• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਤਰਨਤਾਰਨ ਵਿਖੇ ਪੁਲਸ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਬ ਇੰਸਪੈਕਟਰ ਦਾ ਰਿਵਾਲਵਰ ਖੋਹ ਕੇ ਮਾਰੀ ਗੋਲੀ !

https://www.surreynewsbc.com/wp-content/uploads/2025/04/IMG_0023.jpeg
Staff Report
April 10, 2025 12:16pm

ਪਿੰਡ ਕੋਟ ਮੁਹੰਮਦ ਖਾਂ ਦੇ ਸਰਪੰਚ ਅਤੇ ਹੋਰਨਾਂ ਉੱਤੇ ਮਾਮਲਾ ਦਰਜ

ਤਰਨਤਾਰਨ: ਤਰਨਤਾਰਨ ਨੇੜਲੇ ਖਡੂਰ ਸਾਹਿਬ ਹਲਕੇ ਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਬੁੱਧਵਾਰ ਰਾਤ ਨੂੰ ਇਕ ਵੱਡੀ ਘਟਨਾ ਵਾਪਰੀ ਜਿੱਥੇ ਪਿੰਡ ਵਿੱਚ ਚੱਲ ਰਹੇ ਝਗੜੇ ਨੂੰ ਸੁਲਝਾਉਣ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਸਾਰਾ ਵਾਕਿਆ ਡੀ.ਐੱਸ.ਪੀ. ਅਤੁਲ ਸੋਨੀ  ਅਤੇ ਐਸਐਚਓ ਪ੍ਰਭਜੀਤ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਹੋਇਆ। ਇਸ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਜਸਬੀਰ ਸਿੰਘ ਜ਼ਖ਼ਮੀ ਹੋਇਆ ਹੈ।

ਦਰਅਸਲ ਪਿੰਡ ਦੀਆਂ ਦੋ ਧਿਰਾਂ ਦਰਮਿਆਨ ਪਿਛਲੇ 10 ਦਿਨਾਂ ਤੋਂ ਵਿਵਾਦ ਚਲ ਰਿਹਾ ਸੀ। ਗੋਇੰਦਵਾਲ ਸਾਹਿਬ ਤੋਂ ਸਬ ਇੰਸਪੈਕਟਰ ਰਣਜੀਤ ਸਿੰਘ ਆਪਣੀ ਪੁਲਸ ਟੀਮ ਨਾਲ ਪਿੰਡ ਵਿਖੇ ਪਹੁੰਚੇ ਸੀ, ਜਿੱਥੇ ਉੁਸਨੂੰ ਰਿਵਾਲਵਰ ਖੋਹ ਕੇ ਗੋਲੀ ਮਾਰ ਦਿੱਤੀ ਗਈ।ਗੋਲੀ ਮਾਰਨ ਉਪਰੰਤ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਸਬ-ਇੰਸਪੈਕਟਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਗੋਲੀ ਚੱਲਣ ਦੀ ਘਟਨਾ ਵਾਪਰਣ ਮਗਰੋਂ ਫ਼ਿਰੋਜ਼ਪੁਰ ਰੇਂਜ ਦੇ ਡੀ.ਆਈ. ਜੀ. ਹਰਮਨਬੀਰ ਸਿੰਘ ਗਿੱਲ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੁਲਸ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕੀਤੀ। ਪੁਲਿਸ ਨੇ ਦੋਸ਼ੀਆਂ ’ਤੇ ਹੱਤਿਆ ਅਤੇ ਹੋਰ ਗੰਭੀਰ ਦਫ਼ਾਵਾਂ ਹੇਠ ਕੇਸ ਦਰਜ ਕਰ ਲਿਆ ਹੈ। ਤਰਨਤਾਰਨ ਦੇ ਐੱਸ.ਐੱਸ.ਪੀ. ਅਭਿਮਨਿਊਂ ਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੇ ਪੂਰੀ ਰਾਤ ਛਾਪੇਮਾਰੀ ਕਰਕੇ 20  ਸ਼ੱਕੀ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

ਇਹ ਮਾਮਲਾ ਪੰਜਾਬ ਵਿੱਚ ਕਾਨੂੰਨ-ਵਿਵਸਥਾ ਉੱਤੇ ਵੱਡਾ ਸੁਆਲ ਖੜਾ ਕਰ ਰਿਹਾ ਹੈ।ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਰਖਵਾਲੀ ਕਰਨ ਵਾਲੀ ਪੁਲਿਸ ਹੀ ਹੁਣ ਸੁਰੱਖਿਅਤ ਨਹੀਂ ਰਹੀ!
ਅਕਾਲੀ ਦਲ ਨੇ ਇਲਜ਼ਾਮ ਲਗਾਇਆ ਹੈ ਕਿ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਲਾਲਪੁਰਾ ਦੇ ਕਰੀਬੀ ਨੇ ਸਬ ਇੰਸਪੈਕਟਰ ਚਰਨਜੀਤ ਸਿੰਘ ਦਾ ਕਤਲ ਕੀਤਾ ਹੈ!
ਅਕਾਲੀ ਦਲ ਦਾ ਕਹਿਣਾ ਹੈ ਕਿ ਵਿਧਾਇਕ ਵੱਲੋਂ ਦਿੱਤੀ ਨਜਾਇਜ਼ ਸ਼ਹਿ ਕਾਰਨ ਇਹ ਕਤਲ ਕਾਂਡ ਵਾਪਰਿਆ ਹੈ।ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ‘ਚ ਆਪ ਵਿਧਾਇਕ ਦੀ ਭੂਮਿਕਾ ਦੀ ਨਿਆਇਕ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਅਸਲ ਸਾਜਿਸ਼ਕਰਤਾ ਨੂੰ ਸਾਹਮਣੇ ਲਿਆਂਦਾ ਜਾ ਸਕੇ।
ਅਕਾਲੀ ਆਗੂ ਪੰਜਾਬ ਵਿੱਚ ਆਏ ਦਿਨ ਵਾਪਰ ਰਹੀਆਂ ਇਹਨਾਂ ਘਟਨਾਵਾਂ ਨੂੰ ਰੋਕਣ ‘ਚ ਅਸਫਲ ਰਹਿਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਨੈਤਿਕਤਾ ਦੇ ਆਧਾਰ ‘ਤੇ ਅਸਤੀਫ਼ਾ ਦੇਣ ਦੀ ਮੰਗ ਕਰ ਰਹੇ ਹਨ।

ਦੂਜੇ ਪਾਸੇ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ, ਜਿਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ ਅਤੇ HDFC ਬੈਂਕ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦੀ ਅਦਾਇਗੀ ਕਰੇਗਾ।

ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News