• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਮੈਂ ਤਾਸ਼ ਪਾੜ ਕੇ ਸੁੱਟ ਦੇਣੀ…!

https://www.surreynewsbc.com/wp-content/uploads/2024/03/IMG_4401.jpg
GURBAJ SINGH BRAR
March 26, 2024 2:57pm

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਵਿਧਾਨ ਸਭਾ ਹਲਕੇ ਕੋਟਕਪੂਰਾ ਅਧੀਨ ਪੈਂਦੇ ਪਿੰਡਾਂ ਵਿੱਚ ਲੋਕਾਂ ਨੂੰ ਮਿਲਣ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਹੋਣ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ। ਆਪਣੇ ਪੇਂਡੂ ਭਾਈਚਾਰੇ ਦੀ ਰਗ-ਰਗ ਤੋਂ ਵਾਕਫ਼ ਆਮ ਆਦਮੀ ਪਾਰਟੀ ਦੇ ਆਗੂ ਨੇ ਆਪਣੇ ਰੁਤਬੇ ਦੀ ਪ੍ਰਵਾਹ ਨਾ ਕਰਦਿਆਂ ਲੋਕਾਂ ਵਿੱਚ ਘੁਲਣ-ਮਿਲਣ ਲਈ ਤਾਸ਼ ਦੀ ਬਾਜ਼ੀ ਲਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ।

ਸਪੀਕਰ ਸੰਧਵਾਂ ਨੇ ਕੋਟਕਪੂਰਾ ਨੇੜੇ ਪਿੰਡ ਖਾਰਾ ਦੇ ਬਜ਼ੁਰਗਾਂ ਨਾਲ ਤਾਸ਼ ਖੇਡੀ ਅਤੇ ਹਾਸਾ-ਠੱਠਾ ਕੀਤਾ। ਖੇਡ ਦੌਰਾਨ ਖਾਰਾ ਪਿੰਡ ਦੇ ਬਜ਼ੁਰਗਾਂ ਨੇ ਸੰਧਵਾਂ ਪਿੰਡ ਨਾਲ ਆਪਣੀਆਂ ਪੁਰਾਣੀਆਂ ਸਾਂਝਾਂ ਦਾ ਜ਼ਿਕਰ ਕਰਦਿਆਂ ਭਾਰਤ ਦੇ ਮਰਹੂਮ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਚੇਤੇ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਨਗਰ ਸੰਧਵਾਂ ਵਿਖੇ ਲੋਕ ਮਿਲਣੀ ਤਹਿਤ ਨਗਰ ਨਿਵਾਸੀਆਂ ਨੂੰ ਮਿਲ ਕੇ ਗੱਲਬਾਤ ਕੀਤੀ। ਉਹਨਾਂ ਨਾਲ ਵੱਖ-ਵੱਖ ਮਸਲਿਆਂ ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਸਪੀਕਰ ਸੰਧਵਾਂ ਨੇ ਸਮੂਹ ਨਗਰ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਕੁਲਤਾਰ ਸਿੰਘ ਸੰਧਵਾਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਆਪਣੇ ਹਲਕਾ ਕੋਟਕਪੂਰਾ ਤੋਂ 54,000 ਤੋਂ ਵਧੇਰੇ ਵੋਟਾਂ ਹਾਸਲ ਕਰਕੇ ਲਗਾਤਾਰ ਦੂਜੀ ਵਾਰ ਜਿੱਤ ਹਾਸਲ ਕੀਤੀ ਸੀ ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News