• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday September 26, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

https://www.surreynewsbc.com/wp-content/uploads/2026/08/IMG_4844.webp
Staff Report
August 8, 2026 9:10am

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ ਉਸ ਦੀ ਮਾਤਾ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ 10 ਦਿਨਾਂ ਦੀ ਪੈਰੋਲ ਦੇਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਵਧਦੀ ਉਮਰ ਕਾਰਨ ਉਮਰ-ਸੰਬੰਧੀ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਠੀਕ ਨਹੀਂ ਰਹਿ ਰਹੀ।

ਪੱਤਰ ਵਿੱਚ ਦੱਸਿਆ ਗਿਆ ਹੈ ਕਿ ਜਗਤਾਰ ਸਿੰਘ ਹਵਾਰਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ CWP ਨੰਬਰ 3868/2026 ਦਾਇਰ ਕੀਤੀ ਗਈ ਸੀ, ਜਿਸ ਵਿੱਚ ਪੈਰੋਲ ’ਤੇ ਰਿਹਾਈ ਦੀ ਮੰਗ ਕੀਤੀ ਗਈ ਸੀ। ਅਦਾਲਤ ਵੱਲੋਂ ਉਸ ਦੀ ਪੈਰੋਲ ਅਰਜ਼ੀ ’ਤੇ ਵਿਚਾਰ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਮਨੁੱਖੀ ਹਮਦਰਦੀ ਦੇ ਆਧਾਰ ’ਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਸ ਨੂੰ ਜਲਦ ਤੋਂ ਜਲਦ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ।

ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

31 ਅਗਸਤ 1995 ਨੂੰ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੰਜਾਬ ਅਤੇ ਹਰਿਆਣਾ ਸਕੱਤਰੇਤ ਅੱਗੇ ਇੱਕ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ।

ਇਸ ਧਮਾਕੇ ਵਿੱਚ ਪੰਜਾਬ ਪੁਲਿਸ ਦੇ ਕਾਂਸਟੇਬਲ ਦਿਲਾਵਰ ਸਿੰਘ ਸਮੇਤ 17 ਜਣੇ ਮਾਰੇ ਗਏ ਸਨ । ਦਿਲਾਵਰ ਸਿੰਘ ਮਨੁੱਖੀ ਬੰਬ ਬਣਿਆ ਸੀ।

ਜਗਤਾਰ ਸਿੰਘ ਹਵਾਰਾ ਨੂੰ 2005 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਪਰ ਸਾਲ 2010 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ।

Share

Megan Knight to Run for Conservatives in Surrey South

McCallum Sets Three Demands for Surrey Ahead of Provincial Election

Starchuk Pledges West Coast Express Service for Surrey

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News