• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਕੌਮਾਂਤਰੀ ਵਿਦਿਆਰਥੀਆਂ ਬਾਰੇ ਕੈਨੇਡਾ ਨੇ ਕੀਤਾ ਵੱਡਾ ਐਲਾਨ

https://www.surreynewsbc.com/wp-content/uploads/2024/04/IMG_5682.jpeg
ਬਲਜਿੰਦਰ ਸੇਖਾ
April 29, 2024 7:57pm

ਟੋਰਾਂਟੋ ( ਬਲਜਿੰਦਰ ਸੇਖਾ ) ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਹਫ਼ਤੇ ਵਿੱਚ 20 ਘੰਟੇ ਤੋਂ ਵੱਧ ਕੰਮ ਕਰਨ ਦੀ ਆਗਿਆ ਦੇਣ ਵਾਲੀ ਅਸਥਾਈ ਨੀਤੀ 30 ਅਪ੍ਰੈਲ, 2024 ਨੂੰ ਖਤਮ ਹੋ ਗਈ ਹੈ ਅਤੇ ਇਸ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ।
ਜਿਹੜੇ ਵਿਦਿਆਰਥੀ ਕੈਨੇਡਾ ਆਉਂਦੇ ਹਨ, ਉਨ੍ਹਾਂ ਲਈ ਇੱਥੇ ਪੜ੍ਹਾਈ ਕਰਨੀ ਲਾਜ਼ਮੀ ਹੈ। ਇਸ ਤਰ੍ਹਾਂ, ਵਿਦਿਆਰਥੀਆਂ ਨੂੰ ਹਫ਼ਤੇ ਵਿੱਚ 20 ਘੰਟੇ ਤੱਕ ਕੰਮ ਕਰਨ ਦੀ ਇਜ਼ਾਜਤ ਦੇਣ ਨਾਲ ਇਹ ਯਕੀਨੀ ਹੋਵੇਗਾ ਕਿ ਜੇਕਰ ਲੋੜ ਹੋਵੇ ਤਾਂ ਕੰਮ ਕਰਨ ਦਾ ਵਿਕਲਪ ਹੋਣ ਦੇ ਨਾਲ ਉਹ ਮੁੱਖ ਤੌਰ ‘ਤੇ ਆਪਣੀ ਪੜ੍ਹਾਈ ‘ਤੇ ਧਿਆਨ ਕੇਂਦਰਿਤ ਕਰਦੇ ਹਨ।

ਆਵਾਸ ਮੰਤਰੀ ਮਿਲਰ ਨੇ ਦੱਸਿਆ ਕਿ 80 ਫੀਸਦੀ ਤੋਂ  ਵੱਧ ਅੰਤਰਰਾਸ਼ਟਰੀ ਵਿਦਿਆਰਥੀ ਇਸ ਸਮੇਂ ਹਫ਼ਤੇ ਵਿੱਚ 20 ਘੰਟੇ ਤੋਂ ਵੱਧ ਕੰਮ ਕਰ ਰਹੇ ਹਨ। ਮੰਤਰੀ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦਾ ਮੁੱਖ ਟੀਚਾ ਪੜ੍ਹਾਈ ਕਰਨਾ ਹੈ ਕੰਮ ਕਰਨਾ ਨਹੀਂ ।

ਸਰਕਾਰ ਵੱਲੋਂ ਇੱਕ ਹਫ਼ਤੇ ਵਿੱਚ  24 ਘੰਟਿਆਂ ਦੀ ਲਿਮਿਟ ਨਿਰਧਾਰਿਤ ਹੋਣ ਤੋਂ ਪਹਿਲਾਂ, ਕੰਮ ਦੇ ਘੰਟਿਆਂ ਦੀ ਸੀਮਾ ਸਤੰਬਰ ਤੱਕ 20 ਘੰਟੇ ਪ੍ਰਤੀ ਹਫ਼ਤਾ ਹੋ ਰਹੀ ਹੈ।

ਕਲਾਸ ਵਿਚ ਦਾਖ਼ਲੇ ਤੋਂ ਪਹਿਲਾਂ ਅਤੇ ਗਰਮੀਆਂ-ਸਰਦੀਆਂ ਦੀਆਂ ਛੁੱਟੀਆਂ ਦੌਰਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਕੰਮ ਕਰਨ ਦੇ ਘੰਟਿਆਂ ਦੀ ਕੋਈ ਸੀਮਾ ਨਹੀਂ ਹੈ।

ਜਿਕਰਯੋਗ ਹੈ ਕਿ ਕੋਵਿਡ ਦੀ ਮਹਾਂਮਾਰੀ ਮੌਕੇ ਵਰਕਰਾਂ ਦੀ ਘਾਟ ਨੂੰ ਦੇਖਦਿਆਂ ਵਿਦਿਆਰਥੀਆਂ ਦੇ ਕੰਮ ਕਰਨ ਦੇ ਘੰਟੇ ਵਧਾਏ ਗਏ ਸਨ । ਬਾਅਦ ਵਿੱਚ ਹਾਲਾਤ ਬਦਲ ਜਾਣ ਕਾਰਨ ਸਥਾਨਕ ਲੋਕ ਵਿਦਿਆਰਥੀਆਂ ਕੋਲ਼ੋਂ ਵੱਧ ਘੰਟੇ ਕੰਮ ਕਰਵਾਏ ਜਾਣ ਦਾ ਵਿਰੋਧ ਕਰਨ ਲੱਗ ਪਏ ਸਨ । ਮੰਤਰੀ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਕੈਨੇਡਾ ਕੌਮਾਂਤਰੀ ਵਿਦਿਆਰਥੀਆਂ ਦੇ ਕਾਲਜਾਂ-ਯੂਨੀਵਰਸਿਟੀਆਂ ਵਿੱਚ ਹੋਣ ਵਾਲੇ ਦਾਖਲੇ ਦੀ  ਗਿਣਤੀ ਵੀ ਘਟਾ ਰਿਹਾ ਹੈ ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News