• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਬਾਦਲਾਂ ਦੀ ਹਿੱਕ ‘ਤੇ ਕਰਾਂਗੇ ‘ਮਾਲਵਾ ਨਹਿਰ’ ਦੀ ਉਸਾਰੀ – ਭਗਵੰਤ ਮਾਨ

https://www.surreynewsbc.com/wp-content/uploads/2024/07/B72C5982-F32E-481D-9C8D-23C6E09CEF08.jpeg
ਗੁਰਬਾਜ ਸਿੰਘ ਬਰਾੜ
July 27, 2024 10:32am

ਅੱਠ ਮਹੀਨਿਆਂ ‘ਚ ਹੋਵੇਗੀ ਉਸਾਰੀ, 50 ਫੁੱਟ ਚੌੜ੍ਹੀ ‘ਮਾਲਵਾ ਨਹਿਰ’  ‘ਚ ਲੱਗਣਗੇ 500 ਮੋਘੇ !

ਸ੍ਰੀ ਮੁਕਤਸਰ ਸਾਹਿਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗਿੱਦੜਬਾਹਾ ਦੇ ਪਿੰਡ ਦੋਦਾ ਵਿਖੇ ਨਵੀਂ ‘ਮਾਲਵਾ ਨਹਿਰ’ ਦੀ ਉਸਾਰੀ ਵਾਲੀ ਥਾਂ ਦਾ ਨਿਰੀਖਣ ਕੀਤਾ ਅਤੇ ਮੌਕੇ ‘ਤੇ ਮੌਜੂਦ ਅਫ਼ਸਰ ਸਾਹਿਬਾਨਾਂ ਅਤੇ ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਲਈ ਦਿਸ਼ਾ ਨਿਰਦੇਸ਼ ਦਿੱਤੇ।

ਇਲਾਕੇ ਦੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਜਿਨ੍ਹਾਂ ਦੇ ਖੇਤਾਂ ‘ਚ ਜਾ ਕੇ ਨਹਿਰਾਂ ਖ਼ਤਮ ਹੋ ਜਾਂਦੀਆਂ ਸੀ ਅੱਜ ਉਹਨਾਂ ਬਾਦਲਾਂ ਦੀ ਹਿੱਕ ‘ਤੇ ਨਵੀਂ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਜਾ ਰਹੇ ਹਾਂ।  2300 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀ 149 ਕਿਲੋਮੀਟਰ ਲੰਬੀ ਇਸ ਨਹਿਰ ਰਾਹੀਂ 2 ਲੱਖ ਏਕੜ ਜਮੀਨ ਨੂੰ ਨਹਿਰੀ ਪਾਣੀ ਪਹੁੰਚਾ ਕੇ ਧਰਤੀ ਹੇਠਲਾ ਪਾਣੀ ਬਚਾਇਆ ਜਾਵੇਗਾ।”

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਨਹਿਰ ਹੋਵੇਗੀ ਜਿਸ ਨੂੰ ਪੰਜਾਬ ਦੇ ਇਤਿਹਾਸ ‘ਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਇਸ 149 ਕਿਲੋਮੀਟਰ ਲੰਬੀ ਨਹਿਰ ਰਾਹੀਂ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਤੇ ਫ਼ਰੀਦਕੋਟ ਜ਼ਿਲ੍ਹਿਆਂ ਦੇ 62 ਪਿੰਡਾਂ ਵਿੱਚ ਨਹਿਰੀ ਪਾਣੀ ਪਹੁੰਚਾ ਕੇ ਧਰਤੀ ਹੇਠਲਾ ਪਾਣੀ ਬਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਖੇਤ ਨੂੰ ਨਹਿਰੀ ਪਾਣੀ ਤੋਂ ਵਾਂਝਾ ਨਹੀਂ ਰਹਿਣ ਦੇਵਾਂਗੇ।

ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੂਬੇ ਦੇ ਪਾਣੀਆਂ ਦੀ ਰਾਇਲਟੀ ਮੰਗਣ ਦੇ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਉਨ੍ਹਾਂ ਨੇ ਲੋਕ ਸਭਾ ਮੈਂਬਰ ਨੂੰ ਯਾਦ ਦਿਵਾਇਆ ਕਿ 1970 ਦੇ ਦਹਾਕੇ ਤੋਂ ਬਾਅਦ ਜ਼ਿਆਦਾ ਸਮੇਂ ਤੱਕ ਉਨ੍ਹਾਂ ਦਾ ਪਰਿਵਾਰ ਪੰਜਾਬ ਵਿੱਚ ਸੱਤਾ ਉੱਤੇ ਕਾਬਜ਼ ਰਿਹਾ ਹੈ ਪਰ ਉਨ੍ਹਾਂ ਨੇ ਕਦੇ ਵੀ ਇਸ ਮੁੱਦੇ ਨੂੰ ਕਿਤੇ ਵੀ ਨਹੀਂ ਚੁੱਕਿਆ।

ਭਗਵੰਤ ਮਾਨ ਨੇ ਬਾਦਲ ਪਰਿਵਾਰ ‘ਤੇ  ਵਰ੍ਹਦਿਆਂ ਕਿਹਾ, “25 ਸਾਲ ਰਾਜ ਕਰਨ ਵਾਲਿਆਂ ਨੂੰ ਹੁਣ ਲੋਕਾਂ ਤੋਂ ਖ਼ਤਰਾ ਹੋਣ ਲੱਗ ਪਿਆ ਹੈ। ਬਾਦਲ ਪਿੰਡ ‘ਚ ਬਣਾਏ ਘਰ ਦੀਆਂ ਕੰਧਾਂ ਤਿਹਾੜ ਜੇਲ੍ਹ ਤੋਂ ਵੀ ਉੱਚੀਆਂ ਚੁੱਕੀਆਂ ਹੋਈਆਂ ਨੇ. ਕੰਧਾਂ ‘ਤੇ ਲੱਗਿਆ ਇਹ ਮਾਰਬਲ ਨਹੀਂ ਲੋਕਾਂ ਦਾ ਖ਼ੂਨ ਹੈ।ਆਉਣ ਵਾਲੇ ਦਿਨਾਂ ‘ਚ ਬਾਦਲਾਂ ਦੇ ਚੰਡੀਗੜ੍ਹ ਵਿਖੇ ਬਣਾਏ ਸੁੱਖ ਵਿਲਾਸ ਬਾਰੇ ਵੀ ਵੱਡੀ ਖੁਸ਼ਖ਼ਬਰੀ ਸਾਂਝੀ ਕਰਾਂਗੇ।”

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...