• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday August 25, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਨਿੱਝਰ ਕਤਲ ਕੇਸ ਵਿੱਚ ਮੁਲਜ਼ਮਾਂ ਦੀ ਹੋਈ ਪੇਸ਼ੀ, ਅਗਲੀ ਸੁਣਵਾਈ 21 ਮਈ ਨੂੰ

https://www.surreynewsbc.com/wp-content/uploads/2024/05/53151CFB-8A86-4011-8875-F31A5CC614F9.jpeg
Staff report
May 7, 2024 3:03pm

ਸਰੀ – ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ-ਡੈਲਟਾ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਕਥਿਤ ਮੁਲਜ਼ਮਾਂ ਨੂੰ ਅੱਜ ਸਰੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤੇ ਗਏ ਤਿੰਨੋਂ ਮੁਲਜ਼ਮਾਂ ਨੇ ਸੰਤਰੀ ਰੰਗ ਦੇ ਕੱਪੜੇ ਪਾਏ ਹੋਏ ਸਨ।

ਅਦਾਲਤ ਵੱਲੋ ਤਿੰਨਾਂ ਨੂੰ ਆਪਣਾ ਪੱਖ ਰੱਖਣ ਲਈ ਵਕੀਲਾਂ ਨਾਲ ਗੱਲ-ਬਾਤ ਕਰਨ ਦਾ ਮੌਕਾ ਦਿੱਤਾ ਗਿਆ। ਪੁਲਸ ਟੀਮ ਵੱਲੋਂ ਐਡਮਿੰਟਨ ਤੋਂ ਗ੍ਰਿਫ਼ਤਾਰ ਕਰਕੇ ਸਰੀ ਲਿਆਂਦੇ ਗਏ ਕਰਨਪ੍ਰੀਤ ਸਿੰਘ,ਕਮਲਪ੍ਰੀਤ ਸਿੰਘ ਅਤੇ ਕਰਨ ਬਰਾੜ ਵੱਲੋਂ ਪੇਸ਼ ਹੋਏ ਵਕੀਲਾਂ ਵੱਲੋਂ ਸੁਣਵਾਈ ਲਈ ਅਗਲੀ ਤਰੀਕ ਦੀ ਮੰਗ ਕੀਤੀ ਗਈ।

ਕੇਸ ਦੀ ਸੁਣਵਾਈ ਕਰ ਰਹੇ ਜੱਜ ਸਾਹਿਬਾਨ ਵੱਲੋਂ ਅਗਲੀ ਤਰੀਕ 21 ਮਈ 2024  ਨਿਰਧਾਰਿਤ ਕੀਤੀ ਗਈ। ਮੁਲਜ਼ਮਾਂ ਦੀ ਅਗਲੀ ਪੇਸ਼ੀ ਸਵੇਰੇ 9:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।

ਅੱਜ ਸੁਣਵਾਈ ਮੌਕੇ ਸਵੇਰ ਤੋਂ ਹੀ ਸਥਾਨਕ ਸਿੱਖ ਭਾਈਚਾਰੇ ਦੇ ਲੋਕ ਅਦਾਲਤ ਸਾਹਮਣੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਰੋਹ ਭਰੇ  ਚਿਹਰਿਆਂ ਵਾਲੇ ਕਈ ਸਿੱਖ ਨੌਜਵਾਨਾਂ ਦੇ ਹੱਥਾਂ ਵਿੱਚ ਖਾਲਸਤਾਨੀ ਝੰਡੇ ਅਤੇ ਇਨਸਾਫ਼ ਦੀ ਮੰਗ ਕਰਨ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ।

ਖਾਲਸਤਾਨ ਦੇ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਪਿਛਲੇ ਸਾਲ 18 ਜੂਨ ਨੂੰ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਲੌਟ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਕਤਲ ਕੇਸ ਵਿੱਚ ਫੜੇ ਗਏ ਕਥਿਤ ਮੁਲਜ਼ਮਾਂ ਉੱਪਰ ਪਹਿਲਾ ਦਰਜਾ ਕਤਲ ਅਤੇ ਸਾਜ਼ਿਸ਼ ਘੜਨ ਦਾ ਮੁਕੱਦਮਾਂ ਦਰਜ ਕੀਤਾ ਗਿਆ ਹੈ।

Share

SPS Appeals for Witnesses and Dashcam Footage After South Surrey Cyclist Collision

Surrey City Centre Residents Raise Alarm Over Increasing Late-Night Vehicle Noise

Surrey Stands With Canada as U.S. Tariffs Escalate

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News