
ਨਕੋਦਰ, ਪੰਜਾਬ- ਅੱਜ ਪੰਜਾਬ ਦੇ ਪ੍ਰਸਿੱਧ ਕੁਸ਼ਤੀ ਖਿਡਾਰੀ ਅਤੇ ਗਾਇਕ ਕੇ. ਐਸ. ਮੱਖਣ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ, ਪਿੰਡ ਸ਼ੰਕਰ (ਨਕੋਦਰ) ਵਿਖੇ, ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ।
ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਭ ਦਾ ਸਵਾਗਤ ਕੀਤਾ, ਉਥੇ ਹੀ ਸਾਰੇ ਸੱਜਣਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਡਟਕੇ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ।
ਦੱਸਣਯੋਗ ਹੈ ਕਿ ਅਕਾਲੀ ਦਲ ਵੱਲੋਂ ਸਿਆਸੀ ਦ੍ਰਿਸ਼ ‘ਤੇ ਛਾ ਜਾਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ । ਅਕਾਲੀ ਦਲ ਦੀ ਬਾਰਡਰ ਬੈਲਟ ਵਿੱਚ ਹਾਲ ਹੀ ਵਿੱਚ ਹੋਈ ਰੈਲੀ ਵਿੱਚ ਭਾਰੀ ਇਕੱਠ ਦੇਖਣ ਨੂੰ ਮਿਲਿਆ ਹੈ । ਇਸ ਰੈਲੀ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਸਰਕਾਰ ਆੁਉਣ ‘ਤੇ ਪੰਜਾਬ ਦੀ ਧਰਤੀ ਤੋਂ ਗੈਂਗਸਟਰਾਂ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਹੈ।

Comments