• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday September 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਵਿੱਚ ਮੌਸਮ ਦੇ ਬਦਲੇ ਮਿਜ਼ਾਜ, ਕਿਲ੍ਹਾ ਰਾਏਪੁਰ ਖੇਡਾਂ ਮੁਲਤਵੀ !

https://www.surreynewsbc.com/wp-content/uploads/2026/01/IMG_3584.jpeg
Gurbaj Singh Brar
January 28, 2026 9:09am

ਖੇਡਾਂ ਦੀਆਂ ਨਵੀਆਂ ਤਰੀਕਾਂ ਐਲਾਨੀਆਂ !

ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕ ਕਮੇਟੀ ਗਠਿਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਖੇਡਾਂ ਦਾ ਖ਼ਰਚਾ ਚੁੱਕ ਰਹੀ ਹੈ ਪੰਜਾਬ ਸਰਕਾਰ

ਲੁਧਿਆਣਾ, 27 ਜਨਵਰੀ-  ਪੰਜਾਬ ਦੀਆਂ ਮਿੰਨੀ ਉਲੰਪਿਕਸ ਵਜੋਂ ਮਸ਼ਹੂਰ ਖੇਡਾਂ ਕਿਲ੍ਹਾ ਰਾਏਪੁਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ! 30 ਜਨਵਰੀ ਤੋਂ 1 ਫ਼ਰਵਰੀ ਤੱਕ ਹੋਣ ਵਾਲੀਆਂ ਖੇਡਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ!  ਖੇਡ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਅਜਿਹਾ ਮੌਸਮ ਦੇ ਬਦਲੇ ਮਿਜ਼ਾਜ ਦੇ ਮੱਦੇਨਜ਼ਰ ਕੀਤਾ ਗਿਆ ਹੈ ।  ਲੁਧਿਆਣਾ ਦੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪੇਂਡੂ ਓਲੰਪਿਕ ਵਜੋਂ ਵਿਸ਼ਵ ਪ੍ਰਸਿੱਧ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ 11 ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਸਮੁੱਚਾ ਖਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਇਹ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀ ਰਜਿਸਟ੍ਰੇਸ਼ਨ ਲਈ ਡਾਕਟਰ ਹਰਜਿੰਦਰ ਸਿੰਘ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਲੁਧਿਆਣਾ ਨਾਲ (91151-15153) ਸੰਪਰਕ ਕੀਤਾ ਜਾ ਸਕਦਾ ਹੈ!

ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕਿਲ੍ਹਾ ਰਾਏਪੁਰ ਵਿਖੇ 17,18,19 ਫਰਵਰੀ ਤੱਕ ਪੇਂਡੂ ਓਲੰਪਿਕ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ ਤਿੰਨੇ ਦਿਨ ਬੈਲ ਗੱਡੀਆਂ ਦੀਆਂ ਦੌੜਾਂ ਹੋਣਗੀਆਂ। ਬੈਲ ਗੱਡੀਆਂ ਦੀ ਦੌੜ ਵਿੱਚ ਸ਼ਾਮਲ ਹੋਣ ਲਈ ਕਿਸੇ ਵੀ ਤਰ੍ਹਾਂ ਦੀ ਰਜਿਸਟਰੇਸ਼ਨ ਫੀਸ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਤਰੀਕੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਮਾਮਲਾ ਕਮੇਟੀ ਜਾਂ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿਉਂਕਿ ਇਹ ਖੇਡਾਂ ਪਿਛਲੇ ਸਾਲ ਤੋਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਉਣ ਲਈ ਗਠਿਤ ਕਮੇਟੀ ਭਾਰਤੀ ਪਸ਼ੂ ਭਲਾਈ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਏਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੇਡ ਮੇਲੇ ਵਿੱਚ ਸ਼ਿਰਕਤ ਕਰਨਗੇ । ਉਦਘਾਟਨੀ ਸਮਾਰੋਹ  ਦੌਰਾਨ ਗਿੱਧਾ, ਭੰਗੜਾ ਅਤੇ ਨਿਹੰਗ ਸਿੰਘਾਂ ਦੇ ਕਰਤੱਬ ਵੀ ਹੋਣਗੇ।

ਪੰਜਾਬੀ ਗਾਇਕਾ ਵੱਲੋਂ ਤਿੰਨ ਦਿਨਾਂ ਖੇਡਾਂ ਦੌਰਾਨ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅੰਦਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ ਅਤੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਪਰ ਹੁਨਰ ਦੀ ਪਛਾਣ ਕਰਕੇ ਤਰਾਸ਼ਣ ਦੀ ਲੋੜ ਹੈ। ਇਹ ਪੇਂਡੂ ਓਲੰਪਿਕ ਭਵਿੱਖ ਦੇ ਚੈਂਪੀਅਨ ਪੈਦਾ ਕਰਨ ਵਿੱਚ ਲਾਹੇਵੰਦ ਸਿੱਧ ਹੋਣਗੀਆਂ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News