• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday February 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਤਲਵੰਡੀ ਸਾਬੋ ਹਲਕੇ ਵਿੱਚ ਰਣਧੀਰ ਖੁੱਡੀਆਂ ਨੇ ਭਖਾਈ ਚੋਣ ਮੁਹਿਮ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ

https://www.surreynewsbc.com/wp-content/uploads/2024/04/B6043C56-C902-4BF6-AE95-C6FC2A70BEFF.jpeg
ਤਲਵੰਡੀ ਸਾਬੋ ਹਲਕੇ ਵਿੱਚ ਰਣਧੀਰ ਖੁੱਡੀਆਂ ਨੇ ਭਖਾਈ ਚੋਣ ਮੁਹਿਮ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ ਫੋਟੋ: ਕੈਪਸ਼ਨ: ਪਿੰਡ ਚੱਠੇਵਾਲਾ ਵਿਖੇ ਵਲੰਟੀਅਰਾਂ ਨਾਲ ਰਣਧੀਰ ਸਿੰਘ ਧੀਰਾ ਖੁੱਡੀਆਂ
Staff Report
April 7, 2024 11:31am

ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ ਮੁਹਿੰਮ ਦੀ ਕਮਾਨ ਤਲਵੰਡੀ ਸਾਬੋ ਹਲਕੇ ਵਿੱਚ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਸੰਭਾਲ ਲਈ ਹੈ। ਉਨਾਂ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਦੀ ਕਰੀਬ ਇੱਕ ਦਰਜਨ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ ਕਰਕੇ ਚੋਣ ਮੁਹਿੰਮ ਨੂੰ ਭਖਾਇਆ ਗਿਆ ਹੈ। ਪਿੰਡ ਚੱਠੇਵਾਲਾ ਵਿੱਚ ਭਰਮੇ ਇਕੱਠ ਨੂੰ ਸੰਬੋਧਨ ਕਰਦਿਆਂ ਧੀਰਾਂ ਖੁੱਡੀਆਂ ਨੇ ਆਖਿਆ ਕਿ ਉਹ ਇੱਕ ਵਾਰ ਆਮ ਆਦਮੀ ਪਾਰਟੀ ਅਤੇ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਸੇਵਾ ਦਾ ਮੌਕਾ ਦੇਣ ਉਹ ਮੈਂਬਰ ਪਾਰਲੀਮੈਂਟ ਬਣ ਕੇ ਕਿਸੇ ਨੂੰ ਨਿਰਾਸ਼ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਖੁੱਡੀਆਂ ਪਰਿਵਾਰ ਦਾ ਅਕਸ਼ ਹਮੇਸ਼ਾ ਹੀ ਸਾਫ ਸੁਥਰਾ ਰਿਹਾ ਹੈ। ਜਥੇਦਾਰ ਗੁਰਮੀਤ ਸਿੰਘ ਖੁਡੀਆਂ ਦੇ ਪਿਤਾ ਮਰਹੂਮ ਮੈਂਬਰ ਪਾਰਲੀਮੈਂਟ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਨੇ ਵੀ ਸਿਆਸਤ ਨੂੰ ਪੈਸੇ ਇਕੱਠੇ ਕਰਨ ਦਾ ਸਾਧਨ ਨਹੀਂ ਬਣਾਇਆ ਸਗੋਂ ਲੋਕਾਂ ਦੀ ਸੇਵਾ ਵਿੱਚ ਆਪਣੀ ਸ਼ਹਾਦਤ ਦਿੱਤੀ। ਹੁਣ ਜਥੇਦਾਰ ਗੁਰਮੀਤ ਖੁੱਡੀਆਂ ਅਤੇ ਸਾਰਾ ਪਰਿਵਾਰ ਸਮਾਜ ਸੇਵਾ ਲਈ ਹੀ ਸਿਆਸਤ ਕਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਸਬਰ ਸੰਤੋਖ ਅਤੇ ਪਰਮਾਤਮਾ ਦਾ ਓਟ ਆਸਰਾ ਹੈ ਕਿ ਲੋਕਾਂ ਨੇ ਪੰਜ ਵਾਰ ਦੇ ਮੁੱਖ ਮੰਤਰੀ ਨੂੰ ਹਰਾ ਕੇ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਤਾਕਤ ਬਖਸ਼ੀ ਹੈ। ਧੀਰਾ ਖੁੱਡੀਆਂ ਨੇ ਕਿਹਾ ਕਿ ਹੁਣ ਬਠਿੰਡਾ ਲੋਕ ਸਭਾ ਹਲਕੇ ਦੇ ਵਿਰੋਧੀ ਪਾਰਟੀਆਂ ਨੂੰ ਪਛਾੜਦਿਆਂ ਜਥੇਦਾਰ ਖੁੱਡੀਆਂ ਦੇ ਹੱਕ ਵਿੱਚ ਫਤਵਾ ਦੇਣਗੇ। ਉਹਨਾਂ ਕਿਹਾ ਕਿ ਖੁੱਡੀਆਂ ਪਰਿਵਾਰ ਹਮੇਸ਼ਾ ਪਹਿਲਾ ਵਾਂਗ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹੇਗਾ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਤਲਵੰਡੀ ਸਾਬੋ ਵਿਕਾਸ ਪੱਖੋਂ ਕਾਫੀ ਪਛੜ ਗਿਆ ਹੈ। ਇੱਥੇ ਸਿੱਖਾਂ ਦਾ ਤਖਤ ਸ੍ਰੀ ਦਮਦਮਾ ਸਾਹਿਬ ਹੋਣ ਕਾਰਨ ਇਹ ਸ਼ਹਿਰ ਦੁਨੀਆਂ ਦੇ ਨਕਸ਼ੇ ਤੇ ਉਭਰਿਆ ਹੈ ਪਰ ਜਿੰਨਾ ਵਿਕਾਸ ਤਲਵੰਡੀ ਸਾਬੋ ਦਾ ਹੋਣਾ ਚਾਹੀਦਾ ਸੀ ਉਹ ਨਹੀਂ ਹੋ ਸਕਿਆ। ਉਹਨਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹਲਕੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਬਲਾਕ ਪ੍ਰਧਾਨ ਚੱਠੇ ਵਾਲਾ, ਗੁਰਦੀਪ ਸਿੰਘ ਤੂਰ, ਗੁਰਜੰਟ ਸਿੰਘ ਪਿੰਡ ਪ੍ਰਧਾਨ ਚੱਠੇ ਵਾਲਾ, ਛਿੰਦਰਪਾਲ ਸਿੰਘ ਕਮੇਟੀ ਮੈਂਬਰ ਅਤੇ ਭੂਰਾ ਸਿੰਘ ਗੁਰੂਸਰ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ

Share

“ਖੁਰਾਕ ਸੁਰੱਖਿਆ ਹਰ ਪਰਿਵਾਰ ਦਾ ਮੂਲ ਅਧਿਕਾਰ”- ਮਨਦੀਪ ਧਾਲੀਵਾਲ

ਮਨੁੱਖੀ ਹੱਕਾਂ ਦੇ ਮਹਾਨ ਯੋਧੇ : ‘ਲੋਕ ਨਾਇਕ’ ਜਸਟਿਸ ਅਜੀਤ ਸਿੰਘ ਬੈਂਸ

ਬੀ.ਸੀ. ਵਿੱਚ ਗੋਲੀਬਾਰੀ, ਕੈਨੇਡਾ ਭਰ ਵਿੱਚ ਸੋਗ ਦੀ ਲਹਿਰ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News