ਨੰਗਲ ਡੈਮ- ਪੰਜਾਬ ਦੇ ਪਾਣੀਆਂ ਦਾ ਰੇੜਕਾ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਨੰਗਲ ਡੈਮ ਪਹੁੰਚੇ ਹਨ । ਉਨ੍ਹਾਂ ਕਿਹਾ ਕਿ ਅੱਜ ਫ਼ਿਰ ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰਿਆਂ ‘ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅਧਿਕਾਰੀਆਂ ਵੱਲੋਂ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ ਗਈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਕ ਪਾਸੇ ਜਿੱਥੇ ਪੰਜਾਬ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਦੇ ਖ਼ਿਲਾਫ਼ ਡਟਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ BBMB ਦੇ ਅਧਿਕਾਰੀਆਂ ਵੱਲੋਂ ਅਜਿਹੀਆਂ ਘਟੀਆ ਹਰਕਤਾਂ ਕਰਨਾ ਬੇਹੱਦ ਨਿੰਦਣਯੋਗ ਹੈ। ਬਿਨਾਂ ਕਿਸੇ ਆਰਡਰ ਦੇ ਅਜਿਹਾ ਅਸੀਂ ਬਿਲਕੁੱਲ ਬਰਦਾਸ਼ਤ ਨਹੀਂ ਕਰਾਂਗੇ। BBMB ਨੂੰ ਪੰਜਾਬ ਅਤੇ ਇਸ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਕਿਸੇ ਨੂੰ ਪਾਣੀ ਦੇਣ ਦਾ ਕੋਈ ਹੱਕ ਨਹੀਂ ਅਤੇ ਕਿਸੇ ਵੀ ਸੂਰਤ ਵਿੱਚ ਅਜਿਹਾ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਦੇ ਪਾਣੀਆਂ ‘ਤੇ ਹੱਕ ਪੰਜਾਬੀਆਂ ਦਾ ਸੀ, ਹੈ ਅਤੇ ਹਮੇਸ਼ਾ ਰਹੇਗਾ। ਅਸੀਂ ਕਿਸੇ ਨੂੰ ਵੀ ਸੂਬੇ ਦੀ ਲਾਅ ਐਂਡ ਆਰਡਰ ਦੀ ਸਥਿਤੀ ਭੰਗ ਕਰਨ ਨਹੀਂ ਦੇਵਾਂਗੇ। ਪਾਣੀ ਦੇ ਮਸਲੇ ਨੂੰ ਲੈ ਕੇ ਜੇਕਰ ਸੂਬੇ ਦੇ ਹਾਲਾਤ ਖਰਾਬ ਹੁੰਦੇ ਨੇ ਤਾਂ BBMB ਅਤੇ ਬੀਜੇਪੀ ਉਸ ਦੇ ਜ਼ਿੰਮੇਵਾਰ ਹੋਣਗੇ।
Comments