• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday February 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਅਕਾਲੀ ਦਲ ਨੂੰ ਵੱਜਿਆ ਇੱਕ ਹੋਰ ਝਟਕਾ, ਮਨਪ੍ਰੀਤ ਇਯਾਲੀ ਨੇ ਕੀਤਾ ਵੱਡਾ ਫੈਸਲਾ

https://www.surreynewsbc.com/wp-content/uploads/2024/06/C70AD297-E255-4613-9E48-2FD77AE92420.jpeg
Staff Report
June 6, 2024 11:15pm

ਲੁਧਿਆਣਾ- ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਨਮੋਸ਼ੀ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਵੱਜਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਨੇ ਪਾਰਟੀ ਗਤਿਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਵਿਧਾਇਕ ਅਯਾਲੀ ਨੇ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ।

ਪਾਰਟੀ ਪਹਿਲਾ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਨਣ ਵਿੱਚ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਅੰਦਰ ਲਗਾਤਾਰ 10 ਸਾਲ ਦੇ ਰਾਜ ਤੋਂ ਬਾਅਦ ਪਾਰਟੀ ਲੋਕ ਭਾਵਨਾਵਾਂ ਦੇ ਉਲਟ ਲਗਾਤਾਰ ਗਲਤ ਫੈਸਲੇ ਲੈਂਦੀ ਰਹੀ ਅਤੇ ਰਾਸ਼ਟਰਪਤੀ ਦੀ ਚੋਣ ਸਮੇਂ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪਾਰਟੀ ਵੱਲੋਂ ਗਲਤ ਫੈਸਲਾ ਲਿਆ ਗਿਆ, ਜਿਸ ਦਾ ਮੇਰੇ ਵੱਲੋਂ ਕਿਸਾਨਾਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਚੋਣ ਦਾ ਬਾਈਕਾਟ ਕਰਕੇ ਸਖਤ ਵਿਰੋਧ ਵੀ ਦਰਜ ਕਰਵਾਇਆ ਗਿਆ।

ਅਕਾਲੀ ਆਗੂ ਨੇ ਕਿਹਾ ਕਿ ਕਿਸਾਨੀ,ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ਤੇ ਮਜਬੂਤ ਕੀਤਾ ਜਾ ਸਕੇ।

ਯਾਦ ਰਹੇ ਦੋ ਸਾਲ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਸਿਰਫ ਤਿੰਨ ਸੀਟਾਂ ਹੀ ਮਿਲੀਆਂ ਸਨ ਜਦਕਿ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਕਈ ਦਿੱਗਜ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ। ਪਾਰਟੀ ਪਧਾਨ ਪੂਰਾ ਤਾਨ ਲਾ ਕੇ ਆਪਣੇ ਪਰਿਵਾਰ ਦੀ ਬਠਿੰਡਾ ਸੀਟ ਹੀ ਬਚਾ ਸਕੇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਨਪ੍ਰੀਤ ਸਿੰਘ ਅਯਾਲੀ ਨੂੰ ਪੰਜਾਬ ਅਸੈਂਬਲੀ ਵਿੱਚ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਵੀ  ਬਣਾਇਆ ਹੋਇਆ ਸੀ,ਪਰੰਤੂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਕਾਰਨ ਇਯਾਲੀ ਨੇ ਪਿੱਛੇ ਹਟਣ ਦਾ ਫੈਸਲਾ ਕੀਤਾ ਹੈ।

Share

“ਖੁਰਾਕ ਸੁਰੱਖਿਆ ਹਰ ਪਰਿਵਾਰ ਦਾ ਮੂਲ ਅਧਿਕਾਰ”- ਮਨਦੀਪ ਧਾਲੀਵਾਲ

ਮਨੁੱਖੀ ਹੱਕਾਂ ਦੇ ਮਹਾਨ ਯੋਧੇ : ‘ਲੋਕ ਨਾਇਕ’ ਜਸਟਿਸ ਅਜੀਤ ਸਿੰਘ ਬੈਂਸ

ਬੀ.ਸੀ. ਵਿੱਚ ਗੋਲੀਬਾਰੀ, ਕੈਨੇਡਾ ਭਰ ਵਿੱਚ ਸੋਗ ਦੀ ਲਹਿਰ

Reader Interactions

Comments

  1. ਜਰਨੈਲ ਸਿੰਘ ਘੋਲੀਆ says

    June 7, 2024 at 4:37 am

    ਜੇ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਿਲਾਫ ਅਕਾਲੀ ਦਲ ਦੋ ਸੀਟਾਂ ਛੱਡ ਲੈਂਦਾ ਤਾਂ ਹੋਰ ਪਾਸਿਓ ਹੋਰ ਸੀਟਾਂ ਲਿਜਾ ਸਕਦਾ ਸੀ, ਇਸੇ ਤਰਾਂ ਹੀ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਫਰੀਦਕੋਟ ਤੋਂ ਆਪਣਾ ਬੰਦਾ ਖੜਾ ਕੇ ਸਿਮਰਨਜੀਤ ਸਿੰਘ ਦੀ ਸੀਟ ਵੀ ਗਵਾ ਲਈ ਅਤੇ ਆਪਣੀ ਸਾਂਖ ਵੀ,
    ਜਿਵੇ ਸੁਖਬੀਰ ਸਿੰਘ ਬਾਦਲ ਕਹਿੰਦਾ ਸੀ ਪੱਚੀ ਸਾਲ ਰਾਜ ਕਰਾਂਗੇ ਹਿੱਕ ਠੋਕ ਕੇ, ਉਸੇ ਤਰਾਂ ਸਿਮਰਨਜੀਤ ਸਿੰਘ ਮਾਨ ਕਹਿੰਦਾ ਸੀ ਕਿ ਮੇਰੀ ਪਿਛਲੀ ਜਿੱਤ ਵਿੱਚ ਦੀਪ ਸਿੱਧੂ ਅਤੇ ਸਿੱਧੂ ਮੂਸੇਵਾਲਾ ਦਾ ਕੋਈ ਯੋਗਦਾਨ ਨਹੀ ਸੀ, ਜੋ ਹੰਕਾਰ ਬੋਲਦਾ ਸੀ, ਤੇ ਪੰਜਾਬ ਦੇ ਲੋਕ ਧੌਣ ਚ ਕਿੱਲਾ ਨਹੀ ਰਹਿਣ ਦਿੰਦੇ

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News