇ ਕੇਂਦਰ ਵੱਲੋਂ ਗੱਲਬਾਤ ਕਰਨ ਤੋਂ ਵੱਟਿਆ ਪਾਸਾ, ਮੁੜ ਇਸ਼ਾਰਾ ਕਰਦਾ ਹੈ ਕਿ ਕੇਂਦਰ ਆਪਣੀ ਪੰਜਾਬ ਨਾਲ਼ ਵਿਤਕਰੇ ਅਤੇ ਧੱਕੇਸ਼ਾਹੀ ਦੀ ਵਿਚਾਰਧਾਰਾ ਤਿਆਗਣ ਨੂੰ ਤਿਆਰ ਨਹੀਂ।

ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਓਹੀ ਮੰਗਾਂ ਨੇ ਜਿਸ ਬਾਬਤ 26 ਸੈਕਟਰ ਵਿਖੇ ਰਾਤ ਦੇ 2-2 ਵਜੇ ਤੱਕ ਕੇਂਦਰੀ ਮੰਤਰੀ ਪੀਯੂਸ਼ ਗੋਇਲ ਜੀ ਅਤੇ ਉਸ ਵੇਲੇ ਦੇ ਖੇਤੀਬਾੜੀ ਮੰਤਰੀ ਨਾਲ ਲਗਾਤਾਰ 8-8 ਘੰਟੇ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ ਸਨ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰ ਰਹੀ ਹੈ । ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਣ ਲਈ 50 ਡਾਕਟਰਾਂ ਦੀ ਟੀਮ ਨੂੰ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ। ਧਰਨੇ ਦੇ ਨੇੜੇ ਹੀ ਸਥਿਤ ਹਵੇਲੀ ਨਾਮ ਦੇ ਢਾਬੇ ਨੂੰ ਹਸਪਤਾਲ ‘ਚ ਤਬਦੀਲ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣੇ ਦਾ ਮੰਡੀਕਰਨ ਸਿਸਟਮ ਬਾ-ਕਮਾਲ ਹੈ। ਹਰ 4-5 ਕਿਲੋਮੀਟਰ ਦੇ ਦਾਇਰੇ ‘ਚ ਮੰਡੀ ਹੈ। ਮੰਡੀਕਰਨ ਬੋਰਡ ਸਾਡੀ ਬਹੁਤ ਵੱਡੀ ਸੰਸਥਾ ਹੈ। ਕੇਂਦਰ ਸਰਕਾਰ ਨੂੰ ਅਸੀਂ ਮੰਡੀਕਰਨ ਬੋਰਡ ਖ਼ਤਮ ਨਹੀਂ ਕਰਨ ਦੇਵਾਂਗੇ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇਸ਼ ਦਾ ਹਿੱਸਾ ਹੈ। ਖੇਤੀ ਦੇ ਮਾਮਲੇ ‘ਚ ਪੰਜਾਬ ਹੀ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ। ਮੋਦੀ ਸਾਬ੍ਹ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਹੋ, ਕਿਸਾਨ ਵੀ ਦੇਸ਼ ਦਾ ਹੀ ਹਿੱਸਾ ਨੇ। ਤੁਸੀਂ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰੋ।”

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News