• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਬੱਚੇ ਦੋ ਹੀ ਕਾਫ਼ੀ – ਉਲੰਘਣਾ ਕਰਨ ਵਾਲਿਆਂ ਨੂੰ 10 ਲੱਖ ਜੁਰਮਾਨਾ ‘ਤੇ ਵੋਟ ਦਾ ਹੱਕ ਖੋਹੇ ਜਾਣ ਦੀ ਤਜਵੀਜ਼ !

https://www.surreynewsbc.com/wp-content/uploads/2025/07/IMG_1289.jpeg
Staff Report
July 3, 2025 11:34am

ਚੰਡੀਗੜ੍ਹ- ਪੰਜਾਬ ਵਿੱਚ ਦੋ ਤੋਂ ਵਧੇਰੇ ਬੱਚਿਆਂ ਨੂੰ ਜਨਮ ਦੇਣ ਵਾਲੇ ਮਾਪਿਆਂ ਨੂੰ 10 ਲੱਖ ਰੁਪਏ ਜੁਰਮਾਨਾ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ । ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਾਵਾ ਹੈਨਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਾਹਮਣੇ ਆਬਾਦੀ ਕੰਟਰੋਲ ਬਿੱਲ ਪੇਸ਼ ਕੀਤਾ ਹੈ, ਜਿਸ ਵਿਚ ਸੂਬੇ ਵਿਚ ਆਬਾਦੀ ਕੰਟਰੋਲ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਗਈ।

ਪ੍ਰਸਤਾਵਿਤ ਬਿੱਲ ਵਿਚ 2 ਤੋਂ ਜ਼ਿਆਦਾ ਬੱਚੇ ਪੈਦਾ ਕਰਨ ਵਾਲੇ ਮਾਪਿਆਂ ਦੇ ਵੋਟਿੰਗ ਅਧਿਕਾਰ ਨੂੰ ਰੱਦ ਕਰਨ  ਅਤੇ 10 ਲੱਖ ਦਾ ਜੁਰਮਾਨਾ ਲਗਾਉਣ ਦੀ ਤਜਵੀਜ਼ ਪੇਸ਼ ਕੀਤੀ ਗਈ ਹੈ। ਵਿਧਾਇਕ ਬਾਵਾ ਹੈਨਰੀ ਦਾ ਕਹਿਣਾ ਹੈ ਕਿ ਇਹ ਬਿੱਲ ਆਬਾਦੀ ਕੰਟਰੋਲ ਦੀ ਜ਼ਰੂਰਤ ‘ਤੇ ਜ਼ੋਰ ਦਿੰਦਾ ਹੈ ਅਤੇ ਇਸਦਾ ਉਦੇਸ਼ ਪੂਰੇ ਪੰਜਾਬ ਵਿਚ ਦੋ ਬੱਚਿਆਂ ਦੀ ਨੀਤੀ ਨੂੰ ਲਾਗੂ ਕਰਨਾ ਹੈ।

ਵਿਧਾਇਕ ਬਾਵਾ ਨੇ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਕਰਨ ਵਿਚ ਸਭ ਤੋਂ ਵੱਡਾ ਕਾਰਨ ਵਧਦੀ ਆਬਾਦੀ ਹੈ। ਉਨ੍ਹਾਂ ਕਿਹਾ ਕਿ ਆਬਾਦੀ ਨੂੰ ਕੰਟਰੋਲ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਆਬਾਦੀ ਕੰਟਰੋਲ ਬਿੱਲ ਦੀ ਉਲੰਘਣਾ ਕਰਨ ਵਾਲਿਆਂ ਤੋਂ ਵੋਟ ਪਾਉਣ ਦਾ ਅਧਿਕਾਰ ਖੋਹ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਾਪਿਆਂ ਦਾ ਇਕ ਬੱਚਾ ਹੈ, ਉਨ੍ਹਾਂ ਨੂੰ ਵੱਖਰੀਆਂ ਸਹੂਲਤਾਂ ਦੇਣ ਦੀ ਸਕੀਮ ਲਿਆਂਦੀ ਜਾਵੇ।ਵਿਧਾਇਕ ਨੂੰ ਉਮੀਦ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾ ਇਸ ਨੂੰ ਵਿਧਾਨ ਸਭਾ ਦੇ ਅਗਲੇ ਸ਼ੈੱਸਨ ਵਿੱਚ ਰੱਖਣ ਲਈ ਮਨਜ਼ੂਰ ਕਰਨਗੇ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News