• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday June 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮਲਵਿੰਦਰ ਕੰਗ ਦੇ ਹੱਕ ਵਿੱਚ ਨਿੱਤਰੇ ਨੌਜਵਾਨ, ਭਗਵੰਤ ਮਾਨ ਨੇ ਕਿਹਾ ਇੱਕ ਫੋਟੋਗ੍ਰਾਫਰ ਨੂੰ ਬਣਾਇਆ ਐਮ.ਐਲ. ਏ.

https://www.surreynewsbc.com/wp-content/uploads/2024/05/C4A0F544-40A8-464F-A6EE-B483782DEB75.jpeg
ਗੁਰਬਾਜ ਸਿੰਘ ਬਰਾੜ
May 1, 2024 7:19pm

ਗੜਸ਼ੰਕਰ – ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਪੜ ਵਿੱਚ ਕੱਢੇ ਗਏ ਰੋਡ ਸ਼ੋਅ ਅਤੇ ਹਲਕੇ ਵਿੱਚ ਕੀਤੇ ਜਾ ਰਹੇ ਜਨਤਕ ਜਲਸਿਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਵਿੱਚ ਰੋਪੜ ਅਤੇ ਗੜਸ਼ੰਕਰ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਮੁੱਖ ਮੰਤਰੀ ਨੇ ਆਪਣੇ ਭਾਸ਼ਨ ਵਿੱਚ ਮਲਵਿੰਦਰ ਸਿੰਘ ਕੰਗ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣ ਦੀ ਜ਼ੋਰਦਾਰ ਅਪੀਲ ਕੀਤੀ ।

ਗੜਸ਼ੰਕਰ ਵਿਖੇ ਮੁੱਖ ਮੰਤਰੀ ਦਾ ਕਾਫ਼ਲਾ ਰੁਕਣ ਤੇ ਨੌਜਵਾਨ ਸੈਲਫੀਆਂ ਲਈ ਕਾਹਲ਼ੇ ਪੈ ਗਏ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਰਾਜੇ -ਮਹਾਰਾਜਿਆਂ ਵਾਂਗ ਲੋਕਾਂ ਦੀ ਪਹੁੰਚ ਤੋਂ ਦੂਰ ਨਹੀਂ ਸਗੋਂ ਅਸੀਂ ਆਮ ਘਰਾਂ ‘ਚੋਂ ਉੱਠ ਕੇ ਇੱਥੋਂ ਤੱਕ ਪਹੁੰਚੇ ਹਾਂ ਇਸ ਲਈ ਜਨ ਸਧਾਰਨ ਦੀਆਂ ਤਕਲੀਫ਼ਾਂ ਨੂੰ ਚੰਗੀ ਤਰਾਂ ਜਾਣਦੇ ਹਾਂ। ਉਹਨਾਂ ਗੜਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਰੋੜੀ ਦੀ ਤਾਰੀਫ਼ ਕਰਦਿਆਂ ਕਿਹਾ,”ਇੱਕ ਫੋਟੋ ਸਟੂਡੀਓ ਚਲਾਉਣ ਵਾਲੇ ਜੈ ਕ੍ਰਿਸ਼ਨ ਸਿੰਘ ਰੋੜੀ ਜੀ ਨੂੰ ਆਮ ਆਦਮੀ ਪਾਰਟੀ ਨੇ ਮਿਹਨਤ ਦੇ ਆਧਾਰ ਹਲਕਾ ਗੜ੍ਹਸ਼ੰਕਰ ਤੋਂ ਪਹਿਲਾਂ ਵਿਧਾਇਕ ਫ਼ਿਰ ਸਰਬ-ਸੰਮਤੀ ਨਾਲ 16ਵੀਂ ਵਿਧਾਨ ਸਭਾ ਦਾ ਡਿਪਟੀ ਸਪੀਕਰ ਬਣਾਇਆ ਹੈ। ਪਹਿਲੀ ਵਾਰ ਤੁਹਾਡੇ ਇਸ ਇਲਾਕੇ ਨੂੰ ਇੰਨਾ ਵੱਡਾ ਮਾਣ ਮਿਲਿਆ ਹੈ।”

ਉਹਨਾਂ ਕਿਹਾ ਕਿ ਜਲਦੀ ਹੀ ਗੜਸ਼ੰਕਰ ਦਾ ਬਾਈਪਾਸ ਬਣਾਇਆ ਜਾਵੇਗਾ ਜਿਸ ਨਾਲ ਇਲਾਕੇ ਦੇ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋਵੇਗੀ ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਝਾੜੂ ਦਾ ਬਟਨ ਦੱਬ ਕੇ ਲੋਕ ਸਭਾ ਚੋਣਾਂ ‘ਚ 13-0 ਕਰਨ ਨੂੰ ਤਿਆਰ ਬੈਠੇ ਨੇ, 70 ਸਾਲ ਪੁਰਾਣਾ ਉਲਝਿਆ ਤਾਣਾ ਨੌਜਵਾਨਾਂ ਦੇ ਜੋਸ਼ ਅਤੇ ਬਜ਼ੁਰਗਾਂ ਦੇ ਤਜ਼ੁਰਬੇ ਤੇ ਹੋਸ਼ ਨਾਲ ਸੁਲਝਾਵਾਂਗੇ।

ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਅਤੇ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ਸੈਨੇਟ ਦੇ ਮੈਂਬਰ ਰਹੇ ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਹਲਕਾ ਆਨੰਦਪੁਰ ਸਾਹਿਬ ਵਿਖੇ ਪਿਛਲੇ ਦੋ ਸਾਲਾਂ ਤੋਂ ਹੀ ਆਪਣੀਆਂ ਸਰਗਰਮੀਆਂ ਵਿੱਢੀਆਂ ਹੋਈਆਂ ਸਨ ।

ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜਨ ਵਾਲੇ ਜ਼ਿਆਦਾਤਰ ਉਮੀਦਵਾਰ ‘ਬਾਹਰਲੇ’ ਹੀ ਹਨ। ਅਕਾਲੀ ਦਲ ਨੇ ਇੱਥੋਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ,ਹਾਲਾਂਕਿ ਚੰਦੂਮਾਜਰਾ ਇੱਥੋਂ ਪਹਿਲਾਂ ਇੱਕ ਵਾਰ ਚੋਣ ਜਿੱਤੇ ਚੁੱਕੇ ਹਨ ਪ੍ਰੰਤੂ ਉਨ੍ਹਾਂ ਦੀ ਰਿਹਾਇਸ਼ ਲੋਕ ਸਭਾ ਹਲਕਾ ਪਟਿਆਲਾ ਵਿਚ ਪੈਂਦੀ ਹੈ।ਇਸੇ ਤਰ੍ਹਾਂ ਕਾਂਗਰਸ ਨੇ ਹਲਕਾ ਅਨੰਦਪੁਰ ਸਾਹਿਬ ਤੋਂ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਹੈ ।

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News