• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਗਿਆਨੀ ਰਘਬੀਰ ਸਿੰਘ ਨੂੰ ਕੀਤਾ ਲਾਂਭੇ, ਕੁਲਦੀਪ ਸਿੰਘ ਗੜਗੱਜ ਬਣੇ ਕਾਰਜਕਾਰੀ ਜਥੇਦਾਰ

https://www.surreynewsbc.com/wp-content/uploads/2025/03/IMG_9514.jpeg
ਸਟਾਫ ਰਿਪੋਰਟਰ
March 7, 2025 9:09am

ਸ੍ਰੀ ਅੰਮ੍ਰਿਤਸਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਿਆ ਗਿਆ ਹੈ। ਫ਼ਿਲਹਾਲ ਉਹ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਸੇਵਾਵਾਂ ਜਾਰੀ ਰੱਖਣਗੇ। ਗਿਆਨੀ ਰਘਬੀਰ ਸਿੰਘ ਇਸ ਤੋਂ ਪਹਿਲਾਂ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਦੇ ਤੌਰ ‘ਤੇ ਸੇਵਾਵਾਂ ਨਿਭਾ ਰਹੇ ਸਨ।

ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਗਿਆਨੀ ਕੁਲਦੀਪ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀ ਜ਼ਿੰਮੇਵਾਰੀ ਬਾਬਾ ਟੇਕ ਸਿੰਘ ਨੂੰ ਸੌਂਪੀ ਗਈ ਹੈ।

ਗੁਰਮਤਿ ਦਾ ਤਜ਼ਰਬਾ ਰੱਖਣ ਵਾਲੇ ਗਿਆਨੀ ਕੁਲਦੀਪ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਵੀ ਸੇਵਾਾਵਾਂ ਨਿਭਾਉਣਗੇ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਬੋਵਾਲ ਦੇ ਰਹਿਣ ਵਾਲੇ ਗਿਆਨੀ ਕੁਲਦੀਪ ਸਿੰਘ ਲੰਬੇ ਸਮੇਂ ਤੋਂ ਸਿੱਖ ਕਥਾਵਾਚਕ ਵਜੋਂ ਸੇਵਾ ਨਿਭਾ ਰਹੇ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੀ ਵਿਆਖਿਆ ਕਰਦੇ ਰਹੇ ਹਨ।

ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਦੀ ਨਿਖੇਧੀ ਕੀਤੀ ਹੈ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਮ ਕਮੇਟੀ ਵੱਲੋ ਜਥੇਦਾਰ ਸਾਹਿਬਾਨ ਨੂੰ ਹਟਾਉਣ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ। ਜਿਸ ਨਾਲ ਹਰ ਇੱਕ ਸਿੱਖ ਦੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ। ਸਿੱਖ ਸੰਸਥਾਵਾਂ ਦੀ ਮਰਿਆਦਾ ਬਹਾਲ ਕਰਵਾਉਣ ਲਈ ਸਮੁੱਚੀ ਸਿੱਖ ਕੌਮ ਨੂੰ ਇੱਕ ਜੁੱਟ ਹੋਣ ਦੀ ਲੋੜ ਹੈ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News