• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday March 31, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਕਾਂਗਰਸੀ ਉਮੀਦਵਾਰ ਦੇ ਪਿੰਡ ਪਥਰਾਲਾ ਵਿੱਚ ਖੁੱਡੀਆਂ ਨੂੰ ਮਿਲਿਆ ਭਰਵਾਂ ਹੁੰਗਾਰਾ

https://www.surreynewsbc.com/wp-content/uploads/2024/05/3C92D7C5-818A-4530-B99F-AFDEC2A55CF2-scaled.jpeg
Staff Report
May 13, 2024 3:55pm

ਬਠਿੰਡਾ – ਆਮ ਆਦਮੀ ਪਾਰਟੀ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਦੇ ਜੱਦੀ ਪਿੰਡ ਪਥਰਾਲਾ ਵਿੱਚ ਭਰਵਾਂ ਹੁੰਗਾਰਾ ਮਿਲਿਆ। ਪਿੰਡ ਦੇ ਲੋਕਾਂ ਨੇ ਦੋ ਥਾਵਾਂ ਤੇ ਵੱਡੇ ਇਕੱਠ ਕਰਕੇ ਜਥੇਦਾਰ ਖੁੱਡੀਆਂ ਨੂੰ ਵੱਡੀ ਲੀਡ ਜਿਤਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਪਿੰਡ ਦੇ ਲੋਕਾਂ ਨੇ ਉਹਨਾਂ ਨੂੰ ਦੋ ਥਾਵਾਂ ਤੇ ਲੱਡੂਆਂ ਨਾਲ ਤੋਲਿਆ। ਜਥੇਦਾਰ ਖੁੱਡੀਆਂ ਨੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਠਿੰਡਾ ਦਿਹਾਤੀ ਬਿਲਕੁਲ ਲੰਬੀ ਹਲਕੇ ਦੇ ਨਾਲ ਲੱਗਦਾ ਹੈ, ਜਿਸ ਕਾਰਨ ਬਠਿੰਡਾ ਦਿਹਾਤੀ ਹਲਕੇ ਨੂੰ ਉਹ ਆਪਣਾ ਜੱਦੀ ਹਲਕਾ ਮੰਨਦੇ ਹਨ। ਉਹਨਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਚੋਂ ਬਹੁਤ ਸਾਰੇ ਲੋਕ ਉਹਨਾਂ ਕੋਲ ਕੰਮ ਧੰਦਿਆਂ ਲਈ ਆਉਂਦੇ ਰਹੇ ਹਨ ਅਤੇ ਕਿਸੇ ਨੂੰ ਵੀ ਨਿਰਾਸ਼ ਵਾਪਸ ਨਹੀਂ ਪਰਤਣਾ ਪਿਆ। ਜਥੇਦਾਰ ਖੁੱਡੀਆਂ ਨੇ ਕਿਹਾ ਕਿ ਉਹ ਇੱਕ ਸਧਾਰਨ ਆਮ ਕਿਸਾਨ ਪਰਿਵਾਰ ਵਿੱਚੋਂ ਹਨ ਜਦੋਂ ਕਿ ਉਹਨਾਂ ਖਿਲਾਫ ਇੱਕਜੁੱਟ ਹੋ ਕੇ ਚੋਣ ਲੜਨ ਵਾਲੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਅਰਬਾਂਪਤੀ ਹਨ ਜਿਨਾਂ ਨੂੰ ਆਪਣੇ ਪੈਸੇ ਦਾ ਹੰਕਾਰ ਹੈ, ਜਦੋਂ ਕਿ ਮੈਂ ਲੋਕਾਂ ਦੀ ਤਾਕਤ ਨਾਲ ਮੈਦਾਨ ਵਿੱਚ ਉਤਰਿਆ ਹਾਂ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਨੇ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੰਕਾਰ ਤੋੜਿਆ ਸੀ ਉਸੇ ਤਰ੍ਹਾਂ ਹੀ ਇਹਨਾਂ ਧਨਾਡ ਉਮੀਦਵਾਰਾਂ ਨੂੰ ਵੀ ਹਰਾ ਕੇ ਲੋਕ ਇਹਨਾਂ ਵੱਲੋਂ ਪੈਸਿਆਂ ਦੇ ਕੀਤੇ ਜਾ ਰਹੇ ਹੰਕਾਰ ਨੂੰ ਤੋੜ ਦੇਣਗੇ। ਉਹਨਾਂ ਕਿਹਾ ਕਿ ਅਸਲ ਵਿੱਚ ਲੋਕਾਂ ਦੀ ਤਾਕਤ ਹੀ ਸਭ ਤੋਂ ਵੱਡੀ ਹੁੰਦੀ ਹੈ, ਪਰ ਰਵਾਇਤੀ ਪਾਰਟੀਆਂ ਦੇ ਲੀਡਰ ਆਪਣੀਆਂ ਜਾਇਦਾਦਾਂ ਨੂੰ ਸਭ ਤੋਂ ਵੱਡੀ ਤਾਕਤ ਮੰਨੀ ਬੈਠੇ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਲੋਕ ਸਭਾ ਚੋਣਾਂ ਵਿੱਚ ਉਹ ਆਪਣੀ ਤਾਕਤ ਦਿਖਾਉਂਦਿਆਂ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਦੇਣ। ਉਹਨਾਂ ਕਿਹਾ ਕਿ ਜੇਕਰ ਉਹ ਮੈਂਬਰ ਪਾਰਲੀਮੈਂਟ ਬਣਦੇ ਹਨ ਤਾਂ ਬਠਿੰਡਾ ਲੋਕ ਸਭਾ ਹਲਕੇ ਦੇ ਕਿਸੇ ਵੀ ਵਿਅਕਤੀ ਨੂੰ ਨਿਰਾਸ਼ ਨਹੀਂ ਹੋਣ ਦੇਣਗੇ। ਬਠਿੰਡਾ ਲੋਕ ਸਭਾ ਹਲਕੇ ਦੇ ਮੁੱਦਿਆਂ ਤੇ ਮਸਲਿਆਂ ਨੂੰ ਪਾਰਲੀਮੈਂਟ ਵਿੱਚ ਉਠਾ ਕੇ ਹੱਲ ਕਰਵਾਉਣ ਨੂੰ ਤਰਜੀਹ ਦੇਣਗੇ। ਉਹਨਾਂ ਕਿਹਾ ਕਿ ਅਸਲ ਵਿੱਚ ਆਮ ਸਧਾਰਨ ਪਰਿਵਾਰ ਵਿੱਚੋਂ ਹੋਣ ਕਰਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਮੰਗਾਂ ਤੇ ਮਸਲਿਆਂ ਨੂੰ ਉਹ ਬਾਖੂਬੀ ਸਮਝਦੇ ਹਨ, ਪਰ ਏਅਰ ਕੰਡੀਸ਼ਨਾਂ, ਵੱਡੇ ਮਹਿਲਾਂ ਅਤੇ ਵੱਡੀਆਂ ਗੱਡੀਆਂ ਵਿੱਚ ਰਹਿਣ ਵਾਲੇ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੂੰ ਆਮ ਲੋਕਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਸਗੋਂ ਉਹਨਾਂ ਦਾ ਮਕਸਦ ਆਪਣੇ ਘਰ ਭਰਨ ਅਤੇ ਪੰਜਾਬ ਨੂੰ ਲੁੱਟਣ ਦਾ ਹੈ, ਪਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਣ ਅਜਿਹਾ ਨਹੀਂ ਹੋਣ ਦੇਣਗੇ। ਉਹਨਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਕੰਮ ਧੰਦਿਆਂ ਲਈ ਜਦੋਂ ਮਰਜ਼ੀ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਉਹਨਾਂ ਲੋਕਾਂ ਨੂੰ ਪੁੱਛਿਆ ਕਿ ਇਸ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਬਣਨ ਵਾਲੇ ਉਮੀਦਵਾਰ ਉਹਨਾਂ ਨੂੰ ਕਿਤੇ ਆ ਕੇ ਮਿਲੇ ਹਨ ਤਾਂ ਲੋਕਾਂ ਨੇ ਉੱਚੀ ਆਵਾਜ਼ ਵਿੱਚ ਕਿਹਾ ਕਿ ਉਨਾਂ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬਣਨ ਵਾਲੇ ਉਮੀਦਵਾਰਾਂ ਦੇ ਮੁੜ ਕਦੇ ਦਰਸ਼ਨ ਨਹੀਂ ਕੀਤੇ। ਉਹਨਾਂ ਵਿਸ਼ਵਾਸ ਦਵਾਇਆ ਕਿ ਖੁੱਡੀਆਂ ਪਰਿਵਾਰ ਦਾ ਇੱਕ ਮੈਂਬਰ ਬਠਿੰਡਾ ਦਿਹਾਤੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਸਦਾ ਹੀ ਹਾਜ਼ਰ ਰਹੇਗਾ। ਕਾਂਗਰਸੀ ਉਮੀਦਵਾਰ ਦੇ ਪਿੰਡ ਪਥਰਾਲਾ ਵਿੱਚ ਲੋਕਾਂ ਵੱਲੋ ਮਿਲੇ ਵੱਡੇ ਹੁੰਗਾਰੇ ਲਈ ਜਥੇਦਾਰ ਖੁੱਡੀਆਂ ਨੇ ਉਹਨਾਂ ਦਾ ਧੰਨਵਾਦ ਕੀਤਾ।

Share

Canada Updates Super Visa Rules, Eases Income Requirements for Families

Get Your Passport in 30 Days — or It’s Free

ਪੰਜਾਬ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ- ਭਗਵੰਤ ਮਾਨ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News