• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਮਾਝੇ ‘ਚ ਕਣਕ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ !

https://www.surreynewsbc.com/wp-content/uploads/2025/04/IMG_9958.jpeg
Staff Report
April 5, 2025 9:34pm

ਗੁਰਦਾਸਪੁਰ- ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ੳਪਰੰਤ ਮੀਡੀਆ ਨਾਲ਼ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 124 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਸੂਬਾ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕਣਕ ਦੀ ਖ਼ਰੀਦ ਲਈ 28,894 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਿਟ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ। ਉਹਨਾਂ ਮੰਡੀਆਂ ’ਚ ਕਣਕ ਦੀ ਫ਼ਸਲ ਦੇ ਦਾਣੇ-ਦਾਣੇ ਨੂੰ ਖ਼ਰੀਦਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਫ਼ਸਲ ਦੀ ਖ਼ਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਈ ਜਾਵੇਗੀ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News