• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਦੀ ਤਰੱਕੀ ਲਈ ਦਿਨ-ਰਾਤ ਕੰਮ ਕਰ ਰਹੇ ਹਾਂ – ਭਗਵੰਤ ਮਾਨ

https://www.surreynewsbc.com/wp-content/uploads/2025/06/IMG_1122.jpeg
Staff Report
June 23, 2025 7:05am

ਲੁਧਿਆਣਾ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ । ਇਹ ਸੀਟ ਆਪ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਮੌਤ ਮਗਰੋਂ ਖਾਲੀ ਹੋਈ ਸੀ । ਜ਼ਿਮਨੀ ਚੋਣ ਦੇ ਨਤੀਜੇ ਸੱਤਾਧਾਰੀ ਪਾਰਟੀ ਦੇ ਹੱਕ ਵਿੱਚ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਆਪਣੇ ਨੇੜਲੇ ਵਿਰੋਧੀ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਕੋਲੋ 10,637 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ । ਦੇ ਸੱਤਾਧਾਰੀ ਪਾਰਟੀ ਨੇ ਚੋਣ ਜਿੱਤਣ ਲਈ ਆਪਣੀ ਸਾਰੀ ਸਰਕਾਰੀ ਤਾਕਤ ਝੋਕੀ ਹੋਈ ਸੀ, ਭਾਂਵੇ ਕਿ ‘ਆਪ’ ਸੁਪਰੀਮੋ ਕਹਿ ਰਹੇ ਹਨ ਕਿ ਲੁਧਿਆਣਾ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ‘ਤੇ ਮੋਹਰ ਲਗਾਈ ਹੈ। ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਮਗਰੋਂ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਲੋਕ ਸਰਕਾਰ ਦੇ ਕੰਮ ਤੋਂ ਖ਼ੁਸ਼ ਹਨ। ਕਈ ਲੋਕ ਕਹਿ ਰਹੇ ਸੀ ਕਿ ਇਹ ਚੋਣ 2027 ਦੀਆਂ ਚੋਣਾਂ ਲਈ ਸੈਮੀਫਾਈਨਲ ਹੈ, ਅਸੀਂ ਇਹ ਸੈਮੀਫਾਈਨਲ ਪਿਛਲੀ ਵਾਰ ਦੀ ਚੋਣ ਨਾਲੋਂ ਵੀ ਲਗਭਗ ਦੁੱਗਣੇ ਫ਼ਰਕ ਨਾਲ ਜਿੱਤੇ ਹਾਂ, ਇਸਦਾ ਮਤਲਬ ਹੈ 2022 ਵੇਲੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਹਨ੍ਹੇਰੀ ਸੀ ਤੇ ਅਸੀਂ 92 ਸੀਟਾਂ ਜਿੱਤੇ, 2027 ‘ਚ ਆਮ ਆਦਮੀ ਪਾਰਟੀ ਦਾ ਤੂਫ਼ਾਨ ਆਵੇਗਾ।’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵੱਡੀ ਲੀਡ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ।

ਜ਼ਿਮਨੀ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ।

ਦਿੱਲੀ ਤੋਂ ਆਏ ਆਪ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੈਮੀਫਾਈਨਲ ਜਿੱਤ ਲਿਆ ਹੈ, ਫਾਈਨਲ ਵੀ ਜਿੱਤਾਂਗੇ, ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਕੰਮਾਂ ਦੀ ਰਾਜਨੀਤੀ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ!

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਿੱਤ ਦੀ ਖ਼ੁਸ਼ੀ ਵਿੱਚ ਪਾਰਟੀ ਵਰਕਰਾਂ ਨੂੰ ਲੱਡੂ ਵੰਡਦਿਆਂ ਕਿਹਾ ਕਿ ਲੁਧਿਆਣਾ ਅਤੇ ਗੁਜਰਾਤ ਦੀ ਜਨਤਾ ਨੇ ਸ਼ਰੀਫ਼, ਚੰਗੇ ਨੇਤਾਵਾਂ ਨੂੰ ਚੁਣਿਆ। ਲੁਧਿਆਣਾ ਦੇ ਵਪਾਰ ਨੂੰ ਜਿਸ ਵਿਕਾਸ ਦੀ ਲੋੜ ਸੀ, ਉਹ ਹੁਣ ਰਫ਼ਤਾਰ ਫੜੇਗਾ। ਸੰਜੀਵ ਅਰੋੜਾ ਅਤੇ ਗੁਜਰਾਤ ਦੀ ਜਿੱਤ ਤੋਂ ਇਹ ਸਾਬਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਲੋਕਾਂ ਨੂੰ ਪੂਰਾ ਭਰੋਸਾ ਹੈ।

 

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News