• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਪਹੁੰਚੇ ਜਹਾਨਖੇਲਾਂ, ਪਰੇਡ ਤੋਂ ਲਈ ਸਲਾਮੀ, ਕਰੋੜਾਂ ਦੇ ਚੈੱਕ ਕੀਤੇ ਤਕਸੀਮ

https://www.surreynewsbc.com/wp-content/uploads/2025/03/IMG_9430.jpeg
ਸਟਾਫ਼ ਰਿਪੋਰਟ
March 2, 2025 9:46am

ਹੁਸ਼ਿਆਰਪੁਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜਲਦ ਹੀ ਇਨ੍ਹਾਂ ਦਾ ਸੂਬੇ ਵਿੱਚੋਂ ਸਫ਼ਾਇਆ ਕਰ ਦਿੱਤਾ ਜਾਵੇਗਾ। 2490 ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਜਲਦੀ ਸਲਾਖਾਂ ਪਿੱਛੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਆਮ ਜਨਤਾ ਦੇ ਸਰਗਰਮ ਸਹਿਯੋਗ ਨਾਲ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਮੁਲਾਜ਼ਮ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨਗੇ। ਨਵੇਂ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਹੱਤਵਪੂਰਨ ਮੌਕਾ ਹੈ ਕਿਉਂਕਿ ਉਹ ਪੁਲਿਸ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਜਹਾਨਖੇਲਾਂ ਵਿਖੇ ਪਾਸਿੰਗ ਆਊਟ ਪਰੇਡ ਤੋਂ ਸਲਾਮੀ ਲੈਣ ਮਗਰੋਂ ਪੁਲਿਸ ਪਰਿਵਾਰ ਦਾ ਹਿੱਸਾ ਬਣੇ ਮੁੰਡੇ- ਕੁੜੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਬਹੁਤ ਜਲਦ ਅਸੀਂ ਪੰਜਾਬ ਪੁਲਿਸ ਦੀ ਨਫ਼ਰੀ ਵਧਾਉਣ ਲਈ 10,000 ਮੁੰਡੇ-ਕੁੜੀਆਂ ਦੀ ਨਵੀਂ ਭਰਤੀ ਕਰਾਂਗੇ। ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਹੋਵੇਗੀ, ਜਿਸ ‘ਚ ਕੋਈ ਰਿਸ਼ਵਤ ਜਾਂ ਸਿਫਾਰਿਸ਼ ਨਹੀਂ ਚੱਲੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 1 ਸਾਲ ਪਹਿਲਾਂ ਅਸੀਂ ਸੜਕੀ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ (SSF) ਦਾ ਗਠਨ ਕੀਤਾ ਸੀ, ਜਿਸ ਦੀ ਬਦੌਲਤ ਸੜਕੀ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ 48.10% ਘਟੀ। ਇਸ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ਦੀ ਸਰਵਿਸ ‘ਚ ਬਿਹਤਰੀ ਲਈ ਉਨ੍ਹਾਂ ਨੂੰ ਨਵੀਂਆਂ ਗੱਡੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਵੱਲੋਂ ਇਸ ਮੌਕੇ ਪੰਜਾਬ ਪੁਲਿਸ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1-1 ਕਰੋੜ ਦੀ ਸਹਾਇਤਾ ਰਾਸ਼ੀ ਵਜੋਂ ਚੈੱਕ ਦਿੱਤੇ ਗਏ।ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਸਨਮਾਨ ਤੇ ਉਹਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਕਰਨਾ ਸਾਡਾ ਫਰਜ਼ ਹੈ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News