• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 21, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੀਰਾ ਗਿੱਲ ਨੇ ਸਰੀ ਸਿਟੀ ਕੌਂਸਲ ਚੋਣਾਂ ਲੜਨ ਦਾ ਕੀਤਾ ਐਲਾਨ

https://www.surreynewsbc.com/wp-content/uploads/2026/07/IMG_4773.jpeg
ਹਰਦਮ ਮਾਨ
July 25, 2026 9:40am

ਸਰੀ, 24 ਜੁਲਾਈ (ਹਰਦਮ ਮਾਨ)- ਸਰੀ ਦੀ ਪ੍ਰਸਿੱਧ ਸਮਾਜ ਸੇਵਿਕਾ ਅਤੇ ਲੰਬੇ ਸਮੇਂ ਤੋਂ ਸਮਾਜਿਕ ਅਤੇ ਸਭਿਆਚਾਰਕ ਸਰਗਰਮੀਆਂ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਮੀਰਾ ਗਿੱਲ ਨੇ ਸੇਫ ਸਰੀ ਕੋਲੀਸ਼ਨ ਵੱਲੋਂ ਸਰੀ ਸਿਟੀ ਕੌਂਸਲ ਦੀ ਚੋਣਲੜਨ ਦਾ ਐਲਾਨ ਕੀਤਾ ਹੈ। ਕਰੀਬ 30 ਸਾਲਾਂ ਦੀ ਜਨ ਸੇਵਾ ਅਤੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਦੀ ਵਲੰਟੀਅਰ ਸੇਵਾ ਨਾਲ ਜੁੜੀ ਮੀਰਾ ਗਿੱਲ ਨੇ ਕਿਹਾ ਕਿ ਉਹ ਸਰੀ ਦੇ ਲੋਕਾਂ ਲਈਜਵਾਬਦੇਹ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਲੀਡਰਸ਼ਿਪ ਦੇਣ ਲਈ ਚੋਣ ਮੈਦਾਨ ਵਿੱਚ ਉਤਰੀ ਹੈ।

ਮੀਰਾ ਗਿੱਲ ਆਵਰ ਗਲੋਬਲ ਵਿਲੇਜ ਚੈਰਿਟੇਬਲ ਫਾਊਂਡੇਸ਼ਨਦੀ ਸੰਸਥਾਪਕ ਪ੍ਰਧਾਨ ਹਨ। ਉਨ੍ਹਾਂ ਦੀ ਅਗਵਾਈ ਹੇਠ ਸੰਸਥਾ ਨੇ ਬਜ਼ੁਰਗਾਂ, ਬੱਚਿਆਂ, ਨੌਜਵਾਨਾਂ, ਔਰਤਾਂ ਅਤੇ ਹੋਰ ਲੋੜਵੰਦ ਵਰਗਾਂ ਦੀ ਭਲਾਈ ਲਈ ਅਨੇਕਾਂ ਸਮਾਜਿਕ ਅਤੇ ਸੇਵਾ ਪ੍ਰੋਗਰਾਮ ਚਲਾਏ ਹਨ। ਮੀਰਾ ਗਿੱਲ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਉਨ੍ਹਾਂ ਦਾ ਮੁੱਖ ਫੋਕਸ ਅਫੋਰਡੇਬਿਲਟੀ (ਰਹਿਣ-ਸਹਿਣ ਦੀ ਸਮਰੱਥਾ), ਸੁਰੱਖਿਆ ਅਤੇ ਬੁਨਿਆਦੀ ਢਾਂਚੇ ‘ਤੇ ਰਹੇਗਾ। ਉਨ੍ਹਾਂ ਕਿਹਾ ਕਿ ਸਰੀ ਵਰਗੇ ਤੇਜ਼ੀ ਨਾਲ ਵਧ ਰਹੇ ਸ਼ਹਿਰ ਨੂੰ ਦੂਰਅੰਦੇਸ਼ੀ ਵਾਲੀ ਲੀਡਰਸ਼ਿਪ ਦੀ ਲੋੜ ਹੈ, ਜੋ ਭਵਿੱਖ ਦੀਆਂ ਲੋੜਾਂ ਨੂੰ ਸਮਝਦਿਆਂ ਯੋਜਨਾਬੱਧ ਢੰਗ ਨਾਲ ਕੰਮ ਕਰੇ।

ਮੀਰਾ ਗਿੱਲ ਨੇ ਦੱਸਿਆ ਕਿ ਚੋਣ ਲੜਨ ਦੇ ਐਲਾਨ ਤੋਂ ਬਾਅਦ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਲੋਕਾਂ ਦਾ ਸਮਰਥਨ ਅਤੇ ਹੌਸਲਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੱਕ ਅਤੇ ਸੱਚ ਦੀ ਆਵਾਜ਼ ਉਠਾਉਂਦੇ ਰਹੇ ਹਨ ਅਤੇ ਅੱਗੇ ਵੀ ਸਿਟੀ ਦੇ ਲੋਕਾਂ ਦੇ ਹਿੱਤਾਂ ਲਈ ਨਿਡਰ ਹੋ ਕੇ ਕੰਮ ਕਰਦੇ ਰਹਿਣਗੇ।

Share

Starchuk Pledges West Coast Express Service for Surrey

ਗੁਰਦੁਆਰਾ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ

Starchuk Pledges Citywide Traffic Lights, Road Expansions

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News