• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday February 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਿਤ ਕਰਨ ਦਾ ਪ੍ਰਸਤਾਵ – ਕੈਬਨਿਟ ਮੰਤਰੀ ਖੁੱਡੀਆਂ

https://www.surreynewsbc.com/wp-content/uploads/2024/07/96E73099-7F9E-45B8-BA20-8A08981DF0FF.jpeg
Staff Report
July 19, 2024 8:07am

ਚੰਡੀਗੜ੍ਹ – ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਦਾ ਪ੍ਰਸਤਾਵ ਸੌਂਪਿਆ ਹੈ। ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਦੀ ਖੇਤੀ ਉਪਜ ਵਿੱਚ ਗੁਣਾਤਾਮਕ ਵਾਧਾ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਇਜ਼ਾਫਾ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਮੈਗਾ ਫੂਡ ਪਾਰਕ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਲੋੜੀਂਦੀ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੂੰ ਲਾਡੋਵਾਲ ਮੈਗਾ ਫੂਡ ਪਾਰਕ ਲਈ ਗ੍ਰਾਂਟ-ਇਨ-ਏਡ ਦੀ ਲੰਬਿਤ ਪਈ ਚੌਥੀ ਕਿਸ਼ਤ ਜਾਰੀ ਕਰਨ ਲਈ ਦਖ਼ਲ ਦੇਣ ਅਤੇ ਅੰਮ੍ਰਿਤਸਰ ਵਿਖੇ ਲੋੜੀਂਦੀ ਮਾਨਤਾ ਸਮੇਤ ਫੂਡ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਲਈ ਵੀ ਜ਼ੋਰਦਾਰ ਅਪੀਲ ਕੀਤੀ ਕਿਉਂਕਿ ਫੂਡ ਪ੍ਰੋਸੈਸਿੰਗ ਉਦਯੋਗਾਂ, ਵਪਾਰੀਆਂ, ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਅਤੇ ਅਚਾਰ-ਮੁਰੱਬਾ ਐਸੋਸੀਏਸ਼ਨ ਨੂੰ ਮੋਹਾਲੀ ਜਾਂ ਦਿੱਲੀ ਤੋਂ ਆਪਣੇ ਉਤਪਾਦਾਂ ਦੀ ਟੈਸਟਿੰਗ ਕਰਵਾਉਣੀ ਪੈਂਦੀ ਹੈ।

Share

“ਖੁਰਾਕ ਸੁਰੱਖਿਆ ਹਰ ਪਰਿਵਾਰ ਦਾ ਮੂਲ ਅਧਿਕਾਰ”- ਮਨਦੀਪ ਧਾਲੀਵਾਲ

ਮਨੁੱਖੀ ਹੱਕਾਂ ਦੇ ਮਹਾਨ ਯੋਧੇ : ‘ਲੋਕ ਨਾਇਕ’ ਜਸਟਿਸ ਅਜੀਤ ਸਿੰਘ ਬੈਂਸ

ਬੀ.ਸੀ. ਵਿੱਚ ਗੋਲੀਬਾਰੀ, ਕੈਨੇਡਾ ਭਰ ਵਿੱਚ ਸੋਗ ਦੀ ਲਹਿਰ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...