• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday September 25, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

‘ਮਜੀਠੀਆ ਨੇ ਅਕਾਲੀ ਦਲ ਦੀ ਪਿੱਠ ਵਿੱਚ ਛੁਰਾ ਮਾਰਿਆ’ – ਭੂੰਦੜ

https://www.surreynewsbc.com/wp-content/uploads/2025/03/IMG_9532.jpeg
Staff Report
March 8, 2025 10:53am

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਏ ਜਾਣ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਬਾਰੇ ਦਿੱਤੇ ਗਏ ਬਿਆਨ ‘ਤੇ ਇਤਰਾਜ਼ ਜਤਾਇਆ ਹੈ । ਬਲਵਿੰਦਰ ਸਿੰਘ ਭੂੰਦੜ ਨੇ  ਸ਼ੋਸ਼ਲ ਮੀਡੀਆ ‘ਤੇ ਆਪਣੀਆਂ ਭਾਵਨਾਵਾਂ ਜ਼ਾਹਰ ਕਰਦਿਆਂ ਕਿਹਾ, “ ਸ. ਬਿਕਰਮ ਸਿੰਘ ਮਜੀਠੀਆ ਤੇ ਉਨਾਂ ਦੇ ਨਾਲ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨੇ ਮੇਰੇ ਵਰਗੇ ਪਾਰਟੀ ਅੰਦਰ ਸਭ ਤੋਂ ਬਜੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ।”

ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਸ.ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਕਰਮ ਨੇ ਉਸ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਉਪਰ ਸਵਾਲ ਚੁੱਕਕੇ ਗਲਤ ਕੀਤਾ ਹੈ ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸਦੇ ਪੜਦਾਦਾ ਜੀ ਸਤਿਕਾਰਯੋਗ ਸ.ਸੁੰਦਰ ਸਿੰਘ ਮਜੀਠੀਆ ਬਣੇ ਸਨ। ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈਕੇ ਲਿਆ ਫੈਸਲਾ ਲੰਮੇ ਵਿਚਾਰ ਵਿਟਾਂਦਰੇ ਤੋਂ ਬਾਦ ਹੀ ਲਿਆ ਗਿਆ ਹੈ।ਪਿਛਲੇ ਸਮੇਂ ਤੋਂ ਸਿੱਖ ਸਿਆਸਤ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਭੰਬਲਭੂਸੇ ਵਿੱਚੋਂ ਲੰਘਣਾ ਪੈ ਰਿਹਾ ਉਸ ਲਈ ਕੌਣ ਕੌਣ ਜਿੰਮੇਵਾਰ ਹੈ ਉਸ ਬਾਰੇ ਸ ਬਿਕਰਮ ਸਿੰਘ ਮਜੀਠੀਆ ਚੰਗੀ ਤਰਾਂ ਜਾਣਦੇ ਹਨ।ਬਿਕਰਮ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਚਪਨ ਤੋਂ ਪਾਲਿਆ ਤੇ ਬਾਦਲ ਪਰਿਵਾਰ ਦਾ ਹਿੱਸਾ ਹੋਣ ਕਰਕੇ ਵੱਡੇ ਮਾਣ ਦਿਵਾਏ। ਉਨ੍ਹਾਂ ਲਿਖਿਆ ਕਿ “ਸ.ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਦੀ ਔਖੇ ਸਮੇਂ ਡੱਟਕੇ ਪਿੱਠ ਪੂਰੀ ਪਰ ਅੱਜ ਅਕਾਲੀ ਦਲ ਤੇ ਸ ਸੁਖਬੀਰ ਸਿੰਘ ਬਾਦਲ ਉੱਪਰ ਆਏ ਔਖੇ ਸਮੇਂ ਸ ਬਿਕਰਮ ਸਿੰਘ ਮਜੀਠੀਆ ਨੇ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।”

ਸ. ਭੂੰਦੜ ਮੁਤਾਬਕ ਸਵ: ਸ.ਪ੍ਰਕਾਸ਼ ਸਿੰਘ ਜੀ ਬਾਦਲ ਦੇ ਜਾਣ ਪਿੱਛੋਂ ਅਕਾਲੀ ਦਲ ਅੰਦਰ ਬਣੇ ਹਾਲਾਤਾਂ ਨੂੰ ਲੈ ਕੇ ਸ ਮਜੀਠੀਆ ਦਾ ਫਰਜ ਬਣਦਾ ਸੀ ਕਿ ਉਸ ਮਹਾਨ ਵਿਅਕਤੀ ਦੇ ਅਹਿਸਾਨਾਂ ਕਾਰਣ ਉਸਦੀ ਵਿਰਾਸਤ ਨੂੰ ਸਾਂਭਣ ਵਿੱਚ ਸ ਸੁਖਬੀਰ ਸਿੰਘ ਬਾਦਲ ਦਾ ਡੱਟਕੇ ਸਾਥ ਦੇਂਦਾ।ਮੈਂ ਫਿਰ ਸ ਬਿਕਰਮ ਸਿੰਘ ਮਜੀਠੀਆ ਦੇ ਇਸ ਕਦਮ ਨੂੰ ਗਲਤ ਕਰਾਰ ਦੇਂਦਾ ਹੋਇਆ ਸਲਾਹ ਦੇਂਦਾ ਹਾਂ ਕਿ ਵਿਰੋਧੀਆਂ ਦੀ ਸਾਜਿਸ਼ ਦਾ ਹਿੱਸਾ ਬਨਣ ਦੀ ਥਾਂ ਆਓ ਰਲਕੇ ਏਨਾਂ ਸਾਜਿਸ਼ਾਂ ਦਾ ਮੁਕਾਬਲਾ ਕਰੀਏ। ਸ ਭੂੰਦੜ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਅੰਦਰ ਹਰ ਇੱਕ ਆਗੂ ਤੇ ਵਰਕਰ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ। ਮੈਂ ਸੁਪਨੇ ਵਿੱਚ ਵੀ ਕਿਆਸ ਨਹੀਂ ਸੀ ਕਰ ਸਕਦਾ ਕਿ ਸ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਜਾਬਤੇ ਦੀ ਇਸਤਰਾਂ ਉਲੰਘਣਾ ਕਰਨਗੇ।

Share

McCallum Sets Three Demands for Surrey Ahead of Provincial Election

Starchuk Pledges West Coast Express Service for Surrey

ਗੁਰਦੁਆਰਾ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News