• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ‘ਚ ਨਵੇਂ ਰੂਟਾਂ ‘ਤੇ ਚੱਲਣਗੀਆਂ ਸਰਕਾਰੀ ਬੱਸਾਂ, ਟਰਾਂਸਪੋਰਟ ਮੰਤਰੀ ਨੇ ਚਾੜ੍ਹੇ ਹੁਕਮ

https://www.surreynewsbc.com/wp-content/uploads/2025/01/IMG_8733.jpeg
Staff Report
January 1, 2025 10:10pm

ਚੰਡੀਗੜ੍ਹ- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ. ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਵੇਂ ਸਰਕਾਰ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਬੀਤੇ ਵਰ੍ਹੇ ਦੌਰਾਨ ਹਾਸਲ ਕੀਤਾ ਗਿਆ ਹੈ, ਉਸੇ ਤਰ੍ਹਾਂ ਨਵੇਂ ਵਰ੍ਹੇ ਵਿੱਚ ਵੀ ਟੀਚਿਆਂ ਨੂੰ ਹਾਸਲ ਕਰਦਿਆਂ ਸਰਕਾਰੀ ਮਾਲੀਏ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਬੱਸ ਅੱਡਿਆਂ ਨੂੰ ਠੇਕੇ ‘ਤੇ ਦਿੱਤਾ ਜਾਵੇ ਤਾਂ ਜੋ ਮਾਲੀਆ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਰੂਟਾਂ ਉਤੇ ਜ਼ਿਆਦਾਤਰ ਨਿੱਜੀ ਬੱਸਾਂ ਚਲਦੀਆਂ ਹਨ ਅਤੇ ਸਰਕਾਰੀ ਬੱਸ ਸਰਵਿਸ ਨਾਮਾਤਰ ਹੈ, ਉਨ੍ਹਾਂ ਰੂਟਾਂ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ। ਇਸ ਤੋਂ ਇਲਾਵਾ ਜਿਨ੍ਹਾਂ ‘ਤੇ ਸਰਕਾਰੀ ਬੱਸ ਸੇਵਾ ਉਪਲਬਧ ਨਹੀਂ ਹੈ, ਉਨ੍ਹਾਂ ਦੀ ਸੂਚੀ 15 ਦਿਨਾਂ ਦੇ ਅੰਦਰ-ਅੰਦਰ ਇਕੱਤਰ ਕਰਕੇ ਪੇਸ਼ ਕਰਨ ਦੇ ਵੀ ਹੁਕਮ ਦਿੱਤੇ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News