
ਸ੍ਰੀ ਮੁਕਤਸਰ ਸਾਹਿਬ- ਭਾਰਤੀ ਜਨਤਾ ਪਾਰਟੀ ਪੰਜਾਬ ਅੰਦਰ ਦਿਨ-ਬ-ਦਿਨ ਹੋਰ ਮਜ਼ਬੂਤ ਹੁੰਦੀ ਜਾ ਰਹੀ ਹੈ। ਅੱਜ ਭਾਜਪਾ ਮੁੱਖ ਦਫ਼ਤਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ, ਅਕਾਲੀ ਆਗੂ ਚਰਨਜੀਤ ਸਿੰਘ ਬਰਾੜ, ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਉਂਕਾਰ ਸਿੰਘ ਅਤੇ ਰਿਪਜੀਤ ਸਿੰਘ ਬਰਾੜ ਭਾਜਪਾ ਵਿੱਚ ਸ਼ਾਮਿਲ ਹੋਏ।ਚਰਨਜੀਤ ਸਿੰਘ ਬਰਾੜ ਨੇ ਪਿਛਲੇ ਦਿਨੀ ਅਕਾਲੀ ਦਲ ਪੁਨਰ ਸੁਰਜੀਤ ਨਾਲੋ ਨਾਤਾ ਤੋੜ ਲਿਆ ਸੀ ਤੇ ਅੱਜ ਬਿੱਲੀ ਥੈਲਿਓਂ ਬਾਹਰ ਆ ਗਈ! ਇਸ ਮੌਕੇ ਕੇਂਦਰੀ ਰਾਜ ਮੰਤਰੀ ਸ.ਰਵਨੀਤ ਸਿੰਘ ਬਿੱਟੂ, ਸੂਬਾ ਪ੍ਰਧਾਨ ਸ਼੍ਰੀ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ, ਸ਼੍ਰੀ ਵਿਨੀਤ ਜੋਸ਼ੀ, ਮੁਖੀ ਮੀਡੀਆ ਸੈੱਲ ਭਾਜਪਾ ਵੀ ਹਾਜ਼ਿਰ ਸਨ।

Comments