• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਸ਼ਹੀਦ ਭਾਈ ਖਾਲੜਾ ਬਾਰੇ ਸਰੀ ‘ਚ ਹੋਇਆ ਸੈਮੀਨਾਰ

https://www.surreynewsbc.com/wp-content/uploads/2025/06/IMG_1217.jpeg
Staff Report
June 29, 2025 4:43pm

ਸਰੀ, ਬੀ.ਸੀ. – ਮਨੁੱਖੀ ਹੱਕਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਤੋਂ ਤਿੰਨ ਦਹਾਕਿਆਂ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਦੇ ਦੋ ਸਾਲਾਂ ਬਾਅਦ, ਉਨ੍ਹਾਂ ਦੀ ਸਦੀਵੀ ਵਿਰਾਸਤ ਦੇ ਸਬੰਧ ਵਿੱਚ ਵਿਸ਼ੇਸ਼ ਸੈਮੀਨਾਰ ਵਿਸ਼ਵ ਸਿੱਖ ਸੰਸਥਾ ਵੱਲੋਂ ਪੰਥਕ ਅਲਾਇੰਸ ਨਾਲ ਮਿਲ ਕੇ 28 ਜੂਨ ਦਿਨ ਸ਼ਨਿਚਰਵਾਰ ਨੂੰ ਸਰੀ ਦੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਹਾਲ, ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਵਿਖੇ ਕਰਵਾਇਆ ਗਿਆ।
ਇਸ ਮੌਕੇ ‘ਤੇ ਸੰਗਤਾਂ ਨੇ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਵਿਸ਼ੇਸ਼ ਮਹਿਮਾਨ ਬੁਲਾਰਿਆਂ ਵਿੱਚ ਭਾਈ ਅਮਰਜੀਤ ਸਿੰਘ ਖਾਲੜਾ – (ਭਾਈ ਜਸਵੰਤ ਸਿੰਘ ਖਾਲੜਾ ਦੇ ਭਰਾ) ਨੇ ਵਿਸਥਾਰ ਵਿੱਚ ਸ਼ਹੀਦ ਖਾਲੜਾ ਦੀ ਸ਼ਹਾਦਤ ਦੇ ਇਤਿਹਾਸ ਨੂੰ ਬਿਆਨ ਕਰਦਿਆਂ, ਮੌਜੂਦਾ ਪੰਥਕ ਚੁਣੌਤੀਆਂ ਬਾਰੇ ਵੀ ਗੱਲਬਾਤ ਕੀਤੀ।
ਉਹਨਾਂ ਭਾਈ ਖਾਲੜਾ ‘ਤੇ  ਉੱਘੇ ਸਿੱਖ ਚਿੰਤਕ ਅਜਮੇਰ ਸਿੰਘ ਵੱਲੋਂ ਲਿਖੀ ਕਿਤਾਬ “ਸ਼ਹੀਦ ਜਸਵੰਤ ਸਿੰਘ ਖਾਲੜਾ : ਸੋਚ, ਸੰਘਰਸ਼ ਅਤੇ ਸ਼ਹਾਦਤ” ਦਾ ਅੰਗਰੇਜ਼ੀ ਐਡੀਸ਼ਨ ਰਿਲੀਜ਼ ਕੀਤਾ।
ਵਰਲਡ ਸਿੱਖ ਆਰਗਨਾਈਜੇਸ਼ਨ ਵੱਲੋਂ ਪੰਥਕ ਅਲਾਇੰਸ ਆਫ ਬੀਸੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਵਿਸ਼ਵ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਭਾਈ ਦਾਨਿਸ਼ ਸਿੰਘ ਅਤੇ ਪੰਥਕ ਅਲਾਇੰਸ ਦੇ ਮੁੱਖ ਸੇਵਾਦਾਰ ਭਾਈ ਭਵਨੀਤ ਸਿੰਘ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ।
ਇਸ ਸਮਾਗਮ ਵਿੱਚ ਬੋਲਦਿਆਂ  ਭਾਈ ਅਮਰਜੀਤ ਸਿੰਘ ਨੇ ਕਿਹਾ ਜਿ ਕੈਨੇਡਾ ਵਿੱਚ ਆਏ ਗੁਰੂ ਨਾਨਕ ਜਹਾਜ਼ ਦੀ ਅਗਵਾਈ ਕਰਨ ਵਾਲੀ ਪੰਜ ਮੈਂਬਰੀ ਕਮੇਟੀ ਵਿੱਚ ਉਹਨਾਂ ਦੇ ਦਾਦਾ ਜੀ ਭਾਈ ਹਰਨਾਮ ਸਿੰਘ ਖਾਲੜਾ ਦੀ ਕੀ ਅਹਿਮ ਭੂਮਿਕਾ ਸੀ,  ਖਚਾਖਚ ਭਰੇ ਹਾਲ ਵਿੱਚ ਭਾਈ ਅਮਰਜੀਤ ਸਿੰਘ ਵੱਲੋਂ ਦਿੱਤੇ ਗਏ ਲੈਕਚਰ ਨੇ ਕੀਲ ਕੇ ਰੱਖ ਦਿੱਤਾ। ਇਸ ਤੋਂ ਪਹਿਲਾਂ ਬੋਲਦਿਆਂ ਕੈਨੇਡਾ ਦੇ ਉੱਘੇ ਜਰਨਲਿਸਟ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੇ ਸਿੱਖ ਮਿਸਲਾਂ ਦੇ ਹਵਾਲੇ ਨਾਲ ਗੱਲ ਕਰਦਿਆਂ ਮੌਜੂਦਾ ਸਮੇਂ ਵਿੱਚ ਦਰਪੇਸ਼ ਚੁਣੌਤੀਆਂ ਨਾਲ ਸਿੱਝਣ ਲਈ ਪੰਥਕ ਏਕਤਾ ਦੀ ਲੋੜ ‘ਤੇ ਜ਼ੋਰ ਦਿੱਤਾ ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News